ਪੜਚੋਲ ਕਰੋ

ਪੰਜਾਬ ’ਚ ਸੰਨ੍ਹ ਲਾਉਣ ਲਈ ਬੀਜੇਪੀ ਨੇ ਘੜੀ ਨਵੀਂ ਰਣਨੀਤੀ, ਦੂਜੀਆਂ ਪਾਰਟੀਆਂ ਦੇ ਨਾਕਾਰੇ ਜਰਨੈਲਾਂ 'ਤੇ ਟੇਕ

ਬੀਡੇਪੀ ਲੀਡਰਾਂ ਦਾ ਦਾਅਵਾ ਹੈ ਕਿ ਭਾਜਪਾ ਵੱਖ-ਵੱਖ ਪਾਰਟੀਆਂ ਦੇ ਕਈ ਨੇਤਾਵਾਂ ਦੇ ਸੰਪਰਕ ਵਿੱਚ ਹੈ। ਬਹੁਤ ਸਾਰੇ ਲੋਕਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਿੱਚ ਦਿਲਚਸਪੀ ਦਿਖਾਈ ਹੈ।

ਚੰਡੀਗੜ੍ਹ: ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਕਾਰਨ, ਭਾਰਤੀ ਜਨਤਾ ਪਾਰਟੀ ਨੇ ਹੁਣ ਨਵੀਂ ਰਣਨੀਤੀ ਤਹਿਤ ਵਿਰੋਧੀ ਸਿਆਸੀ ਪਾਰਟੀਆਂ ਦੇ ਕੈਂਪਾਂ ਵਿੱਚ ਦਾਖਲ ਹੋਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਨੇ ਆਪਣੇ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਅਸੰਤੁਸ਼ਟ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੀ ਕਵਾਇਦ ਵਿੱਢੀ ਹੈ। ਇੰਨਾ ਹੀ ਨਹੀਂ, ਭਾਜਪਾ ਦੀ ਨਜ਼ਰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ 'ਤੇ ਵੀ ਹੈ।

ਭਾਜਪਾ ਦਾ ਇਹ ਕਦਮ ਅਜਿਹੇ ਲੋਕਾਂ ਨੂੰ ਸ਼ਾਮਲ ਕਰਕੇ ਕਿਸਾਨਾਂ ਦੇ ਗੁੱਸੇ ਦੇ ਪ੍ਰਭਾਵ ਨੂੰ ਘੱਟ ਕਰਨ ਤੇ ਇਹ ਦਿਖਾਉਣਾ ਹੈ ਕਿ ਪਾਰਟੀ ਪੰਜਾਬ ਵਿੱਚ ਅਲੱਗ-ਥਲੱਗ ਨਹੀਂ, ਸਗੋਂ ਇਹ ਸਭ ਸੋਚੀ ਸਮਝੀ ਰਣਨੀਤੀ ਦਾ ਹਿੱਸਾ ਹੈ।

ਦੱਸ ਦਈਏ ਕਿ ਬੀਤੀ 27 ਜੁਲਾਈ ਨੂੰ ਭਾਜਪਾ ਨੇ ਬਠਿੰਡਾ ਦੇ ਕਈ ਅਕਾਲੀ ਨੇਤਾਵਾਂ ਨੂੰ ਸ਼ਾਮਲ ਕੀਤਾ ਸੀ, ਜਿਨ੍ਹਾਂ ਵਿੱਚ ਅਕਾਲੀ ਦਲ ਦੇ ਕਿਸਾਨ ਮੋਰਚਾ ਦੇ ਮੈਂਬਰ ਤੇ ਪ੍ਰਗਤੀਸ਼ੀਲ ਖੇਤੀ ਲਈ ਰਾਸ਼ਟਰੀ ਪੁਰਸਕਾਰ ਜੇਤੂ ਗੁਰਚਰਨ ਸਿੰਘ ਮਾਨ ਵੀ ਸ਼ਾਮਲ ਸਨ। ਇਸ ਮੁਹਿੰਮ ਤਹਿਤ ਜ਼ਮੀਨੀ ਪੱਧਰ ਦੇ ਬਹੁਤ ਸਾਰੇ ਵਰਕਰਾਂ ਨਾਲ ਫਰੀਦਕੋਟ ਜ਼ਿਲ੍ਹੇ ਵਿੱਚ ਅਕਾਲੀ ਦਲ ਦੇ ਉਪ ਪ੍ਰਧਾਨ ਨੂੰ ਵੀ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਬਾਅਦ, ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਸਮਾਰੋਹ ਵਿੱਚ ਰਾਸ਼ਟਰੀ ਤੇ ਸੂਬਾਈ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪੰਜ ਸੀਨੀਅਰ ਅਧਿਕਾਰੀ ਭਾਜਪਾ ਵਿੱਚ ਸ਼ਾਮਲ ਹੋਏ। ਇਨ੍ਹਾਂ ਵਿੱਚ ਸਾਬਕਾ ਕੌਮੀ ਜਨਰਲ ਸਕੱਤਰ ਅਮਨਜੋਤ ਕੌਰ ਰਾਮੂਵਾਲੀਆ (ਜੋ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਹਨ), ਸੰਗਰੂਰ ਤੋਂ ਪਾਰਟੀ ਦੇ ਮੀਤ ਪ੍ਰਧਾਨ ਚੰਦ ਸਿੰਘ ਚੱਠਾ ਤੇ ਗੁਰਦਾਸਪੁਰ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਡਕੋਹਾ ਸ਼ਾਮਲ ਹਨ। ਪੰਜਾਬ ਭਾਜਪਾ ਸੂਤਰਾਂ ਅਨੁਸਾਰ ਅਕਾਲੀ ਦਲ ਦੇ ਹੋਰ ਲੋਕਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ ਜਿਸ ਵਿੱਚ ਸੀਨੀਅਰ ਪੱਧਰ ਦੇ ਲੋਕ ਸ਼ਾਮਲ ਹਨ।

ਬੀਡੇਪੀ ਲੀਡਰਾਂ ਦਾ ਦਾਅਵਾ ਹੈ ਕਿ ਭਾਜਪਾ ਵੱਖ-ਵੱਖ ਪਾਰਟੀਆਂ ਦੇ ਕਈ ਨੇਤਾਵਾਂ ਦੇ ਸੰਪਰਕ ਵਿੱਚ ਹੈ। ਬਹੁਤ ਸਾਰੇ ਲੋਕਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਿੱਚ ਦਿਲਚਸਪੀ ਦਿਖਾਈ ਹੈ। ਹੁਣ ਜਦੋਂ ਉਨ੍ਹਾਂ (ਸ਼੍ਰੋਮਣੀ ਅਕਾਲੀ ਦਲ) ਨੇ ਸਬੰਧ ਤੋੜ ਦਿੱਤੇ ਹਨ, ਅਸੀਂ ਅਕਾਲੀਆਂ ਲਈ ਦਰਵਾਜ਼ੇ ਖੋਲ੍ਹਣ ਲਈ ਸੁਤੰਤਰ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਗਠਜੋੜ ਵਿੱਚ ਨੁਕਸਾਨ ਹੋਇਆ ਹੈ ਕਿਉਂਕਿ ਅਕਾਲੀਆਂ ਨੇ ਹਮੇਸ਼ਾ ਆਪਣੇ ਹਿੱਤਾਂ ਨੂੰ ਸਾਡੇ ਸਾਹਮਣੇ ਰੱਖਿਆ ਹੈ।

ਚੁੱਘ ਨੇ ਕਿਹਾ ਕਿ ਕੀ ਤੁਸੀਂ ਕਦੇ ਸੁਣਿਆ ਹੈ ਕਿ ਗੱਠਜੋੜ ਵਿੱਚ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਅਹੁਦਾ ਇੱਕੋ ਪਾਰਟੀ ਦੇ ਕੋਲ ਹੋਵੇ ਤੇ ਉਹ ਵੀ ਪਿਤਾ ਤੇ ਪੁੱਤਰ ਕੋਲ ਪਰ ਅਸੀਂ ਹਾਲੇ ਵੀ ਗਠਜੋੜ ਦੀ ਗੱਡੀ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ ਸਾਂ ਕਿਉਂਕਿ ਹਿੰਦੂ-ਸਿੱਖ ਏਕਤਾ ਦਾ ਸੰਕਲਪ ਸਾਡੇ ਦਿਮਾਗ ਵਿੱਚ ਪਹਿਲਾਂ ਹੈ।

ਅਕਾਲੀ ਦਲ, ਕਾਂਗਰਸ ਤੇ ‘ਆਪ’ ਦੇ ਆਗੂ ਅਜਿਹੇ ਸਮੇਂ ਭਾਜਪਾ ਵਿੱਚ ਸ਼ਾਮਲ ਹੋਏ ਹਨ, ਜਦੋਂ ਭਾਜਪਾ ਲੀਡਰਸ਼ਿਪ ਨੂੰ ਪੰਜਾਬ ਭਰ ਵਿੱਚ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਵਿਰੋਧ ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ਵਿੱਚ ਵੀ ਫੈਲ ਗਿਆ ਹੈ, ਜਿੱਥੇ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਜਪਾ ਨੇਤਾਵਾਂ ਦੇ ਵਾਹਨਾਂ 'ਤੇ ਹਮਲਾ ਕੀਤਾ ਤੇ ਇੱਥੋਂ ਤੱਕ ਕਿ ਰਾਜਸਥਾਨ ਪਾਰਟੀ ਦੇ ਮੁਖੀ ਦੇ ਕੱਪੜੇ ਵੀ ਪਾੜ ਦਿੱਤੇ।

ਭਾਜਪਾ ਸ਼ਾਇਦ ਅਕਾਲੀ ਲੀਡਰਸ਼ਿਪ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਹੋਣ ਲਈ ਆਕਰਸ਼ਤ ਕਰਨ ਵਿਚ ਸਫਲ ਰਹੀ ਹੈ, ਪਰ ਪੰਜਾਬ ਇਕਾਈ ਦੇ ਅੰਦਰ ਅੰਦਰਲੀ ਲੜਾਈ 2022 ਦੀਆਂ ਚੋਣਾਂ ਵਿਚ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦੇ ਉਸ ਦੇ ਸੁਪਨਿਆਂ ਦੇ ਅਨੁਕੂਲ ਨਹੀਂ। ਜਿੱਥੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਲੀਡਰਸ਼ਿਪ ਦੇ ਖਿਲਾਫ ਖੁੱਲ੍ਹ ਕੇ ਬੋਲਣ ਲਈ ਛੇ ਸਾਲਾਂ ਤੋਂ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਕਈ ਹੋਰ ਨੇਤਾ ਪਾਰਟੀ ਛੱਡਣ ਦੀ ਉਡੀਕ ਕਰ ਰਹੇ ਹਨ।

ਸੂਤਰਾਂ ਦਾ ਕਹਿਣਾ ਹੈ ਕਿ ਦੁਆਬਾ ਤੇ ਮਾਲਵਾ ਦੇ ਕਈ ਭਾਜਪਾ ਨੇਤਾ ਕਾਂਗਰਸ ਤੇ 'ਆਪ' ਦੇ ਸੰਪਰਕ ਵਿੱਚ ਹਨ ਕਿਉਂਕਿ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਕੋਈ ਹੱਲ ਨਜ਼ਰ ਨਹੀਂ ਆ ਰਿਹਾ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget