PM Modi's Security Breach: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ 'ਚ ਢਿੱਲ ਨੂੰ ਲੈ ਕੇ ਹੁਣ ਸਿਆਸਤ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਸਿੰਘ ਵਰਮਾ ਨੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਪ੍ਰਵੇਸ਼ ਵਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਖੁਦ ਪੀਐਮ ਮੋਦੀ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵੀ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋਣਗੇ।
ਬੀਜੇਪੀ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਕਰਨ ਦੀ ਸਾਜ਼ਿਸ਼ ਦੱਸੀ
ਜਦੋਂਕਿ ਦੂਜੇ ਪਾਸੇ ਭਾਜਪਾ ਆਗੂ ਲਾਕੇਟ ਚੈਟਰਜੀ ਨੇ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੂੰ ਮਾਰਨ ਦੀ ਸਾਜ਼ਿਸ਼ ਰਚੀ ਗਈ ਸੀ। ਅਜਿਹੀ ਸਥਿਤੀ ਵਿੱਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇੱਥੇ ਸ਼ੁੱਕਰਵਾਰ ਨੂੰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।
ਕੇਂਦਰ ਸਰਕਾਰ ਦੀ ਤਰਫੋਂ ਬਹਿਸ ਕਰਦੇ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਮੈਂ ਸ਼ੁਕਰਗੁਜ਼ਾਰ ਹਾਂ ਕਿ ਅਦਾਲਤ ਨੇ ਇਸ ਗੰਭੀਰ ਮਾਮਲੇ ਦਾ ਨੋਟਿਸ ਲਿਆ ਹੈ। ਇਹ ਇੱਕ ਦੁਰਲੱਭ ਮਾਮਲਾ ਹੈ। ਜਦੋਂ ਪ੍ਰਧਾਨ ਮੰਤਰੀ ਨੇ ਸੜਕ ਤੋਂ ਜਾਣਾ ਹੁੰਦਾ ਹੈ ਤਾਂ ਐਸਪੀਜੀ-ਡੀਜੀਪੀ ਨੂੰ ਪੁੱਛਦੀ ਹੈ। ਉਨ੍ਹਾਂ ਦੇ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਯਾਤਰਾ ਸ਼ੁਰੂ ਹੋ ਸਕਦੀ ਹੈ। ਸੜਕ 'ਤੇ ਨਾਕਾਬੰਦੀ ਹੋਣ 'ਤੇ ਇਜਾਜ਼ਤ ਕਿਉਂ ਦਿੱਤੀ ਗਈ? ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਇਹ ਮਾਮਲਾ ਕਿਸੇ 'ਤੇ ਨਹੀਂ ਛੱਡਿਆ ਜਾ ਸਕਦਾ ਤੇ ਇਹ ਸਰਹੱਦ ਪਾਰ ਅੱਤਵਾਦ ਦਾ ਮਾਮਲਾ ਹੈ ਇਸ ਲਈ ਐਨਆਈਏ ਅਧਿਕਾਰੀ ਜਾਂਚ 'ਚ ਮਦਦ ਕਰ ਸਕਦੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਗਿਰੀਰਾਜ ਸਿੰਘ ਨੇ ਕਿਹਾ–ਟੈਲੀਸਕੋਪਿਕ ਗਨ ਨਾਲ ਹੋ ਸਕਦੀ ਸੀ ਹੱਤਿਆ
ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਵੀ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜ਼ਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਟਵੀਟ ਕੀਤਾ ਕਿ ਇਹ ਕੋਈ ਇਤਫ਼ਾਕ ਨਹੀਂ ਸੀ, ਇਹ ਪੀਐਮ ਨੂੰ ਮੌਤ ਦੇ ਖੂਹ ਵਿੱਚ ਫਸਾਉਣ ਦੀ ਸਾਜ਼ਿਸ਼ ਸੀ। ਮਹਾਦੇਵ ਦੀ ਕਿਰਪਾ ਨਾਲ ਉਹ ਬਚ ਗਏ। ਜੇਕਰ ਇਸ ਦੀ ਉੱਚ ਪੱਧਰੀ ਜਾਂਚ ਹੁੰਦੀ ਹੈ ਤਾਂ ਇਹ ਸਾਜ਼ਿਸ਼ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਤੱਕ ਹੀ ਨਹੀਂ ਸਗੋਂ ਸਿਖਰ ਤੱਕ ਵੀ ਜੁੜ ਜਾਵੇਗੀ। ਅਜਿਹਾ ਲੱਗਦਾ ਹੈ ਕਿ ਉਸ ਨੂੰ ਡਰੋਨ ਜਾਂ ਟੈਲੀਸਕੋਪਿਕ ਬੰਦੂਕ ਨਾਲ ਮਾਰਿਆ ਜਾ ਸਕਦਾ ਸੀ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਦੀ ਜਾਂਚ ਲਈ ਇੱਕ ਕਮੇਟੀ ਦਾ ਐਲਾਨ ਕੀਤਾ ਸੀ। ਸੂਤਰਾਂ ਮੁਤਾਬਕ ਕਮੇਟੀ ਨੇ ਰਿਪੋਰਟ ਕੇਂਦਰ ਨੂੰ ਭੇਜ ਦਿੱਤੀ ਹੈ। ਦੂਜੇ ਪਾਸੇ ਕੇਂਦਰੀ ਮੰਤਰਾਲੇ ਵੱਲੋਂ ਬਣਾਈ ਗਈ ਕਮੇਟੀ ਵੀ ਇਸ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904