(Source: ECI/ABP News/ABP Majha)
ਵਿਧਾਇਕ ਦੇ ਕੱਪੜੇ ਪਾੜਨ ਮਗਰੋਂ ਕੈਪਟਨ ਦੇ ਨਿਵਾਸ ਬਾਹਰ ਨੰਗੇ ਧੜ ਡਟੇ ਬੀਜੇਪੀ ਲੀਡਰ
ਬੀਜੇਪੀ ਲੀਡਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਦੇ ਨਿਵਾਸ ਦੇ ਬਾਹਰ ਧਰਨਾ ਮੱਲ ਲਿਆ ਹੈ। ਬੀਜੇਪੀ ਲੀਡਰ ਕੱਪੜੇ ਉਤਾਰ ਕੇ ਨੰਗੇ ਧੜ ਰੋਸ ਪ੍ਰਦਰਸ਼ਨ ਕਰ ਰਹੇ ਹਨ। ਬੀਜੇਪੀ ਲੀਡਰਾਂ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਇਹ ਧਰਨਾ ਲਾਇਆ ਹੈ।
ਰੌਬਟ ਦੀ ਰਿਪੋਰਟ
ਚੰਡੀਗੜ੍ਹ: ਬੀਜੇਪੀ ਲੀਡਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਦੇ ਨਿਵਾਸ ਦੇ ਬਾਹਰ ਧਰਨਾ ਮੱਲ ਲਿਆ ਹੈ। ਬੀਜੇਪੀ ਲੀਡਰ ਕੱਪੜੇ ਉਤਾਰ ਕੇ ਨੰਗੇ ਧੜ ਰੋਸ ਪ੍ਰਦਰਸ਼ਨ ਕਰ ਰਹੇ ਹਨ। ਬੀਜੇਪੀ ਲੀਡਰਾਂ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਇਹ ਧਰਨਾ ਲਾਇਆ ਹੈ। ਬੀਜੇਪੀ ਲੀਡਰਾਂ ਦਾ ਅੱਠ ਮੈਂਬਰੀ ਵਫ਼ਦ ਪੰਜਾਬ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਣ ਪਹੁੰਚਿਆ ਸੀ।
ਸ਼ਨੀਵਾਰ ਨੂੰ ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਤੇ ਮਲੋਟ ਵਿੱਚ ਹੋਏ ਹਮਲੇ ਤੇ ਬੀਜੇਪੀ ਸਖ਼ਤ ਕਾਰਵਾਈ ਦੀ ਮੰਗ ਕਰ ਰਹੀ ਹੈ। ਇਸ ਮਾਮਲੇ ਵਿੱਚ 7 ਲੋਕਾਂ ਖਿਲਾਫ ਬਾਈ ਨੇਮ ਪਰਚਾ ਦਰਜ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਬੀਜੇਪੀ ਵਿਧਾਇਕ ਨਾਲ ਕੁੱਟਮਾਰ ਤੋਂ ਬਾਅਦ ਹਾਈਕਮਾਨ ਕਰੇਗੀ ਕਾਰਵਾਈ ਦਾ ਫੈਸਲਾ
ਬੀਜੇਪੀ ਲੀਡਰ ਅਸ਼ਵਨੀ ਸ਼ਰਮਾ, ਸੋਮ ਪ੍ਰਕਾਸ਼ , ਸ਼ਵੇਤ ਮਲਿਕ, ਦਿਨੇਸ਼ ਕੁਮਾਰ, ਮਦਨ ਮੋਹਨ ਮਿੱਤਲ, ਤਿੱਕਸ਼ਨ ਸੂਦ ਸਣੇ ਹੋਰ ਬੀਜੇਪੀ ਲੀਡਰ ਧਰਨਾ ਦੇ ਰਹੇ ਹਨ।
ਦੱਸ ਦੇਈਏ ਕਿ ਕੱਲ੍ਹ ਮਲੋਟ ਵਿੱਚ ਅਰੁਣ ਨਾਰੰਗ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋ ਗਏ ਸੀ।ਪ੍ਰਦਰਸ਼ਕਾਰੀਆਂ ਨੇ ਵਿਧਾਇਕ ਦੀ ਕੁੱਟਮਾਰ ਕੀਤੀ ਅਤੇ ਉਸਦੇ ਕੱਪੜੇ ਪਾੜੇ ਦਿੱਤੇ।ਉਨ੍ਹਾਂ ਵਿਧਾਇਕ ਦੀ ਗੱਡੀ ਤੇ ਕਾਲਖ ਵੀ ਪੋਤ ਦਿੱਤੀ ਤੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਕੈਪਟਨ ਨੇ ਬੀਜੇਪੀ ਵਿਧਾਇਕ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ
ਪੁਲਿਸ ਨੇ ਬੜੀ ਮੁਸ਼ਕਲ ਨਾਲ ਵਿਧਾਇਕ ਨੂੰ ਭੀੜ ਵਿੱਚੋਂ ਬਾਹਰ ਕੱਢਿਆ ਅਤੇ ਉਸਦੀ ਜਾਨ ਬਚਾਈ। ਵਿਧਾਇਕ ਇੱਕ ਪ੍ਰੈਸ ਕਾਨਫਰੰਸ ਕਰਨ ਲਈ ਮਲੋਟ ਪਹੁੰਚਿਆ ਸੀ। ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਉਹ ਪੰਜਾਬ ਵਿੱਚ ਬੀਜੇਪੀ ਦਾ ਵਿਧਾਇਕਾਂ ਤੇ ਲੀਡਰਾਂ ਦਾ ਜ਼ੋਰਦਾਰ ਵਿਰੋਧ ਕਰਨਗੇ।
ਇਹ ਵੀ ਪੜ੍ਹੋ: ਪੰਜਾਬ 'ਚ ਬੀਜੇਪੀ ਵਿਧਾਇਕ ਨਾਲ ਕੁੱਟਮਾਰ 'ਤੇ ਬਵਾਲ, ਸੋਸ਼ਲ ਮੀਡੀਆ ਤੋਂ ਲੈ ਕੇ ਚਾਰੇ ਪਾਸੋਂ ਘਿਰੇ ਕੈਪਟਨ ਅਮਰਿੰਦਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ