Punjab News: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਸੀਨੀਅਰ ਨੇਤਾ ਹਰਭਜਨ ਸਿੰਘ ਸੈਣੀ ਨਾਲ ਉਸ ਵੇਲੇ ਹਾਦਸਾ ਵਾਪਰਿਆ, ਜਦੋਂ ਉਹ ਹਾਈਵੇਅ 'ਤੇ ਹਰਸੀਪਿੰਡ ਨੇੜੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।
ਇਹ ਹਾਦਸਾ ਦੁਪਹਿਰ 12 ਵਜੇ ਦੇ ਕਰੀਬ ਉਦੋਂ ਵਾਪਰਿਆ, ਜਦੋਂ ਉੜਮੁੜ ਦੇ ਰਹਿਣ ਵਾਲੇ ਸੈਣੀ ਆਪਣੀ ਬਾਈਕ 'ਤੇ ਰਾਜਪੁਰ ਗਹੋਟਨ ਵਿੱਚ ਇੱਕ ਧਾਰਮਿਕ ਸਮਾਗਮ ਲਈ ਜਾ ਰਹੇ ਸੀ।
ਇਸ ਦੌਰਾਨ, ਜਦੋਂ ਉਹ ਹਰਸੀਪਿੰਡ ਮੋੜ ਦੇ ਨੇੜੇ ਪਹੁੰਚੇ, ਤਾਂ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਸੈਣੀ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦੁਪਹਿਰ ਸਮੇਂ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਨੂੰ ਟੱਕਰ ਮਾਰਨ ਵਾਲੇ ਵਾਹਨ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਭਾਜਪਾ ਆਗੂ ਦੀ ਮੌਤ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
