ਭਾਜਪਾ ਦਾ ਦਾਅਵਾ: ਅਸੀਂ ਨਸ਼ਾ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ
ਏਬੀਪੀ ਸਾਂਝਾ | 02 Jul 2018 12:50 PM (IST)
ਜਲੰਧਰ: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਦੇ ਵਿਰੋਧ ਵਿੱਚ ਬੀਜੇਪੀ ਨੇ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ। ਬੀਜੇਪੀ ਲੀਡਰਾਂ ਨੇ ਕਿਹਾ ਕਿ ਅਸੀਂ ਨਸ਼ਾ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਸੀ, ਹੁਣ ਜ਼ੁੰਮੇਵਾਰੀ ਕੈਪਟਨ ਸਰਕਾਰ ਦੇ ਹੱਥ ਵਿੱਚ ਹੈ। ਜਲੰਧਰ ਦੇ ਕੰਪਨੀ ਬਾਗ ਚੌਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪਹਿਲਾਂ ਨਾਰਅਰੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਪੁਤਲਾ ਫੂਕਿਆ। ਬੀਜੇਪੀ ਲੀਡਰ ਮਨੋਰੰਜਨ ਕਾਲੀਆ ਦਾ ਕਹਿਣਾ ਹੈ ਕਿ ਕਾਂਗਰਸ ਦੇ ਸਾਰੇ ਲੀਡਰ ਨਸ਼ਿਆਂ 'ਤੇ ਅਲਗ-ਅਲਗ ਬਿਆਨ ਦੇ ਰਹੇ ਹਨ। ਹੁਣ ਕੈਪਟਨ ਸਰਕਾਰ ਨੂੰ ਸਖ਼ਤ ਫੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਬੀਜੇਪੀ ਦੇ ਲੀਡਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਨਸ਼ਿਆਂ 'ਤੇ ਕਾਬੂ ਪਾਉਣ ਦੀ ਕਸਮ ਖਾਦੀ ਸੀ ਪਰ ਉਹ ਪੂਰੀ ਤਰਾਂ ਫੇਲ੍ਹ ਸਾਬਿਤ ਹੋਏ ਹਨ। ਨੌਜਵਾਨ ਨਸ਼ਿਆਂ ਨਾਲ ਮਰ ਰਿਹਾ ਹੈ। ਸਾਡੀ ਸਰਕਾਰ ਵੇਲੇ ਅਸੀਂ ਨਸ਼ਿਆਂ 'ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ। ਹੁਣ ਜ਼ੁੰਮੇਵਾਰੀ ਕੈਪਟਨ ਸਰਕਾਰ ਦੇ ਹੱਥ ਹੈ। ਹੁਣ ਸਰਕਾਰ ਨੂੰ ਇਸ ਪਾਸੇ ਕਦਮ ਚੁੱਕਣੇ ਚਾਹੀਦੇ ਹਨ।