ਪੜਚੋਲ ਕਰੋ

ਭਾਜਪਾ ਦੇ ਸ਼ਾਸਨ ਵਾਲੇ ਸੂਬੇ ਹਰਿਆਣਾ 'ਚ ਪੰਜਾਬ ਦੇ ਮੁਕਾਬਲੇ 6 ਗੁਣਾ ਵੱਧ ਅਪਰਾਧਿਕ ਮਾਮਲੇ ਦਰਜ : ਮੀਤ ਹੇਅਰ

Punjab News : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਦਿੱਤੇ ਬੇਬੁਨਿਆਦ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ

 Punjab News : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਦਿੱਤੇ ਬੇਬੁਨਿਆਦ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਇਹ ਭਾਜਪਾ ਵੱਲੋਂ ਪੰਜਾਬ ਦੇ ਅਕਸ ਨੂੰ ਖ਼ਰਾਬ ਕਰਕੇ ਗੁਜਰਾਤ ਚੋਣਾਂ 'ਚ ਸਿਆਸੀ ਲਾਹਾ ਲੈਣ ਲਈ ਕੀਤੀ ਜਾ ਰਹੀ ਘਟੀਆ ਅਤੇ ਵਿਅਰਥ ਕੋਸ਼ਿਸ਼ ਹੈ।  

ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਭਾਜਪਾ ਗੁਜਰਾਤ ਵਿੱਚ ‘ਆਪ’ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਬੇਚੈਨ ਹੈ ਅਤੇ ਉਹ ਗੁਜਰਾਤ ਚੋਣਾਂ ਵਿੱਚ ਸਾਹਮਣੇ ਦਿਖ ਰਹੀ ਹਾਰ ਤੋਂ ਬਚਣ ਲਈ ਸਸਤੇ ਅਤੇ ਕੋਝੇ ਹੱਥਕੰਡੇ ਅਪਨਾ ਰਹੀ ਹੈ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਭਾਜਪਾ ਦੇ ਸ਼ਾਸਕ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦੀ ਦਰ ਕਿਤੇ ਘੱਟ ਹੈ।

ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਨਕਾਰਦਿਆਂ ਪੰਜਾਬ ਕੈਬਿਨਟ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਮਾਫੀਆ ਤੇ ਗੈਂਗਸਟਰ ਕਲਚਰ ਦੇ ਖਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ, ਜਿਨ੍ਹਾਂ ਨੂੰ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਆਪਣੇ ਸ਼ਾਸਨ ਦੌਰਾਨ ਪੁਸ਼ਤਪਨਾਹੀ ਦਿੱਤੀ। ਇਸ ਮੁਹਿੰਮ ਤਹਿਤ ਸੂਬੇ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 402 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 363 ਹਥਿਆਰ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਨੇ ਭਾਜਪਾ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਪੰਜਾਬ ਦੀ 'ਆਪ' ਸਰਕਾਰ ਵਿਰੁੱਧ ਭੱਦੀ ਮੁਹਿੰਮ ਨਾ ਚਲਾਉਣ ਲਈ ਸੁਚੇਤ ਕਰਦਿਆਂ ਕਿਹਾ ਕਿ 2018 ਤੋਂ 2021 ਤੱਕ ਦੇਸ਼ 'ਚ ਹਿੰਸਾ ਦੇ ਮਾਮਲਿਆਂ ਨਾਲ ਸਬੰਧਤ ਐਨਸੀਆਰਬੀ ਦੀ ਰਿਪੋਰਟ ਅਨੁਸਾਰ ਪੰਜਾਬ ਗੰਨ ਅਤੇ ਵਿਸਫੋਟ ਨਾਲ ਜੁੜੀ ਹਿੰਸਾ ਦੇ ਮਾਮਲਿਆਂ ਦੀ ਗਿਣਤੀ ਵਿੱਚ 15ਵੇਂ ਸਥਾਨ 'ਤੇ ਹੈ ਅਤੇ ਹਰਿਆਣਾ ਅਤੇ ਰਾਜਸਥਾਨ ਨਾਲੋਂ ਕਿਤੇ ਬਿਹਤਰ ਸਥਿਤੀ 'ਚ ਹੈ।

ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇਸ਼ ਵਿੱਚ ਸਭ ਤੋਂ ਵੱਧ ਬੰਦੂਕ ਹਿੰਸਾ ਦੇ ਕੇਸਾਂ ਵਾਲੇ ਤਿੰਨ ਰਾਜਾਂ ਵਿੱਚ ਹਨ। 2018 ਤੋਂ 2021 ਤੱਕ ਉੱਤਰ ਪ੍ਰਦੇਸ਼ ਵਿੱਚ ਇਸ ਸੰਬੰਧ 'ਚ 134958, ਮੱਧ ਪ੍ਰਦੇਸ਼ ਵਿੱਚ 57653 ਅਤੇ ਰਾਜਸਥਾਨ ਵਿੱਚ 27193 ਮਾਮਲੇ ਦਰਜ ਕੀਤੇ ਗਏ। ਜਦੋਂ ਕਿ ਪੰਜਾਬ ਵਿੱਚ ਬੰਦੂਕ ਹਿੰਸਾ ਦੇ ਸਿਰਫ 1820 ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਹਰਿਆਣਾ ਵਿੱਚ ਇਸ ਸਮੇਂ ਦੌਰਾਨ ਬੰਦੂਕ ਹਿੰਸਾ ਦੇ 8759 ਮਾਮਲੇ ਸਾਹਮਣੇ ਆਏ ਹਨ। ਇੱਥੋਂ ਤੱਕ ਕਿ ਭਾਜਪਾ ਸ਼ਾਸਤ ਰਾਜਾਂ ਵਿੱਚ ਔਰਤਾਂ ਪ੍ਰਤੀ ਅਪਰਾਧ ਦੇ ਮਾਮਲੇ ਵੀ ਵਧੇਰੇ ਹਨ।  

ਪਿਛਲੇ ਚਾਰ ਸਾਲਾਂ ਵਿੱਚ ਹਰਿਆਣਾ ਵਿੱਚ ਗੰਨ ਹਿੰਸਾ ਦੇ ਮਾਮਲੇ ਪੰਜਾਬ ਨਾਲੋਂ 5 ਗੁਣਾ ਤੇਜ਼ੀ ਨਾਲ ਵੱਧ ਰਹੇ ਹਨ। ਮੀਤ ਹੇਅਰ ਨੇ ਭਾਜਪਾ 'ਤੇ ਵਰ੍ਹਦਿਆਂ ਕਿਹਾ ਕਿ ਕਈ ਹਰਿਆਣਵੀ ਗੀਤਾਂ ਵਿਚ ਗਾਇਕ ਬੰਦੂਕਾਂ ਅਤੇ ਪਿਸਤੌਲਾਂ ਦੀ ਵਰਤੋਂ ਕਰਦੇ ਹਨ ਪਰ ਫਿਰ ਵੀ ਪੰਜਾਬ ਨੂੰ ਗੰਨ ਸੱਭਿਆਚਾਰ ਫੈਲਾਉਣ ਲਈ ਨਿਸ਼ਾਨੇ 'ਤੇ ਲਿਆ ਜਾਂਦਾ ਹੈ ਅਤੇ ਕੇਂਦਰੀ ਮੰਤਰੀ ਨੇ ਹਰਿਆਣਾ ਵਿਰੁੱਧ ਇਕ ਵੀ ਸ਼ਬਦ ਨਹੀਂ ਬੋਲਿਆ। ਵਿਰੋਧੀ ਧਿਰ 'ਤੇ ਹਮਲਾ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਜਦੋਂ 2012 'ਚ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣੀ ਤਾਂ ਇਕ ਸਾਲ 'ਚ 855 ਤੋਂ ਵੱਧ ਕਤਲ ਹੋਏ। ਭਾਜਪਾ ਦੇ ਲੋਕ 'ਆਪ' ਪਾਰਟੀ ਨੂੰ ਬਦਨਾਮ ਕਰਕੇ ਗੁਜਰਾਤ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget