Horse Trading: ਰਿੰਕੂ ਤੇ ਅੰਗੁਰਾਲ ਦੀ BJP 'ਚ ਐਂਟਰੀ ਨੇ ਲਿਆਂਦਾ ਸਿਆਸੀ ਭੂਚਾਲ, ਬੀਜੇਪੀ ਨੇ ਦਿੱਤਾ AAP ਨੂੰ ਇਹ ਚੈਲੰਜ
Horse Trading: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਮਚ ਗਈ ਹੈ।
BJP Vs AAP: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਮਚ ਗਈ ਹੈ। ਇਸ ਕਾਰਨ ‘ਆਪ’ ਅਤੇ ਭਾਜਪਾ ਆਗੂਆਂ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ।
ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ 'ਆਪ' ਵਿਧਾਇਕਾਂ ਰਜਿੰਦਰਪਾਲ ਕੌਰ ਛੀਨਾ, ਜਗਦੀਪ ਗੋਲਡੀ ਕੰਬੋਜ ਅਤੇ ਅਮਨਦੀਪ ਮੁਸਾਫਿਰ ਨੇ ਲੁਧਿਆਣਾ 'ਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਭਾਜਪਾ 'ਤੇ 25 ਕਰੋੜ ਰੁਪਏ ਦੇਣ ਅਤੇ ਨੇਤਾਵਾਂ ਨੂੰ ਧਮਕਾ ਕੇ ਖਰੀਦਣ ਦਾ ਦੋਸ਼ ਲਗਾਇਆ।
ਇਸ ਦੇ ਜਵਾਬ ਵਿੱਚ ਲੁਧਿਆਣਾ ਭਾਜਪਾ ਦੇ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਇਹ ਤਿੰਨੇ ਵਿਧਾਇਕ ਆਪਣੇ ਭਾਅ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਕਿਸੇ ਵਿਧਾਇਕ ਨੂੰ ਕਿਸੇ ਕਿਸਮ ਦੀ ਪੇਸ਼ਕਸ਼ ਮਿਲੀ ਹੈ ਤਾਂ ਉਹ ਦੇਸ਼ ਦੀ ਕਿਸੇ ਵੀ ਏਜੰਸੀ ਤੋਂ ਇਸ ਦੀ ਜਾਂਚ ਕਰਵਾ ਸਕਦਾ ਹੈ। ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਧੀਮਾਨ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਜਿਹੇ ਹੀ ਦੋਸ਼ ਲਾਏ ਗਏ ਸਨ, ਜੋ ਅੱਜ ਤੱਕ ਸਾਬਤ ਨਹੀਂ ਹੋ ਸਕੇ। ਭਾਜਪਾ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਬੁਰੀ ਤਰ੍ਹਾਂ ਫੇਲ ਸਾਬਤ ਹੋ ਰਹੀ ਹੈ। ਉਨ੍ਹਾਂ ਦੇ ਸੀਨੀਅਰ ਆਗੂ ਲਗਾਤਾਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਜਦੋਂ ਧੀਮਾਨ ਨੂੰ ਰਵਨੀਤ ਸਿੰਘ ਬਿੱਟੂ ਵੱਲੋਂ ਲੁਧਿਆਣਾ ਤੋਂ ਚੋਣ ਲੜਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਕਮਲ ਦੇ ਫੁੱਲ ਨੂੰ ਵੋਟ ਦਿੰਦੇ ਹਨ ਨਾ ਕਿ ਕਿਸੇ ਵਿਅਕਤੀ ਵਿਸ਼ੇਸ਼ ਦੇ ਚਿਹਰੇ ਲਈ। ਇਸ ਲਈ ਪਾਰਟੀ ਜਿਸ ਨੂੰ ਵੀ ਟਿਕਟ ਦਿੰਦੀ ਹੈ, ਉਹ ਉਨ੍ਹਾਂ ਦੇ ਨਾਲ ਹੈ। ਭਾਜਪਾ ਦੇਸ਼ ਦੀ ਇੱਕੋ ਇੱਕ ਵੱਡੀ ਸਿਆਸੀ ਪਾਰਟੀ ਹੈ। ਅੱਜ ਭਾਜਪਾ ਆਪਣੇ ਲੋਕ ਭਲਾਈ ਦੇ ਕੰਮਾਂ ਕਰਕੇ ਦੇਸ਼ ਦੀ ਹਰਮਨ ਪਿਆਰੀ ਪਾਰਟੀ ਬਣੀ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial