Punjab BJP District Presidents List: ਭਾਰਤੀ ਜਨਤਾ ਪਾਰਟੀ (BJP) ਪੰਜਾਬ ਨੇ ਸੂਬੇ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ, ਜਿਸਦਾ ਉਦੇਸ਼ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ​​ਕਰਨਾ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ। ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਪ੍ਰਵਾਨਗੀ ਤੋਂ ਬਾਅਦ ਕੀਤੀਆਂ ਗਈਆਂ ਹਨ।

Continues below advertisement

ਨਿਯੁਕਤੀਆਂ ਦਾ ਦੱਸਿਆ ਕਾਰਨ

ਨਿਯੁਕਤੀਆਂ ਦਾ ਐਲਾਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪਾਰਟੀ ਨੂੰ ਬੂਥ ਅਤੇ ਜ਼ਮੀਨੀ ਪੱਧਰ ਤੱਕ ਹੋਰ ਵਿਸਤਾਰ ਦਿੱਤਾ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਪ੍ਰਧਾਨ ਆਪਣੇ ਤਜ਼ਰਬੇ, ਸਮਰਪਣ ਅਤੇ ਮਿਹਨਤ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ, ਸਮਾਜ ਦੇ ਹਰ ਵਰਗ ਤੱਕ ਪਹੁੰਚ ਬਣਾਉਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਗੇ।

Continues below advertisement

ਇੱਥੇ ਜਾਣੋ ਨਵੇਂ ਪ੍ਰਧਾਨਾਂ 'ਚ ਕਿਹੜੇ ਨਾਮ ਸ਼ਾਮਲ ?

ਜਾਣਕਾਰੀ ਲਈ ਦੱਸ ਦੇਈਏ ਕਿ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਵਿੱਚ ਅੰਮ੍ਰਿਤਸਰ ਦਿਹਾਤੀ-2 (ਮਜੀਠਾ) ਤੋਂ ਸਰਦਾਰ ਕਨਵਰ ਬੀਰ ਸਿੰਘ ਮੰਜ਼ਿਲ, ਅੰਮ੍ਰਿਤਸਰ ਸ਼ਹਿਰੀ ਤੋਂ ਸਲੀਲ ਕਪੂਰ, ਬਰਨਾਲਾ ਤੋਂ ਨਰਿੰਦਰ ਗਰਗ ਨੀਟਾ, ਫਰੀਦਕੋਟ ਤੋਂ ਗੌਰਵ ਕੱਕੜ, ਫਾਜ਼ਿਲਕਾ ਤੋਂ ਸੁਖਵਿੰਦਰ ਸਿੰਘ ਕਾਕਾ ਕੰਬੋਜ, ਹੁਸ਼ਿਆਰਪੁਰ ਦਿਹਾਤੀ ਤੋਂ ਯੋਗੇਸ਼ ਸਪਰਾ, ਹੁਸ਼ਿਆਰਪੁਰ ਸ਼ਹਿਰੀ ਤੋਂ ਸਤੀਸ਼ ਠਾਕੁਰ ਬਾਵਾ, ਜਲੰਧਰ ਸ਼ਹਿਰੀ ਤੋਂ ਅਸ਼ੋਕ ਸਰੀਨ ਹਿੱਕੀ, ਜਲੰਧਰ ਦਿਹਾਤੀ ਨੌਰਥ ਤੋਂ ਮਨਮੀਤ ਸਿੰਘ ਵਿੱਕੀ, ਜਲੰਧਰ ਦਿਹਾਤੀ ਸਿਉਠ ਤੋਂ ਜਗਬੀਰ ਸਿੰਘ ਬਰਾੜ, ਕਪੂਰਥਲਾ ਤੋਂ ਚੇਤਨ ਸੂਰੀ, ਲੁਧਿਆਣਾ ਸ਼ਹਿਰੀ ਤੋਂ ਸੁਨੀਲ ਮੌਦਗਿੱਲ, ਸ੍ਰੀ ਮੁਕਤਸਰ ਸਾਹਿਬ ਤੋਂ ਸਤੀਸ਼ ਆਸੀਜਾ, ਰੂਪਨਗਰ (ਰੋਪੜ) ਤੋਂ ਅਜੈ ਵੀਰ ਸਿੰਘ ਲਾਲਪੁਰਾ, ਸੰਗਰੂਰ-1 ਤੋਂ ਮਤਿੰਦਰ ਸਿੰਘ ਅਤੇ ਤਰਨ ਤਾਰਨ ਤੋਂ ਸਤਨਾਮ ਸਿੰਘ ਭੁੱਲਰ ਸ਼ਾਮਲ ਹਨ।

ਕੇਵਲ ਸਿੰਘ ਢਿੱਲੋਂ ਨੇ ਨਵੇਂ ਪ੍ਰਧਾਨਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਸ ਦੌਰਾਨ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇੱਕ ਮਜ਼ਬੂਤ, ਸਰਗਰਮ ਅਤੇ ਲੋਕ-ਕੇਂਦਰਿਤ ਸੰਗਠਨ ਖੜ੍ਹਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਨਵੇਂ ਜ਼ਿਲ੍ਹਾ ਪ੍ਰਧਾਨ ਪੂਰੀ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਸੂਬੇ ਵਿੱਚ ਪਾਰਟੀ ਨੂੰ ਆਉਣ ਵਾਲੀਆਂ ਸੰਗਠਨਾਤਮਕ ਅਤੇ ਚੋਣੀ ਚੁਣੌਤੀਆਂ ਲਈ ਹੋਰ ਮਜ਼ਬੂਤੀ ਨਾਲ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।