ਫਿਰੋਜ਼ਪੁਰ : ਪੀਐਮ ਮੋਦੀ ਦੀ ਸੁਰੱਖਿਆ ਵਿੱਚ ਚੂਕ ਮਾਮਲੇ 'ਤੇ ਹੋ ਰਹੀ ਬਿਆਨਬਾਜ਼ੀ ਦੇ ਵਿਚਕਾਰ ਕਿਸਾਨ ਏਕਤਾ ਮੋਰਚਾ ਨੇ ਇੱਕ ਵੀਡੀਓ ਟਵੀਟ ਕੀਤਾ ਹੈ ,ਜਿਸ ਵਿੱਚ ਭਾਜਪਾ ਸਮਰਥਕ ਪੰਜਾਬ ਵਿੱਚ ਫਸੀ ਪੀਐਮ ਮੋਦੀ ਦੀ ਕਾਰ ਦੇ ਨੇੜੇ ਨਾਅਰੇਬਾਜ਼ੀ ਕਰਦੇ ਦਿਖਾਈ ਦੇ ਰਹੇ ਹਨ।
ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਫਿਰੋਜ਼ਪੁਰ 'ਚ ਰੈਲੀ ਕਰਨ ਆਏ ਸਨ ਪਰ ਉਨ੍ਹਾਂ ਦੇ ਕਾਫਲੇ ਨੂੰ ਵਿਚਕਾਰ ਫਲਾਈਓਵਰ 'ਤੇ 15 ਤੋਂ 20 ਮਿੰਟ ਲਈ ਰੋਕ ਦਿੱਤਾ ਗਿਆ ਕਿਉਂਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਉਥੇ ਸੜਕ ਜਾਮ ਕਰ ਦਿੱਤੀ। ਭਾਜਪਾ ਇਸ ਨੂੰ ਪੀਐਮ ਮੋਦੀ ਦੀ ਸੁਰੱਖਿਆ 'ਚ ਵੱਡੀ ਕਮੀ ਦੱਸਦਿਆਂ ਕਾਂਗਰਸ 'ਤੇ ਲਗਾਤਾਰ ਹਮਲੇ ਕਰ ਰਹੀ ਹੈ।
ਪੰਜਾਬ ਦੀ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੁਰੱਖਿਆ ਲੈਪਸ ਨੂੰ ਲੈ ਕੇ ਲਗਾਤਾਰ ਭਾਜਪਾ ਆਗੂਆਂ ਦੇ ਨਿਸ਼ਾਨੇ 'ਤੇ ਰਹੇ ਹਨ। ਸੂਬਾ ਸਰਕਾਰ ਨੇ ਜਾਂਚ ਟੀਮ ਦਾ ਗਠਨ ਕੀਤਾ, ਜਿਸ ਨੂੰ ਪੰਜਾਬ ਭਾਜਪਾ ਪ੍ਰਧਾਨ ਨੇ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਵੀ 2 ਮੈਂਬਰਾਂ ਦੀ ਜਾਂਚ ਟੀਮ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਰੱਦ ਕਰਨ 'ਤੇ ਅਫਸੋਸ ਪ੍ਰਗਟ ਕੀਤਾ ਹੈ ਅਤੇ ਸੁਰੱਖਿਆ ਵਿੱਚ ਚੂਕ 'ਤੇ ਸਫਾਈ ਦਿੱਤੀ ਹੈ। ਕਿਸਾਨ ਜਥੇਬੰਦੀਆਂ ਵੀ ਇਸ 'ਤੇ ਲਗਾਤਾਰ ਆਪਣਾ ਪੱਖ ਰੱਖ ਰਹੀਆਂ ਹਨ।
ਇਸ ਦੌਰਾਨ ਕਿਸਾਨ ਏਕਤਾ ਮੋਰਚਾ ਨੇ ਵੀਡੀਓ ਸ਼ੇਅਰ ਕਰਕੇ ਬਹਿਸ ਨੂੰ ਨਵਾਂ ਮੋੜ ਦੇ ਦਿੱਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕਿਸਾਨ ਸੰਗਠਨ ਨੇ ਲਿਖਿਆ, 'ਪੀਐੱਮ ਮੋਦੀ ਦੀ ਕਾਰ ਦੇ ਕੋਲ ਭਾਜਪਾ ਸਮਰਥਕਾਂ ਦੀ ਸਾਫ ਝਲਕ। PM ਮੋਦੀ ਕਿਸਾਨਾਂ 'ਤੇ ਸਵਾਲ ਕਿਵੇਂ ਉਠਾ ਸਕਦੇ ਹਨ ? ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਫਲਾਈਓਵਰ 'ਤੇ ਪੀ.ਐੱਮ ਮੋਦੀ ਦੀ ਕਾਰ ਰੁਕੀ ਹੋਈ ਹੈ ਅਤੇ ਨਾਲ ਲੱਗਦੀ ਸੜਕ 'ਤੇ ਉਨ੍ਹਾਂ ਦੇ ਸਮਰਥਕ ਭਾਜਪਾ ਦੇ ਝੰਡੇ ਨਾਲ ਨਾਅਰੇਬਾਜ਼ੀ ਕਰ ਰਹੇ ਹਨ।
ਗ੍ਰਹਿ ਮੰਤਰਾਲੇ ਨੇ ਸੁਰੱਖਿਆ ਵਿੱਚ ਚੂਕ ਬਾਰੇ ਇੱਕ ਟਵੀਟ ਵਿੱਚ ਲਿਖਿਆ ਸੀ ਕਿ "ਹੁਸੈਨੀਵਾਲਾ ਤੋਂ 30 ਕਿਲੋਮੀਟਰ ਪਹਿਲਾਂ, ਪ੍ਰਧਾਨ ਮੰਤਰੀ ਦਾ ਕਾਫਲਾ ਇੱਕ ਫਲਾਈਓਵਰ 'ਤੇ ਪਹੁੰਚਿਆ ਅਤੇ ਪਤਾ ਲੱਗਿਆ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਨੂੰ ਜਾਮ ਕਰ ਦਿੱਤਾ ਹੈ। ਪ੍ਰਧਾਨ ਮੰਤਰੀ 15 ਤੋਂ 20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ। ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਚੂਕ ਸੀ।