Punjab News: ਭਾਜਪਾ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਾਕਾਰੀ ਪ੍ਰਧਾਨ ਬਣਾਇਆ ਹੈ। ਇਸ ਸਬੰਧੀ ਪਾਰਟੀ ਵਲੋਂ ਆਦੇਸ਼ ਜਾਰੀ ਕੀਤੇ ਗਏ ਹਨ। 

ਇਸ ਦੇ ਨਾਲ ਹੀ ਸੁਨੀਲ ਜਾਖੜ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਉਹ ਇਸ ਤੋਂ ਪਹਿਲਾਂ ਵੀ ਪ੍ਰਧਾਨ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਪੰਜਾਬ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੀ ਸਥਿਤੀ ਵਿੱਚ, ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ​​ਕਰਨ ਵੱਲ ਕਦਮ ਚੁੱਕੇ ਗਏ ਹਨ।

ਜਿਵੇਂ ਕਿ ਅਸ਼ਵਨੀ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ ਹੈ, ਇਹ ਸਪੱਸ਼ਟ ਹੈ ਕਿ ਜਾਖੜ ਪਹਿਲਾਂ ਵਾਂਗ ਹੀ ਅਹੁਦੇ 'ਤੇ ਰਹਿਣਗੇ। ਨਾਲ ਹੀ, ਅਸ਼ਵਨੀ ਸ਼ਰਮਾ ਉਨ੍ਹਾਂ ਦੇ ਸਹਿਯੋਗੀ ਵਜੋਂ ਕੰਮ ਕਰਨਗੇ। ਅਸ਼ਵਨੀ ਸ਼ਰਮਾ 17 ਜਨਵਰੀ 2020 ਤੋਂ 4 ਜੁਲਾਈ 2023 ਤੱਕ ਪੰਜਾਬ ਭਾਜਪਾ ਦੇ ਮੁਖੀ ਸਨ। ਉਨ੍ਹਾਂ ਦੀ ਅਗਵਾਈ ਵਿੱਚ, ਅਕਾਲੀ ਦਲ ਨਾਲ ਗੱਠਜੋੜ ਟੁੱਟਣ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ, ਜਿਸ ਵਿੱਚ ਪਾਰਟੀ ਦੋ ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ।

ਉੱਥੇ ਹੀ ਰਵਨੀਤ ਸਿੰਘ ਬਿੱਟੂ ਨੇ ਅਸ਼ਵਨੀ ਸ਼ਰਮਾ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਵਧਾਈ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੀ ਅਸ਼ਵਨੀ ਸ਼ਰਮਾ ਜੀ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ 'ਤੇ ਦਿਲੋਂ ਵਧਾਈ। ਉਮੀਦ ਹੈ ਕਿ ਤੁਹਾਡਾ ਅਨੁਭਵ ਅਤੇ ਸੰਕਲਪ ਪੰਜਾਬ ਵਿੱਚ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ। ਮੋਦੀ ਜੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਤੁਹਾਡੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।