ਅੰਮ੍ਰਿਤਸਰ: ਇੱਥੇ ਸਰਕਟ ਹਾਊਸ 'ਚ ਪੁੱਜੇ ਭਾਜਪਾ ਆਗੂ ਵਿਜੈ ਸਾਂਪਲਾ ਦਾ ਕਿਸਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ। ਵਿਜੈ ਸਾਂਪਲਾ ਹਾਲ ਹੀ ਵਿੱਚ ਐਸਸੀ ਕਮਿਸ਼ਨ ਦੇ ਕੌਮੀ ਚੇਅਰਮੈਨ ਬਣੇ ਹਨ। ਉਹ ਅੱਜ ਜਿਵੇਂ ਹੀ ਅੰਮ੍ਰਿਤਸਰ ਦੇ ਸਰਕਟ ਹਾਊਸ 'ਚ ਪੁੱਜੇ ਕਿਸਾਨਾਂ ਨੇ ਉਨ੍ਹਾਂ ਵਿਰੋਧ ਸ਼ੁਰੂ ਕਰ ਦਿੱਤਾ।


ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਟਕਰਾਅ ਹੋ ਗਿਆ। ਕਿਸਾਨ ਤੇ ਪੁਲਿਸ ਗੁੱਥਮ ਗੁੱਥਾ ਹੋ ਗਏ। ਕਿਸਾਨ ਆਗੂਆਂ ਨੇ ਪੁਲਿਸ 'ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਹਨ।


ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਲੀਡਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ। ਇਸ ਲਈ ਅੱਜ ਜਦੋਂ ਹੀ ਕਿਸਾਨਾਂ ਨੂੰ ਭਾਜਪਾ ਆਗੂ ਵਿਜੈ ਸਾਂਪਲਾ ਦੇ ਪਹੁੰਚਣ ਦਾ ਪਤਾ ਲੱਗਾ ਉਹ ਸਰਕਟ ਹਾਉਸ ਪਹੁੰਚ ਗਏ।


ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਤੋਂ ਖਫਾ ਹੋ ਹੁਸ਼ਿਆਰਪੁਰ ਦੇ ਕਿਸਾਨ ਨੇ ਚੁੱਕਿਆ ਵੱਡਾ ਕਦਮ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904