ਬਠਿੰਡਾ: ਬੀਜੇਪੀ ਦੇ ਸੂਬਾ ਸੈਕਟਰੀ ਸੁਖਪਾਲ ਸਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਠਿੰਡਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਕੁਝ ਦਿਨ ਪਹਿਲਾਂ ਇੱਕ ਹਿੰਦੂ ਲੜਕੀ ਨੇ ਘਰੋਂ ਭੱਜ ਕੇ ਮੁਸਲਿਮ ਲੜਕੇ ਨਾਲ ਵਿਆਹ ਕਰਵਾ ਲਿਆ ਸੀ। ਬੀਜੇਪੀ ਨੇਤਾ ਦੇ ਪਰਿਵਾਰ ਨੇ ਇਸ ਗੱਲ 'ਤੇ ਇਤਰਾਜ਼ ਕੀਤਾ ਸੀ।


ਇਹ ਵੀ ਪੜ੍ਹੋ: ਪੁਲਿਸ ਵਿਭਾਗ 'ਚ ਵੱਡੇ ਪੱਧਰ 'ਤੇ ਹੋਣਗੇ ਤਬਾਦਲੇ, ਮੁਲਾਜ਼ਮਾਂ ਨੂੰ ਹੱਥਾਂ ਪੈਰਾਂ ਦੀ ਪਈ


ਇਸ ਮਗਰੋਂ ਕੱਲ੍ਹ ਲੜਕੀ ਵਾਲੀ ਧਿਰ ਵੱਲੋਂ ਲੜਕੇ ਦੇ ਘਰ ਪਥਰਾਅ ਕੀਤਾ ਗਿਆ। ਲੜਕੀ ਵੱਲੋਂ ਇਸ ਦੀ ਸ਼ਿਕਾਇਤ ਦਰਜ ਕਰਵਾਏ ਜਾਣ ਮਗਰੋਂ ਬੀਜੇਪੀ ਨੇਤਾ ਸੁਖਪਾਲ ਸਰਾਂ ਦੇ ਨਾਲ-ਨਾਲ ਕੁੜੀ ਦੇ ਪਰਿਵਾਰ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ ਤੇ ਬੀਜੇਪੀ ਨੇਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।


ਇਹ ਵੀ ਪੜ੍ਹੋ: ਲੌਕਡਾਊਨ ਦੌਰਾਨ ਪਾਕਿਸਤਾਨ 'ਚ ਫਸਿਆ ਅੰਮ੍ਰਿਤਸਰ ਦਾ ਪਰਿਵਾਰ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ