ਮਲੋਟ: ਬੀਜੇਪੀ ਵਿਧਾਇਕ ਤੇ ਸ਼ਨੀਵਾਰ ਨੂੰ ਹੋਏ ਹਮਲੇ ਮਗਰੋਂ ਬੀਜੇਪੀ ਐਕਸ਼ਨ ਮੋਡ ਵਿੱਚ ਹੈ ਤੇ ਉਨਾਂ ਕੱਲ੍ਹ ਮਲੋਟ ਬੰਦ ਦਾ ਸੱਦਾ ਦਿੱਤਾ ਸੀ। ਇਸ ਬੰਦ ਦੇ ਸੱਦੇ ਦਾ ਕੋਈ ਬਹੁਤਾ ਅਸਰ ਦਿਖਾਈ ਨਹੀਂ ਦਿੱਤਾ। ਹੋਲੀ ਦੇ ਤਿਉਹਾਰ ਮੌਕੇ ਮਲੋਟ ਵਿੱਚ ਕਈ ਥਾਂ ਬਜ਼ਾਰ ਖੁੱਲ੍ਹੇ ਮਿਲੇ।



ਦੱਸ ਦੇਈਏ ਕਿ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਤੇ ਮਲੋਟ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਭੀੜ ਟੁੱਟ ਪਈ ਸੀ ਤੇ ਉਸਦੀ ਕੁੱਟਮਾਰ ਕਰ ਕੱਪੜੇ ਪਾੜ ਦਿੱਤੇ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 7 ਕਿਸਾਨਾਂ ਅਤੇ 300 ਅਣਪਛਾਤਿਆ ਖਿਲਾਫ ਕੇਸ ਵੀ ਦਰਜ ਕਰ ਲਿਆ ਹੈ।


ਇਹ ਵੀ ਪੜ੍ਹੋ: ਪੰਜਾਬ 'ਚ ਬੀਜੇਪੀ ਵਿਧਾਇਕ ਨਾਲ ਕੁੱਟਮਾਰ 'ਤੇ ਬਵਾਲ, ਸੋਸ਼ਲ ਮੀਡੀਆ ਤੋਂ ਲੈ ਕੇ ਚਾਰੇ ਪਾਸੋਂ ਘਿਰੇ ਕੈਪਟਨ ਅਮਰਿੰਦਰ

ਕਿਸਾਨਾਂ ਨੇ ਅੱਜ ਮਲੋਟ ਦੇ ਤਿਕੋਣੀ ਚੌਕ ਵਿੱਚ ਇਸ ਸਬੰਧੀ ਰੋਸ ਮੁਜ਼ਾਹਰਾ ਕੀਤਾ ਤੇ ਪੁਲਿਸ ਵੱਲ ਕਿਸਾਨਾਂ ਤੇ ਕੀਤੀ ਜਾ ਰਹੀ ਛਾਪੇਮਾਰੀ ਤੇ ਰੋਸ ਪ੍ਰਗਟਾਇਆ। ਇਸ ਦੌਰਾਨ ਪੁਲਿਸ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ।


 


ਇਹ ਵੀ ਪੜ੍ਹੋ: ਕੈਪਟਨ ਨੇ ਬੀਜੇਪੀ ਵਿਧਾਇਕ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ


ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ, "ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚਾਰ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ ਸਰਕਾਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਅੱਜ ਬੀਜੇਪੀ ਵਿਧਾਇਕ ਤੇ ਹੋਏ ਹਮਲੇ ਦੀ ਹਰ ਵਰਗ ਨਿੰਦਾ ਕਰ ਰਿਹਾ ਹੈ, ਪਰ ਅੰਦੋਲਨਕਾਰੀ ਕਿਸਾਨ ਜਿਨਾਂ ਦੀ ਜਾਨ ਤੱਕ ਚਲੀ ਗਈ, ਉਸ ਬਾਰੇ ਸਰਕਾਰ ਬਿਲਕੁੱਲ ਫਿਰਮੰਦ ਨਹੀਂ। ਵਿਧਾਇਕ ਤੇ ਹਮਲੇ ਮਗਰੋਂ ਇੰਨਾਂ ਬਵਾਲ ਹੋ ਰਿਹਾ ਹੈ।"

ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਨਹੀਂ ਹੋਣ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਇਹ ਕੇਸ ਵਾਪਸ ਲੈਣੇ ਚਾਹੀਦੇ ਹਨ।


ਇਹ ਵੀ ਪੜ੍ਹੋ: ਬੀਜੇਪੀ ਵਿਧਾਇਕ ਨਾਲ ਕੁੱਟਮਾਰ ਤੋਂ ਬਾਅਦ ਹਾਈਕਮਾਨ ਕਰੇਗੀ ਕਾਰਵਾਈ ਦਾ ਫੈਸਲਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ