Farmer Protest: ਦਿੱਲੀ ਜਾਣ ਤੋਂ ਭਾਜਪਾ ਨੇ ਰੋਕੇ ਚੰਡੀਗੜ੍ਹ ਆਉਣ ਤੋਂ ਆਪ ਨੇ ਡੱਕੇ ! ਕਿਸ ਨੂੰ ਦੁੱਖੜਾ ਸੁਣਾਵੇ ਪੰਜਾਬ ਦਾ ਕਿਸਾਨ ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਕਿਸਾਨਾਂ ਨੂੰ ਆਪਣੀ ਰਾਜਧਾਨੀ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਭਗਵੰਤ ਮਾਨ ਨੇ ਪਿੰਡ ਅਤੇ ਜਿਲ੍ਹਾ ਪੱਧਰ ਤੇ ਪੁਲਸ ਦਾ ਡੰਡਾ ਚਲਵਾਉਣਾ ਸ਼ੁਰੂ ਕਰ ਦਿੱਤਾ ਹੈ।
Farmer Protest: ਸੰਯੁਕਤ ਕਿਸਾਨ ਮੋਰਚਾ (SKM) ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਅੱਜ 5 ਮਾਰਚ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿੱਚ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਕੀਤਾ ਹੋਇਆ ਹੈ। ਦੂਜੇ ਪਾਸੇ ਚੰਡੀਗੜ੍ਹ ਤੇ ਪੰਜਾਬ ਪੁਲਿਸ ਕਿਸਾਨਾਂ ਸਾਹਮਣੇ ਕੰਧ ਬਣ ਕੇ ਖੜ੍ਹ ਗਈ ਹੈ। ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। ਇਹ ਯਕੀਨੀ ਬਣਾਉਣ ਲਈ ਕਿ ਕਿਸਾਨ ਚੰਡੀਗੜ੍ਹ ਵਿੱਚ ਦਾਖਲ ਨਾ ਹੋਣ, ਪੁਲਿਸ ਬਾਈਕ ਅਤੇ ਕਾਰ ਸਵਾਰਾਂ ਦੇ ਪਛਾਣ ਪੱਤਰਾਂ ਦੀ ਵੀ ਜਾਂਚ ਕਰ ਰਹੀ ਹੈ।
ਇਸ ਦੌਰਾਨ ਪੰਜਾਬ ਭਰ ਵਿੱਚ ਕਿਸਾਨਾਂ ਉੱਤੇ ਪੁਲਿਸ ਵੱਲੋਂ ਕੀਤਾ ਜਾ ਰਹੀ ਕਾਰਵਾਈ ਦਾ ਸਿਆਸੀ ਲੀਡਰਾਂ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਲੀਡਰ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਕਿਸਾਨਾਂ ਨੂੰ ਆਪਣੀ ਰਾਜਧਾਨੀ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਭਗਵੰਤ ਮਾਨ ਨੇ ਪਿੰਡ ਅਤੇ ਜਿਲ੍ਹਾ ਪੱਧਰ ਤੇ ਪੁਲਸ ਦਾ ਡੰਡਾ ਚਲਵਾਉਣਾ ਸ਼ੁਰੂ ਕਰ ਦਿੱਤਾ ਹੈ। ਇਹਨੇ ਛੋਟੇ ਦਿਲ ਦਾ ਮੁੱਖ ਮੰਤਰੀ ਪੰਜਾਬ ਚਲਾਉਣ ਦੇ ਯੋਗ ਨਹੀਂ।
ਕਿਸਾਨਾਂ ਨੂੰ ਆਪਣੀ ਰਾਜਧਾਨੀ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਭਗਵੰਤ ਮਾਨ ਨੇ ਪਿੰਡ ਅਤੇ ਜਿਲ੍ਹਾ ਪੱਧਰ ਤੇ ਪੁਲਸ ਦਾ ਡੰਡਾ ਚਲਵਾਉਣਾ ਸ਼ੁਰੂ ਕਰ ਦਿੱਤਾ ਹੈ। ਇਹਨੇ ਛੋਟੇ ਦਿਲ ਦਾ ਮੁੱਖ ਮੰਤਰੀ ਪੰਜਾਬ ਚਲਾਉਣ ਦੇ ਯੋਗ ਨਹੀਂ।@BhagwantMann
— Ravneet Singh Bittu (@RavneetBittu) March 5, 2025
ਹਾਲਾਂਕਿ ਗ਼ੌਰ ਕਰਨ ਵਾਲੀ ਗੱਲ਼ ਹੈ ਕਿ ਪਿਛਲੇ 1 ਸਾਲ ਤੋਂ ਕਿਸਾਨ ਸ਼ੰਭੂ ਤੇ ਖਨੌਰੀ ਸਰਹੱਦ ਉੱਤੇ ਸੰਘਰਸ਼ ਕਰ ਰਹੇ ਹਨ ਤੇ ਉਹ ਲਗਾਤਾਰ ਦਿੱਲੀ ਜਾਣ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਨੂੰ ਸੜਕਾਂ ਉੱਤੇ ਕੰਧਾਂ ਕੱਢ ਕੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਹੀ ਰੋਕਿਆ ਗਿਆ ਹੈ ਪਰ ਇਸ ਮੌਕੇ ਆਮ ਆਦਮੀ ਪਾਰਟੀ ਨੇ ਵੀ ਭਾਜਪਾ ਨੂੰ ਬੋਲਣ ਦਾ ਮੌਕਾ ਦਿੱਤਾ ਹੈ।
ਕਾਂਗਰਸ ਨੇ ਕੀ ਕਿਹਾ ?
ਕਾਂਗਰਸ ਦੇ ਹਲਕਾ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪੰਜਾਬ ਦੇ ਕਿਸਾਨਾਂ ਨੂੰ ਧਮਕਾਉਣਾ, ਬਜ਼ੁਰਗ ਕਿਸਾਨਾਂ ਦੀ ਘਰਾਂ ਵਿੱਚੋਂ ਗ੍ਰਿਫ਼ਤਾਰੀ, ਅਧਿਆਪਕਾਂ ਅਤੇ ਨੌਜਵਾਨਾਂ ‘ਤੇ ਪੁਲਿਸ ਬਲ ਦੀ ਦੁਰਵਰਤੋਂ—ਇਹ ਸਭ AAP-BJP ਗਠਜੋੜ ਦੀ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ ! ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਿੱਥੇ ਲੈ ਜਾ ਰਹੀ ਹੈ? ਪੰਜਾਬ ਨਾਲ ਧੱਕੇ ਕਰਕੇ, ਖੁਦ ਕੋਈ ਸ਼ਾਂਤੀ ਲੱਭ ਸਕਦਾ ਹੈ?
ਜ਼ਿਕਰ ਕਰ ਦਈਏ ਕਿ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਕਿਸਾਨ ਚੰਡੀਗੜ੍ਹ ਵਿੱਚ ਦਾਖਲ ਨਾ ਹੋਣ, ਪੁਲਿਸ ਬਾਈਕ ਤੇ ਕਾਰ ਸਵਾਰਾਂ ਦੇ ਪਛਾਣ ਪੱਤਰਾਂ ਦੀ ਵੀ ਜਾਂਚ ਕਰ ਰਹੀ ਹੈ।
ਇਸ ਦੌਰਾਨ ਮੋਹਾਲੀ ਵਿੱਚ ਪੁਲਿਸ ਨੇ ਰੋਪੜ ਜ਼ਿਲ੍ਹੇ ਦੇ 100 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਦੀਆਂ 15 ਟਰੈਕਟਰ ਟਰਾਲੀਆਂ ਜ਼ਬਤ ਕਰ ਲਈਆਂ ਗਈਆਂ ਹਨ। ਕਿਸਾਨਾਂ ਨੇ ਆਪਣੇ ਟਰੈਕਟਰਾਂ ਦੀਆਂ ਨੰਬਰ ਪਲੇਟਾਂ ਇਸ ਤਰ੍ਹਾਂ ਪੇਂਟ ਕੀਤੀਆਂ ਹਨ ਕਿ ਸੀਸੀਟੀਵੀ ਕੈਮਰਿਆਂ ਦੁਆਰਾ ਉਨ੍ਹਾਂ ਦੀ ਪਛਾਣ ਨਾ ਹੋ ਸਕੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
