ਚੰਡੀਗੜ੍ਹ: ਪੰਜਾਬ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਸੂਤਰਾਂ ਮੁਤਾਬਕ ਕੰਗ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਬਹੁਤ ਸਾਰੇ ਭਾਜਪਾ ਨੇਤਾ ਇਸੇ ਕਾਰਨ ਕਰਕੇ ਪਾਰਟੀ ਛੱਡ ਚੁੱਕੇ ਹਨ।


ਦਰਅਸਲ, ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਪ੍ਰਤੀ ਕਿਸਾਨਾਂ ਦਾ ਗੁੱਸਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਇਸ ਗੁੱਸੇ ਦਾ ਨਿਸ਼ਾਨਾ ਸਿੱਧੇ ਤੌਰ 'ਤੇ ਭਾਰਤੀ ਜਨਤਾ ਪਾਰਟੀ ਬਣ ਰਹੀ ਹੈ। ਦੱਸ ਦਈਏ ਕਿਸਾਨਾਂ ਦੇ ਗੁੱਸੇ ਕਰਕੇ ਸ਼ਨੀਵਾਰ ਨੂੰ ਵੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਲੁਧਿਆਣਾ ‘ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।



ਦੱਸ ਦਈਏ ਕਿ ਮਾਲਵਿੰਦਰ ਸਿੰਘ ਕੰਗ ਭਾਜਪਾ ਪੰਜਾਬ ਜਨਰਲ ਸੱਕਤਰ ਹਨ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਰੀਬੀ ਹਨ। ਸ਼ਨੀਵਾਰ ਨੂੰ ਇਹ ਜਾਣਕਾਰੀ ਪਾਰਟੀ ਦੇ ਉੱਚ ਅਧਿਕਾਰੀਆਂ ਦੇ ਵ੍ਹੱਟਸਐਪ ਗਰੁੱਪ ਵਿਚ ਪਾਈ ਗਈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904