ਚੰਡੀਗੜ੍ਹ : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਚੰਡੀਗੜ  ਦੀ ਸਮੂਹ ਭਾਜਪਾ ਲੀਡਰਸ਼ਿਪ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਬਾਜਵਾ ਨੇ ਕਿਹਾ ਕਿ ਇਹ ਜਿੱਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਦੇ ਮੂੰਹ 'ਤੇ ਇੱਕ ਵੱਡੀ ਚਪੇੜ ਹੈ।


ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਇਹ ਜਿੱਤ ਇੰਡੀ ਗਠਜੋੜ ਲਈ ਵੀ ਇੱਕ ਸਬਕ ਹੈ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਟਾਉਣ ਲਈ ਹੀ ਗਠਜੋੜ ਕਰਕੇ ਅਗਲੀਆਂ ਲੋਕ ਸਭਾ ਚੋਣਾਂ ਲਈ ਇਕੱਠੇ ਹੋਏ ਹਨ। ਉਨ੍ਹਾਂ ਨੇ ਇੰਡੀ ਗੱਠਜੋੜ  ਨੂੰ ਮੌਕਾਪ੍ਰਸਤੀ ਦੀ ਮਿਸਾਲ ਦੱਸਦਿਆਂ ਕਿਹਾ ਕਿ ਇਸ ਦਾ ਕੋਈ ਸਿਆਸੀ ਭਵਿੱਖ ਨਹੀਂ ਹੈ।


ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਗਠਜੋੜ ਦੇ 8 ਕੌਂਸਲਰਾਂ ਨੇ ਗਲਤ ਵੋਟਾਂ ਪਾਈਆਂ ਹਨ, ਉਸ ਤੋਂ ਸਪੱਸ਼ਟ ਹੈ ਕਿ ਇਹ ਕੌਂਸਲਰ ਆਪਣੇ ਗਠਜੋੜ ਤੋਂ ਅਸੰਤੁਸ਼ਟ ਤੇ ਨਾਖੁਸ ਹਨ ਅਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਦੀ ਪ੍ਰੋੜਤਾ ਕਰਨ ਲਈ ਉਨ੍ਹਾਂ ਨੇ ਆਪਣੇ ਉਮੀਦਵਾਰ ਨੂੰ ਵੋਟ ਪਾਉਣ ਦੀ ਬਜਾਏ ਆਪਣੀਆਂ ਵੋਟਾਂ ਨੂੰ ਅਯੋਗ ,ਕੈਸਲ ਕਰਵਾ ਦਿੱਤਾ । ਬਾਜਵਾ ਨੇ ਕਿਹਾ ਕਿ ਇਹ ਜਿੱਤ ਇਤਿਹਾਸਿਕ ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਦੀ ਜਿੱਤ ਹੈ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin


Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904