ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਠੀਕ ਪਹਿਲਾਂ ਕਾਂਗਰਸ ਤੋਂ ਵੱਖ ਹੋ ਕੇ ਨਵੀਂ ਪਾਰਟੀ ਬਣਾਈ ਸੀ। ਅਮਰਿੰਦਰ ਸਿੰਘ ਦੀ ਪਾਰਟੀ ਦਾ ਨਾਂ 'ਪੰਜਾਬ ਲੋਕ ਕਾਂਗਰਸ' (PLC) ਹੈ। ਹੁਣ ਜਲਦੀ ਹੀ ਇਸ ਪਾਰਟੀ ਦਾ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਰਲੇਵਾਂ ਹੋ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਇਨ੍ਹੀਂ ਦਿਨੀਂ ਲੰਡਨ 'ਚ ਹਨ। ਉੱਥੇ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਹੋਈ ਹੈ। ਉਹ ਅਗਲੇ ਹਫਤੇ ਭਾਰਤ ਪਰਤਦੇ ਹੀ ਰਲੇਵੇਂ ਦੀ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣਗੇ।


ਪੀਐਲਸੀ ਅਤੇ ਭਾਜਪਾ ਦੇ ਸੂਤਰਾਂ ਅਨੁਸਾਰ ਇਸ ਰਲੇਵੇਂ ਤੋਂ ਬਾਅਦ ਭਾਜਪਾ ਕੈਪਟਨ ਨੂੰ ਪੰਜਾਬ ਵਿੱਚ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਅਤੇ ਉਸ ਤੋਂ ਬਾਅਦ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਜਪਾ ਕੈਪਟਨ ਨੂੰ ਮੁੱਖ ਚਿਹਰੇ ਵਜੋਂ ਪੇਸ਼ ਕਰਕੇ 13 ਲੋਕ ਸਭਾ ਸੀਟਾਂ ਅਤੇ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਇਕੱਲੇ ਉਤਰੇਗੀ।


ਕੈਪਟਨ ਨੇ ਕਾਂਗਰਸ ਛੱਡ ਕੇ ਵੱਖਰੀ ਪਾਰਟੀ ਪੀਐਲਸੀ ਬਣਾਈ ਸੀ, ਪਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਕੋਈ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ, ਹਾਲਾਂਕਿ ਪੀਐਲਸੀ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਸਨ। ਪੀਐਲਸੀ ਨੂੰ ਇੱਕ ਵੀ ਸੀਟ ਨਹੀਂ ਮਿਲ ਸਕੀ ਅਤੇ ਕੈਪਟਨ ਖੁਦ ਪਟਿਆਲਾ ਤੋਂ ਚੋਣ ਹਾਰ ਗਏ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ