ਪੜਚੋਲ ਕਰੋ

BJP Sikh Leaders: ਬੀਜੇਪੀ ਦੇ ਸਿੱਖ ਲੀਡਰਾਂ ਨੂੰ ਮੌਤ ਦੀ ਧਮਕੀ! ਭਾਜਪਾ ਛੱਡ ਦਿਓ, ਨਹੀਂ ਦੁਨੀਆ ਛੱਡਣੀ ਪਊ...

ਧਮਕੀ ਭਰੇ ਪੱਤਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਪਹੁੰਚੇ ਹਨ। ਇਨ੍ਹਾਂ ਪੱਤਰਾਂ ਵਿੱਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹੇ ਧਮਕੀ ਭਰੇ ਪੱਤਰ ਮਿਲੇ ਹਨ। ਬੀਜੇਪੀ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤਾ ਹੈ।

BJP Sikh Leaders Received death threats: ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਤਾਲਮੇਲ ਕਮੇਟੀ ਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ, ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਤੇ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸੂਲੂ ਸ਼ਾਮਲ ਹਨ।

ਇਸ ਸਬੰਧੀ ਧਮਕੀ ਭਰੇ ਪੱਤਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਪਹੁੰਚੇ ਹਨ। ਇਨ੍ਹਾਂ ਪੱਤਰਾਂ ਵਿੱਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹੇ ਧਮਕੀ ਭਰੇ ਪੱਤਰ ਮਿਲੇ ਹਨ। ਬੀਜੇਪੀ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤਾ ਹੈ।

ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚੇਤਾਵਨੀ ਦਿੱਤੀ ਗਈ ਹੈ। ਖਾਲਿਸਤਾਨ ਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਿਖੇ ਹੋਏ ਹਨ। ਬੀਜੇਪੀ ਲੀਡਰਾਂ ਨੇ ਦੱਸਿਆ ਕਿ ਅੱਜ ਉਹ ਇਸ ਮਾਮਲੇ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਮਿਲਣ ਜਾ ਰਹੇ ਹਨ। ਉਹ ਆਪਣੀ ਕਿਸਮ ਦਾ ਨਵਾਂ ਕੇਸ ਹੈ।

ਹਾਸਲ ਜਾਣਕਾਰੀ ਮੁਤਾਬਕ ਪੱਤਰ ਭੇਜਣ ਵਾਲੇ ਨੇ ਪ੍ਰਮੁੱਖਤਾ ਨਾਲ ਚਾਰ ਅਹਿਮ ਨੁਕਤੇ ਉਠਾਏ ਹਨ। ਪੱਤਰ ਮਿਲਣ ਤੋਂ ਬਾਅਦ ਪਾਰਟੀ ਆਗੂ ਵੀ ਹੈਰਾਨ ਹਨ। ਇਸ ਤਰ੍ਹਾਂ ਦੀ ਸਥਿਤੀ ਪਹਿਲਾਂ ਕਦੇ ਪੈਦਾ ਨਹੀਂ ਹੋਈ। ਲੰਬੇ ਸਮੇਂ ਤੋਂ ਨੇਤਾ ਸੋਸ਼ਲ ਮੀਡੀਆ 'ਤੇ ਬਿਆਨਬਾਜ਼ੀ ਕਰਦੇ ਰਹਿੰਦੇ ਸਨ ਪਰ ਅਜਿਹਾ ਪਹਿਲੀ ਵਾਰ ਸਾਹਮਣੇ ਆਇਆ ਹੈ।

ਪੱਤਰ ਵਿੱਚ ਪਰਮਿੰਦਰ ਬਰਾੜ ਤੇ ਤੇਜਿੰਦਰ ਸਰਾਂ ਨੂੰ ਚੇਤਾਵਨੀ ਦਿੰਦਿਆਂ ਲਿਖਿਆ ਗਿਆ ਹੈ ਕਿ ਪਹਿਲਾਂ ਵੀ ਤੁਹਾਨੂੰ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਚੇਤਾਵਨੀ ਦਿੱਤੀ ਸੀ ਕਿ ਤੁਸੀਂ ਆਪਣੇ ਸਿਰਾਂ ਉਪਰ ਪੱਗਾਂ  ਬੰਨ੍ਹੀਆਂ ਹੋਈਆਂ ਹਨ ਪਰ ਤੁਸੀਂ ਬੀਜੇਪੀ ਤੇ ਆਰਐਸਐਸ ਨਾਲ ਮਿਲ ਕੇ ਸਿੱਖਾਂ ਤੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਹੋ। ਤੁਸੀਂ RSS ਨਾਲ ਮਿਲ ਕੇ ਸਿੱਖ ਮਾਮਲਿਆਂ ਵਿੱਚ ਦਖਲ ਦੇ ਰਹੇ ਹੋ। ਇਸ ਲਈ ਤੁਹਾਨੂੰ ਪਹਿਲਾਂ ਵੀ ਚੇਤਾਵਨੀ ਦਿੱਤੀ ਸੀ। ਤੁਸੀਂ ਜਾਂ ਤਾਂ ਭਾਜਪਾ ਛੱਡ ਦਿਓ ਜਾਂ ਅਸੀਂ ਤੁਹਾਨੂੰ ਇਸ ਦੁਨੀਆ ਤੋਂ ਹੀ ਉਠਾ ਦੇਵਾਂਗੇ।

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਤੁਸੀਂ ਕਿਸਾਨ ਅੰਦੋਲਨ ਨੂੰ ਤੋੜਨ ਲਈ ਭਾਜਪਾ ਨਾਲ ਕੰਮ ਕੀਤਾ ਸੀ। ਤੁਸੀਂ ਸਿੱਖ ਧਰਮ ਦੇ ਗੱਦਾਰ ਹੋ। ਤੁਸੀਂ RSS ਤੇ ਭਾਜਪਾ ਦੀ ਮਦਦ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹੋ ਤੇ ਲੋਕਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੀ ਯੋਜਨਾ ਬਣਾ ਰਹੇ ਹੋ। ਤੁਸੀਂ ਸਿੱਖਾਂ ਤੇ ਮੁਸਲਮਾਨਾਂ ਦੇ ਰਿਸ਼ਤੇ ਵਿਗਾੜਨ ਦਾ ਕੰਮ ਕਰ ਰਹੇ ਹੋ। ਭਾਜਪਾ ਤੇ ਆਰਐਸਐਸ ਤੁਹਾਨੂੰ ਵਰਤ ਕੇ ਬਾਹਰ ਸੁੱਟ ਦੇਵੇਗੀ। ਬਹੁਤ ਸਾਰੇ ਲੋਕ ਸਿੱਖਾਂ ਤੇ ਪੰਜਾਬ ਨੂੰ ਤਬਾਹ ਕਰਨ ਲਈ ਆਏ ਤੇ ਭਜਾਏ ਗਏ। ਨਾ ਸਿੱਖ ਤੇ ਨਾ ਹੀ ਪੰਜਾਬ ਤਬਾਹ ਹੋ ਸਕੇ। ਤੁਸੀਂ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਜਿਸ ਨੂੰ ਅਸੀਂ ਹੁਣ ਕਲੀਅਰ ਕਰਾਂਗੇ ਤੇ ਜਲਦੀ ਹੀ ਤੁਹਾਨੂੰ ਮਿਲਾਂਗੇ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget