Punjab Politics: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਮੌਕੇ ਪਾਰਟੀ ਵੱਲੋਂ ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ।
ਕਿਹੜੇ ਲੀਡਰਾਂ ਨੂੰ ਮਿਲੀ ਜ਼ਿੰਮੇਵਾਰੀ
ਜ਼ਿਕਰ ਕਰ ਦਈਏ ਕਿ ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾਹਾ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਦਿਆਲ ਸਿੰਘ ਸੋਢੀ ਨੂੰ ਇੰਚਾਰਜ ਲਾਇਆ ਗਿਆ ਹੈ। ਇਸੇ ਤਰ੍ਹਾਂ ਬਰਨਾਲਾ ਤੋਂ ਮਨੋਰੰਜਨ ਕਾਲੀਆ ਨੂੰ ਹਲਕਾ ਇੰਚਾਰਜ ਤੇ ਜਗਮੋਹਨ ਸਿੰਘ ਰਾਜੂ ਨੂੰ ਇੰਚਾਰਜ ਬਣਾਇਆ ਗਿਆ ਹੈ। ਜਦੋਂਕਿ ਚੱਬੇਵਾਲ ਵਿਧਾਨ ਸਭਾ ਹਲਕੇ ਦੀ ਕਮਾਨ ਸ਼ਵੇਤ ਮਲਿਕ ਨੂੰ ਸੌਂਪੀ ਗਈ ਹੈ। ਇਸ ਦੌਰਾਨ ਪਰਮਿੰਦਰ ਸਿੰਘ ਬਰਾੜ ਨੂੰ ਇੰਚਾਰਜ ਲਾਇਆ ਗਿਆ ਹੈ। ਅਸ਼ਵਨੀ ਸ਼ਰਮਾ ਨੂੰ ਡੇਰਾ ਬਾਬਾ ਨਾਨਕ ਖੇਤਰ ਦਾ ਇੰਚਾਰਜ, ਰਾਕੇਸ਼ ਰਾਠੌਰ ਨੂੰ ਇੰਚਾਰਜ ਬਣਾਇਆ ਗਿਆ ਹੈ। ਅਨਿਲ ਸਰੀਨ ਨੂੰ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਕਿਹੜੀਆਂ ਸੀਟਾਂ ਉੱਤੇ ਪੈਣਗੀਆਂ ਵੋਟਾਂ ?
ਡੇਰਾ ਬਾਬਾ ਨਾਨਕ (ਗੁਰਦਾਸਪੁਰ), ਚੱਬੇਵਾਲ (ਹੁਸ਼ਿਆਰਪੁਰ), ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਤੇ ਬਰਨਾਲਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ ਕਿਉਂਕਿ ਇਨ੍ਹਾਂ ਚਾਰਾਂ ਸੀਟਾਂ ਦੇ ਵਿਧਾਇਕ ਹੁਣ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ। ਇਸ ਦੇ ਨਾਲ ਹੀ ਸਾਰਿਆਂ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਵਿਧਾਨ ਸਭਾ ਸਪੀਕਰ ਨੇ ਵੀ ਸਵੀਕਾਰ ਕਰ ਲਿਆ ਹੈ।
ਕਿਸੇ ਵੇਲੇ ਵੀ ਪੈ ਸਕਦੀਆਂ ਨੇ ਵੋਟਾਂ
ਇਨ੍ਹਾਂ ਚਾਰਾਂ ਸੀਟਾਂ 'ਤੇ ਕਿਸੇ ਵੀ ਸਮੇਂ ਚੋਣਾਂ ਹੋ ਸਕਦੀਆਂ ਹਨ। ਅਜਿਹੇ 'ਚ ਕੋਈ ਵੀ ਪਾਰਟੀ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਦੱਸ ਦਈਏ ਕਿ ਆਪ ਆਗੂ ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ, ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ, ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ ਸੰਸਦ ਮੈਂਬਰ ਬਣੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।