ਪੜਚੋਲ ਕਰੋ

ਚਾਰੇ ਪਾਸਿਓਂ ਖਿਲਾਫਤ ਹੋਣ ਦੇ ਬਾਵਜੂਦ ਚੁੱਘ ਨੂੰ ਆਸ: ਪੰਜਾਬ 'ਚ ਬਣੇਗੀ ਬੀਜੇਪੀ ਦੀ ਸਰਕਾਰ

ਚੁੱਘ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਆਸ ਹੈ ਕਿ ਵਿਰੋਧੀ ਪਾਰਟੀਆਂ ਵੱਲੋਂ ਗੁੰਮਰਾਹ ਕੀਤੇ ਜਾਣ ਨਾਲੋਂ ਕਿਸਾਨ ਖੁਦ ਇਨ੍ਹਾਂ ਕਾਨੂੰਨਾਂ ਨੂੰ ਸਮਝਣਗੇ।

ਚੰਡੀਗੜ੍ਹ: ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਬੀਜੇਪੀ ਦਾ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ। ਅਜਿਹੇ 'ਚ ਬੀਜੇਪੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪੰਜਾਬ ’ਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਬਣੇਗੀ। ਉਨ੍ਹਾਂ ਕਿਹਾ 2022 ’ਚ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਚੁੱਘ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਆਸ ਹੈ ਕਿ ਵਿਰੋਧੀ ਪਾਰਟੀਆਂ ਵੱਲੋਂ ਗੁੰਮਰਾਹ ਕੀਤੇ ਜਾਣ ਨਾਲੋਂ ਕਿਸਾਨ ਖੁਦ ਇਨ੍ਹਾਂ ਕਾਨੂੰਨਾਂ ਨੂੰ ਸਮਝਣਗੇ। ਉਨ੍ਹਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਵੀ ਖੇਤੀਬਾੜੀ ਉਤਪਾਦ ਮਾਰਕੀਟਿੰਗ ਕਮੇਟੀ (ਏਪੀਐੱਮਸੀ) ਬਾਰੇ ਚਰਚਾ ਹੁੰਦੀ ਰਹੀ ਹੈ।

ਵੱਡੇ ਪੱਧਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕੁਝ ਨਿੱਜੀ ਹਿੱਤਾਂ ਵਾਲੇ ਲੋਕਾਂ ਦੇ ਹੱਥਾਂ ’ਚ ਚਲਾ ਗਿਆ ਹੈ ਤੇ ਇਹ ਲੋਕ ਮੋਦੀ ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਖੜ੍ਹੀ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਅਕਾਲੀ ਦਲ 'ਤੇ ਤਨਜ ਕੱਸਦਿਆਂ ਚੁੱਘ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਪਹਿਲਾਂ ਇਹ ਖੇਤੀ ਕਾਨੂੰਨ ਬਣਾਉਣ ਦੀ ਪ੍ਰਕਿਰਿਆ ’ਚ ਸ਼ਾਮਲ ਰਹੇ ਤੇ ਬਾਅਦ ਵਿੱਚ ਉਹ ਪਿਛਲੇ ਦਰਵਾਜ਼ਿਓਂ ਐੱਨਡੀਏ ’ਚੋਂ ਬਾਹਰ ਨਿਕਲ ਕੇ ਬਲਦੀ ’ਤੇ ਤੇਲ ਪਾਉਣ ਲੱਗ ਪਏ।

ਉਨ੍ਹਾਂ ਕਿਹਾ ਕਿ ਖੱਬੀਆਂ ਪਾਰਟੀਆਂ ਸ਼ਰ੍ਹੇਆਮ ਖੇਤੀ ਕਾਨੂੰਨਾਂ ਬਾਰੇ ਗਲਤ ਪ੍ਰਚਾਰ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਹੈ ਕਿ ਇਹ ਕਾਨੂੰਨ ਕਿਸਾਨਾਂ ਨੂੰ ਮਜ਼ਬੂਤ ਕਰਨ ਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਲਈ ਹਨ। ਸੁਖਬੀਰ ਬਾਦਲ ਵੱਲੋਂ ਕੀਤੀਆਂ ਗਈਆਂ ਤਲਖ ਟਿੱਪਣੀਆਂ ਬਾਰੇ ਚੁੱਘ ਨੇ ਕਿਹਾ ਕਿ ਉਹ ਬੁਖਲਾਹਟ ’ਚ ਆ ਕੇ ਅਜਿਹੇ ਬਿਆਨ ਦੇ ਰਹੇ ਹਨ।

ਵੱਡੀ ਗੱਲ ਹੈ ਕਿ ਮੌਜੂਦਾ ਖਿਲਾਫਤ ਦੇ ਮਾਹੌਲ ਦੇ ਬਾਵਜੂਦ ਤਰੁਣ ਚੁੱਘ ਨੂੰ ਆਸ ਹੈ ਕਿ ਪੰਜਾਬ 'ਚ ਬੀਜੇਪੀ ਦੀ ਹੀ ਸਰਕਾਰ ਬਣੇਗੀ। ਤਰੁਣ ਚੁੱਘ ਦਾ ਮੌਜੂਦਾ ਸਮੇਂ ਦਿੱਤਾ ਇਹ ਬਿਆਨ ਹਾਸੋਹੀਣਾ ਜਾਪਦਾ ਹੈ। ਕਿਉਂਕਿ ਬੀਜੇਪੀ ਦਾ ਪਹਿਲਾਂ ਵੀ ਪੰਜਾਬ 'ਚ ਕੋਈ ਮਜਬੂਤ ਆਧਾਰ ਨਹੀਂ ਹੈ ਤੇ ਹੁਣ ਤਾਂ ਫੇਰ ਕਹਾਣੀ ਹੀ ਵਿਗੜ ਗਈ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Today Punjab Weather : ਪੰਜਾਬ ’ਚ ਮੀਂਹ ਮਗਰੋਂ ਹੁੰਮਸ ਕਾਰਨ ਲੋਕ ਬੇਹਾਲ; ਅਗਲੇ 48 ਘੰਟਿਆਂ ਲਈ ਭਾਰੀ ਮੀਂਹ ਦੀ ਚਿਤਾਵਨੀ
Today Punjab Weather : ਪੰਜਾਬ ’ਚ ਮੀਂਹ ਮਗਰੋਂ ਹੁੰਮਸ ਕਾਰਨ ਲੋਕ ਬੇਹਾਲ; ਅਗਲੇ 48 ਘੰਟਿਆਂ ਲਈ ਭਾਰੀ ਮੀਂਹ ਦੀ ਚਿਤਾਵਨੀ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਪੰਜਾਬ ਕਾਂਗਰਸ ਇੰਚਾਰਜ ਨੇ ਸਾਬਕਾ CM ਨੂੰ ਕੀਤਾ ਸਪੱਸ਼ਟ, ਕਿਹਾ- ਨਹੀਂ ਬਦਲੇਗਾ ਪ੍ਰਧਾਨ, ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ
ਪੰਜਾਬ ਕਾਂਗਰਸ ਇੰਚਾਰਜ ਨੇ ਸਾਬਕਾ CM ਨੂੰ ਕੀਤਾ ਸਪੱਸ਼ਟ, ਕਿਹਾ- ਨਹੀਂ ਬਦਲੇਗਾ ਪ੍ਰਧਾਨ, ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ
ਗੁਰਦਾਸਪੁਰ: ਪਿੰਡ ਮਾਨਚੋਪੜਾ 'ਚ ਦਿਲਜੀਤ ਦੋਸਾਂਝ ਦੀ 'ਸਤਲੁਜ' ਦੀ ਸਕ੍ਰੀਨਿੰਗ, ਕਿਸਾਨ ਜਥੇਬੰਦੀ ਦੇ ਉਪਰਾਲੇ ਨਾਲ ਜੁੜੇ ਲੋਕ
ਗੁਰਦਾਸਪੁਰ: ਪਿੰਡ ਮਾਨਚੋਪੜਾ 'ਚ ਦਿਲਜੀਤ ਦੋਸਾਂਝ ਦੀ 'ਸਤਲੁਜ' ਦੀ ਸਕ੍ਰੀਨਿੰਗ, ਕਿਸਾਨ ਜਥੇਬੰਦੀ ਦੇ ਉਪਰਾਲੇ ਨਾਲ ਜੁੜੇ ਲੋਕ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget