ਫਰੀਦਕੋਟ: ਬੀਜੇਪੀ ਦੇ ਲੀਡਰ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਫ਼ਰੀਦਕੋਟ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਛਾਬੜਾ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।



ਇਸ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਿੱਘਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਉਨ੍ਹਾਂ ਸਭ ਨੂੰ ਪਾਰਟੀ ਵਿੱਚ ਮਾਣ-ਸਨਮਾਨ ਨਾਲ ਨਿਵਾਜ਼ਿਆ ਜਾਵੇਗਾ।

ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਤੇ ਕਿਸਾਨੀ ਹਿੱਤਾਂ ਦੀ ਪਾਰਟੀ ਵੱਲੋਂ ਕੀਤੀ ਜਾਂਦੀ ਡਟਵੀਂ ਪੈਰਵੀ ਤੋਂ ਪ੍ਰੇਰਿਤ ਹੋ ਕੇ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਲਗਾਤਾਰ ਸ਼ਮੂਲੀਅਤ ਕਰ ਰਹੇ ਹਨ।