ਚੰਡੀਗੜ੍ਹ: ਜਲੰਧਰ ਵਿੱਚ ਆਰ.ਐਸ.ਐਸ਼. ਲੀਡਰ ਰਜਨੀਸ਼ ਗਗਨੇਜਾ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਸੋਮਵਾਰ ਨੂੰ ਭਾਜਪਾ ਤੇ ਆਰ.ਐਸ.ਐਸ. ਲੀਡਰਸ਼ਿਪ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।
ਪੰਜਾਬ ਭਾਜਪਾ ਦੇ ਇੰਚਾਰਜ ਪ੍ਰਭਾਤ ਝਾਅ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਤੇ ਆਰ.ਐਸ.ਐਸ. ਲੀਡਰਸ਼ਿਪ ਅਜਿਹੇ ਹਮਲਿਆਂ ਤੋਂ ਨਹੀਂ ਡਰਦੀ ਤੇ ਨਾ ਹੀ ਭਵਿੱਖ ਵਿੱਚ ਡਰੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਭਾਜਪਾ ਲੀਡਰੀਸ਼ਿਪ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਰ.ਐਸ.ਐਸ. ਲੀਡਰ 'ਤੇ ਹਮਲਾ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ।
ਦੂਜੇ ਪਾਸੇ ਭਾਜਪਾ ਲੀਡਰਸ਼ਿਪ ਨਾਲ ਬੈਠਕ ਖਤਮ ਹੋਣ ਤੋਂ ਕੁਝ ਦੇਰ ਬਾਅਦ ਹੀ ਆਰ.ਐਸ.ਐਸ. ਦੇ ਕੁਝ ਨੇਤਾ ਮੁੱਖ ਮੰਤਰੀ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਵੀ ਮੁੱਖ ਮੰਤਰੀ ਤੋਂ ਇਸ ਹਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਵੀ ਹਮਲਾਵਰਾਂ ਦੀ ਗ੍ਰਿਫਤਾਰੀ ਦੀ ਵੀ ਮੰਗ ਕੀਤੀ।