Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
ਪਾਰਟੀ ਨੂੰ ਲੋਕ ਸਭਾ ਵਿੱਚ 18 ਫੀਸਦੀ ਵੋਟਾਂ ਮਿਲੀਆਂ ਸਨ ਤੇ ਕਿਉਂਕਿ ਅਕਾਲੀ ਦਲ ਨੇ ਇਸ ਵਾਰ ਚੋਣਾਂ ਨਹੀਂ ਲੜੀਆਂ ਸਨ, ਇਸ ਲਈ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਵੋਟ ਬੈਂਕ ਦੀ ਮਦਦ ਨਾਲ ਭਾਜਪਾ ਨੂੰ ਕੁਝ ਸਫਲਤਾ ਜ਼ਰੂਰ ਮਿਲੇਗੀ ਪਰ ਹੋਇਆ ਇਸ ਦੇ ਉਲਟ ਤੇ ਭਾਜਪਾ ਦੀ ਤਿੰਨ ਸੀਟਾਂ ਉੱਤੇ ਜ਼ਮਾਨਤ ਜ਼ਬਤ ਹੋ ਗਈ।
Punjab By Poll Result: ਭਾਰਤੀ ਜਨਤਾ ਪਾਰਟੀ (BJP) ਵੱਲੋਂ ਦੂਸਰੀਆਂ ਪਾਰਟੀਆਂ ਦੇ ਵੱਡੇ-ਵੱਡੇ ਲੀਡਰ ਲਿਆ ਕੇ ਪੇਂਡੂ ਇਲਾਕਿਆਂ ਵਿੱਚ ਪਕੜ ਬਣਾਉਣ ਦਾ ਖੇਡਿਆ ਗਿਆ ਪੂਰਾ ਤਰ੍ਹਾਂ ਨਾਲ ਫੇਲ੍ਹ ਨਜ਼ਰ ਆਇਆ ਹੈ। ਦਰਅਸਲ, ਚਾਰ ਵਿੱਚੋਂ ਤਿੰਨ ਸੀਟਾਂ ’ਤੇ ਭਾਜਪਾ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਇਨ੍ਹਾਂ ਵਿੱਚ ਮਨਪ੍ਰੀਤ ਬਾਦਲ ਵੀ ਸ਼ਾਮਲ ਹੈ। ਇਸ ਸ਼ਰਮਨਾਕ ਹਾਰ ਤੋਂ ਬਾਅਦ ਇਸ ਗੱਲ ਉੱਤੇ ਚਰਚਾ ਜ਼ਰੂਰ ਹੋਣੀ ਚਾਹੀਦੀ ਹੈ ਕਿ ਪਾਰਟੀ ਨੂੰ ਦੂਜਿਆਂ ਦੀ ਬੈਸਾਖੀਆਂ ਉੱਤੇ ਚੱਲਣ ਨਾਲੋਂ ਆਪਣੇ ਹੀ ਕੇਡਰ 'ਤੇ ਭਰੋਸਾ ਕਰਨਾ ਚਾਹੀਦਾ ਹੈ।
ਜ਼ਿਕਰ ਕਰ ਦਈਏ ਕਿ ਪਾਰਟੀ ਨੂੰ ਲੋਕ ਸਭਾ ਵਿੱਚ 18 ਫੀਸਦੀ ਵੋਟਾਂ ਮਿਲੀਆਂ ਸਨ ਤੇ ਕਿਉਂਕਿ ਅਕਾਲੀ ਦਲ ਨੇ ਇਸ ਵਾਰ ਚੋਣਾਂ ਨਹੀਂ ਲੜੀਆਂ ਸਨ, ਇਸ ਲਈ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਵੋਟ ਬੈਂਕ ਦੀ ਮਦਦ ਨਾਲ ਭਾਜਪਾ ਨੂੰ ਕੁਝ ਸਫਲਤਾ ਜ਼ਰੂਰ ਮਿਲੇਗੀ ਪਰ ਹੋਇਆ ਇਸ ਦੇ ਉਲਟ ਤੇ ਭਾਜਪਾ ਦੀ ਤਿੰਨ ਸੀਟਾਂ ਉੱਤੇ ਜ਼ਮਾਨਤ ਜ਼ਬਤ ਹੋ ਗਈ। ਪਾਰਟੀ ਨੂੰ ਬਰਨਾਲਾ ਅਤੇ ਗਿੱਦੜਬਾਹਾ ਸੀਟਾਂ 'ਤੇ ਪੂਰੀਆਂ ਉਮੀਦਾਂ ਸਨ। ਇੱਥੇ ਦੋ ਦਿੱਗਜ ਆਗੂ ਮਨਪ੍ਰੀਤ ਬਾਦਲ ਤੇ ਕੇਵਲ ਢਿੱਲੋਂ ਚੋਣ ਮੈਦਾਨ ਵਿੱਚ ਸਨ ਪਰ ਉਹ ਵੀ ਪਾਰਟੀ ਨੂੰ ਜਿੱਤ ਨਹੀਂ ਦਵਾ ਸਕੇ।
ਜੇ ਗੱਲ ਗਿੱਦੜਬਾਹਾ ਸੀਟ ਦੀ ਕਰੀਏ ਤਾਂ ਮਨਪ੍ਰੀਤ ਬਾਦਲ ਨੂੰ ਸਿਰਫ਼ 12,227 ਵੋਟਾਂ ਮਿਲੀਆਂ, ਜਿਸ ਤੋਂ ਬਾਅਦ ਦੀ ਜ਼ਮਾਨਤ ਜ਼ਬਤ ਹੋ ਗਈ, ਜਦਕਿ ਲੋਕ ਸਭਾ ਚੋਣਾਂ ਵਿੱਚ ਕਿਸਾਨਾਂ ਦੇ ਸਭ ਤੋਂ ਵੱਧ ਵਿਰੋਧ ਦਾ ਸਾਹਮਣਾ ਕਰ ਰਹੇ ਪਾਰਟੀ ਉਮੀਦਵਾਰ ਹੰਸਰਾਜ ਹੰਸ ਨੂੰ 14,850 ਵੋਟਾਂ ਮਿਲੀਆਂ।
ਚੱਬੇਵਾਲ ਸੀਟ 'ਤੇ ਪਾਰਟੀ ਨੇ ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਨੂੰ ਪਾਰਟੀ 'ਚ ਸ਼ਾਮਲ ਕਰਕੇ ਉਮੀਦਵਾਰ ਬਣਾਇਆ ਹੈ। ਸੋਹਣ ਸਿੰਘ ਠੰਡਲ ਨੂੰ ਸਿਰਫ਼ 8,692 ਵੋਟਾਂ ਮਿਲੀਆਂ। ਇਸ ਤੋਂ ਪਹਿਲਾਂ ਠੰਡਲ ਅਕਾਲੀ ਦਲ ਦੀ ਟਿਕਟ 'ਤੇ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ, ਜਦੋਂ ਉਨ੍ਹਾਂ ਨੂੰ ਇੱਥੋਂ 11,935 ਵੋਟਾਂ ਮਿਲੀਆਂ ਸਨ।
ਡੇਰਾ ਬਾਬਾ ਨਾਨਕ ਸੀਟ 'ਤੇ ਵੀ ਪਾਰਟੀ ਨੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਰਵੀਕਰਨ ਕਾਹਲੋਂ ਨੂੰ ਮੈਦਾਨ 'ਚ ਉਤਾਰ ਕੇ ਜੂਆ ਖੇਡਿਆ ਸੀ ਪਰ ਇੱਥੇ ਵੀ ਪਾਰਟੀ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋ ਗਈ।
ਜੇ ਗੱਲ ਬਰਨਾਲਾ ਦੀ ਗੱਲ ਕੀਤੀ ਜਾਵੇ ਤਾਂ ਪਾਰਟੀ ਨੇ ਬਰਨਾਲਾ ਸੀਟ 'ਤੇ ਆਪਣੀ ਜ਼ਮਾਨਤ ਤਾਂ ਬਚਾ ਲਈ ਸੀ ਪਰ ਇਸ ਦੇ ਉਮੀਦਵਾਰ ਕੇਵਲ ਢਿੱਲੋਂ ਨੂੰ ਸਿਰਫ਼ 17,958 ਵੋਟਾਂ ਮਿਲੀਆਂ ਸਨ ਜਦੋਂ ਕਿ ਲੋਕ ਸਭਾ ਚੋਣਾਂ ਦੌਰਾਨ ਇਸ ਦੇ ਉਮੀਦਵਾਰ ਅਰਵਿੰਦ ਖੰਨਾ ਨੂੰ 19,218 ਵੋਟਾਂ ਮਿਲੀਆਂ ਸਨ।