Punjab Election:ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਦੁਪਹਿਰ 1 ਵਜੇ ਤੱਕ 37.80 ਫੀਸਦੀ ਵੋਟਿੰਗ ਹੋਈ। ਇਸ ਮੌਕੇ ਲੀਡਰ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲੋਕਾਂ ਨੂੰ ਵੋਟ ਪਾਉਣ ਦੇ ਨਾਲ ਨਾਲ ਸਿਹਤ ਦਾ ਧਿਆਨ ਰੱਖਣ ਦੀ ਵੀ ਗੱਲ ਕੀਤੀ ਹੈ।
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ, "ਇਹ ਲੋਕਤੰਤਰ ਦਾ ਤਿਉਹਾਰ ਹੈ। ਪੰਜਾਬ ਦੇ ਲੋਕ ਆਪਣੀ ਵੋਟ ਦੀ ਅਹਿਮੀਅਤ ਨੂੰ ਸਮਝਦੇ ਹਨ। 2022 'ਚ ਪੰਜਾਬ ਦੇ ਲੋਕਾਂ ਨੇ ਗ਼ਲਤੀ ਕੀਤੀ ਅਤੇ 'ਚ ਗੈਰ-ਸੰਜੀਦਾ ਅਤੇ ਗੈਰ-ਜ਼ਿੰਮੇਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਸੂਬੇ ਦੇ ਲੋਕਾਂ ਨੂੰ ਇਸ ਗੱਲ ਦਾ ਅਹਿਸਾਸ ਹੈ ਕਿ ਪੰਜਾਬ ਦਾ ਭਲਾ ਦੇਸ਼ ਨਾਲ ਜੁੜਿਆ ਹੋਇਆ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਯੋਗ ਲੀਡਰਸ਼ਿਪ ਦੀ ਲੋੜ ਹੈ ਅੱਜ ਪੰਜਾਬ 'ਚ ਡਰ ਦਾ ਮਾਹੌਲ...
ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤੇ ਗੁੰਡਾਗਰਦੀ ਦਾ ਮਾਹੌਲ ਹੈ, ਪਹਿਲਾਂ ਸ਼ਹਿਰਾਂ ਵਿੱਚ ਫਿਰੌਤੀਆਂ ਮੰਗੀਆਂ ਜਾਂਦੀਆਂ ਸਨ ਪਰ ਹੁਣ ਪਿੰਡਾਂ ਵਿੱਚ ਵੀ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਬੱਚੇ ਨੌਕਰੀ ਲਈ ਚੁਣੇ ਹੋਏ ਮੰਤਰੀਆਂ ਦੇ ਘਰ ਜਾਂਦੇ ਵੀ ਡਰ ਜਾਂਦੇ ਹਨ ਕਿਉਂਕਿ ਉੱਥੇ ਉਨ੍ਹਾਂ ਦੀ ਇੱਜਤ ਮਹਿਫੂਜ਼ ਨਹੀਂ ਹੈ।
ਪੰਜਾਬ ਦੇ ਲੋਕਾਂ ਨੇ ਭੁੱਲ ਸੁਧਾਰਨ ਦਾ ਮਨ ਬਣਾ ਲਿਆ ਹੈ, ਲੋਕ ਗਰਮੀ ਦੀ ਪਰਵਾਰ ਕੀਤੇ ਬਿਨਾਂ ਵੋਟ ਪਾ ਰਹੇ ਹਨ। ਇਸ ਮੌਕੇ ਜਾਖੜ ਨੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਵੋਟਿੰਗ ਦਾ ਸਮਾ ਵਧਾਉਣ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੇ ਇਸ ਨੂੰ ਸਵਿਕਾਰ ਨਹੀਂ ਕੀਤਾ।