(Source: ECI/ABP News/ABP Majha)
ਗੁਰਦਾਸਪੁਰ 'ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ ਭਾਜਪਾ ਕਾਰਜਕਾਰਨੀ ਦੇ ਮੈਂਬਰ ਆਪਣੇ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਿਲ
ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਰਣਜੀਤ ਸਿੰਘ ਕਾਹਲੋਂ ਆਪਣੇ ਸਮਰਥਕਾਂ ਸਮੇਤ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਜਪਾ ਨੂੰ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਲ
ਗੁਰਦਾਸਪੁਰ: ਵਿਧਾਨ ਸਭਾ ਚੋਣਾਂ ਨੂੰ ਲੈਕੇ ਰਾਜਨੀਤਕ ਪਾਰਟੀਆਂ ਵਿੱਚ ਜੋੜ ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਅੱਜ ਗੁਰਦਾਸਪੁਰ ਵਿੱਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਰਣਜੀਤ ਸਿੰਘ ਕਾਹਲੋਂ ਆਪਣੇ ਸਮਰਥਕਾਂ ਸਮੇਤ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਜਪਾ ਨੂੰ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਪਣੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ।ਜਿਸ ਕਰਕੇ ਅੱਜ ਉਹਨਾਂ ਨੂੰ ਭਾਜਪਾ ਛੱਡਣੀ ਪਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਪਹੁੰਚੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਰਣਜੀਤ ਸਿੰਘ ਕਾਹਲੋਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਕਾਂਗਰਸ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਬਿਲਕੁਲ ਨਕਾਰ ਚੁੱਕੇ ਹਨ।ਇਸ ਲਈ ਭਾਜਪਾ ਦੇ ਵੱਡੇ ਆਗੂ ਵੀ ਭਾਜਪਾ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਰਣਜੀਤ ਸਿੰਘ ਕਾਹਲੋਂ ਦਾ ਕਾਂਗਰਸ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਇਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :