ਚੰਡੀਗੜ੍ਹ : ਸਟੈਂਪ ਡਿਊਟੀ ਘੁਟਾਲੇ 'ਚ ਐੱਲ.ਜੀ ਵੱਲੋਂ ਕੇਜਰੀਵਾਲ ਖ਼ਿਲਾਫ਼ ਜਾਂਚ ਦੇ ਆਦੇਸ਼ ਅਤੇ ਆਪ ਵਿਧਾਇਕ ਗੱਜਣ ਮਾਜਰਾ ਦੇ ਘਰ ਈਡੀ ਦੀ ਰੇਡ 'ਤੇ ਪੰਜਾਬ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ, ਬੀਜੇਪੀ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੋਂ ਡਰਨ ਵਾਲੀ ਨਹੀਂ ਹੈ। 


 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਆਮ ਆਦਮੀ ਪਾਰਟੀ ਵੱਖ- ਵੱਖ ਸਟੇਟਾਂ ਦੇ ਵਿੱਚ ਜ਼ੋਰ ਸ਼ੋਰ ਨਾਲ ਸਾਬਤ ਹੋ ਰਹੀ ਹੈ ,ਜਿਸ ਦੇ ਡਰ ਵਜੋਂ ਭਾਜਪਾ ਅਜਿਹੀਆਂ ਚਾਲਾਂ ਚੱਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਹਿਮਾਚਲ ਵਿੱਚ ਚੋਣਾਂ ਮੁਹਿੰਮ ਨੂੰ ਲੈ ਕੇ ਪ੍ਰਚਾਰ ਕਰ ਰਹੇ ਹਨ। 

 


 

ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੈਟ ਵੱਲੋਂ ਘੇਰਾ ਪਾਇਆ ਜਾ ਰਿਹਾ ਹੈ। ਈਡੀ ਵੱਲੋਂ ਗੱਜਣਮਾਜਰਾ ਦੇ ਘਰ ਅਤੇ ਕਈ ਟਿਕਾਣਿਆਂ ਉਪਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਹਨ, ਜਿਸ ਦੀਆਂ 6 ਥਾਵਾਂ 'ਤੇ ਈਡੀ ਨੇ ਰੇਡ ਮਾਰੀ ਹੈ। ਈਡੀ ਦੀਆਂ ਵੱਖ -ਵੱਖ ਟੀਮਾਂ ਵੱਲੋਂ ਵਿਧਾਇਕ ਦੀ ਫੈਕਟਰੀ ਸਮੇਤ ਉਕਤ ਥਾਵਾਂ ਉਪਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਇਨੋਵਾ ਕਾਰ 'ਤੇ 9 10 ਅਧਿਕਾਰੀ ਹਨ।

 


 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।