ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਬੀਜੇਪੀ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕਈ ਮੁੱਦਿਆਂ ਉੱਤੇ ਚਰਚਾ ਹੋਈ। 


ਕੈਪਟਨ ਅਮਰਿੰਦਰ ਸਿੰਘ ਪੋਸਟ ਨੂੰ ਸਾਂਝਾ ਕਰਦਿਆ ਲਿਖਿਆ ਕਿ 
ਅੱਜ ਆਪਣੇ ਨਿਵਾਸ ਸਥਾਨ 'ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਅਤੇ ਹੋਰ ਸੀਨੀਅਰ ਆਗੂਆਂ ਦੀ ਮੇਜ਼ਬਾਨੀ ਕਰਕੇ ਖੁਸ਼ੀ ਹੋਈ।
ਅਸੀਂ ਮਿਲ ਕੇ ਆਪਣੇ ਰਾਜ ਅਤੇ ਦੇਸ਼ ਦੇ ਬਿਹਤਰ ਅਤੇ ਸੁਰੱਖਿਅਤ ਭਵਿੱਖ ਲਈ ਸਖ਼ਤ ਮਿਹਨਤ ਕਰਾਂਗੇ।



ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਕਿਸ ਤਰ੍ਹਾਂ ਲੋਕਤੰਤਰ ਅਤੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਝੂਠ ਬੋਲ ਰਹੀ ਹੈ, ਉਹ ਸਾਰੇ ਵਿਸ਼ਿਆਂ 'ਤੇ ਅੱਜ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜਪਾਲ ਦੇ ਅਹੁਦੇ 'ਤੇ ਕਿਵੇਂ ਟਿੱਪਣੀ ਕੀਤੀ ਹੈ ਅਤੇ ਮਾਣ-ਸਨਮਾਨ ਦਾ ਖਿਆਲ ਨਹੀਂ ਰੱਖਿਆ, ਇਸ ਬਾਰੇ ਵੀ ਚਰਚਾ ਕੀਤੀ ਗਈ ਹੈ।


ਇਹ ਵੀ ਪੜ੍ਹੋ- ਸੀਐਮ ਭਗਵੰਤ ਮਾਨ ਨੂੰ ਡੀਸੀਪੀ ਤੇ ਮਹਿਲਾ ਡਾਕਟਰ ਨਾਲ ਦੁਰਵਿਵਹਾਰ ਕਰਨ ਲਈ MLA ਨੂੰ ਸਜ਼ਾ ਦੇਣੀ ਚਾਹੀਦੀ ਸੀ ਪਰ ਡੀਸੀਪੀ ਨੂੰ ਕਿਉਂ ਚੁਣਿਆ: ਖਹਿਰਾ


ਇਸ ਮੌਕੇ ਸੂਬੇ ਦੇ ਸੰਗਠਨ ਮਹਾਮੰਤਰੀ ਮੰਤਰੀ ਸ੍ਰੀਨਿਵਾਸੁਲੂ, ਸੂਬੇ ਦੇ ਜਨਰਲ ਸਕੱਤਰ ਜੀਵਨ ਗੁਪਤਾ,ਸੁਭਾਸ਼ ਸ਼ਰਮਾ ਅਤੇ ਰਾਜੇਸ਼ ਬਾਘਾ ਮੌਜੂਦ ਸਨ। ਜ਼ਿਕਰਯੋਗ ਹੈ ਕਿ ਕੈਪਟਨ ਬੀਤੇ ਕੁਝ ਦਿਨ ਪਹਿਲਾ ਆਪਣੇ ਪੁਰਾਣੇ ਸਾਥੀਆਂ ਸਮੇਤ ਦਿੱਲੀ ਵਿਖੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਭਾਜਪਾ ਨਾਲ ਗੱਠਜੋੜ ਕਰ ਕੇ ਲੜੀਆਂ ਸਨ।


ਇਹ ਵੀ ਪੜ੍ਹੋ- ਸਬ-ਇੰਸਪੈਕਟਰ ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦਾ ਮਾਮਲਾ: ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਤੋਂ ਮੁੱਖ ਦੋਸ਼ੀ ਅਤੇ ਉਸ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ



ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।