ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਨਹੀਂ ਕੀਤੀ। ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਭਾਜਪਾ (BJP) ਨੇ ਹਰ ਸੀਟ ਲਈ ਤਿੰਨ ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਹੈ। ਭਾਜਪਾ ਜਲਦ ਹੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਇਸ ਦੇ ਨਾਲ ਹੀ ਭਾਜਪਾ ਪੰਜਾਬ ਲੋਕ ਕਾਂਗਰਸ (Punjab Lok Congress) ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਵੀ ਸੀਟਾਂ ਦੀ ਵੰਡ ਦਾ ਐਲਾਨ ਕਰ ਸਕਦੀ ਹੈ।
ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਉਮੀਦਵਾਰਾਂ ਦੀ ਚੋਣ ਦਾ ਅੰਤਿਮ ਫੈਸਲਾ ਭਾਜਪਾ ਦੇ ਸੰਸਦੀ ਬੋਰਡ ਨੇ ਲੈਣਾ ਹੈ। ਭਾਜਪਾ ਦੇ ਸੰਸਦੀ ਬੋਰਡ ਵਿੱਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਪਵਨ ਰਾਣਾ ਦਾ ਨਾਂ ਸ਼ਾਮਲ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਜਪਾ ਦੀ ਸੰਸਦੀ ਦਲ ਦੀ ਮੀਟਿੰਗ ਇਸ ਹਫ਼ਤੇ ਹੋਣੀ ਹੈ। ਇਸ ਮੀਟਿੰਗ ਤੋਂ ਬਾਅਦ ਹੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਕੇ ਸੀਟਾਂ ਦੀ ਵੰਡ ਦਾ ਐਲਾਨ ਕੀਤਾ ਜਾਵੇਗਾ।
ਬੀਜੇਪੀ ਵੱਡੇ ਭਰਾ ਦੀ ਭੂਮਿਕਾ ਵਿੱਚ
ਪਿਛਲੇ 25 ਸਾਲਾਂ ਤੋਂ ਭਾਜਪਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜਦੀ ਆ ਰਹੀ ਹੈ। ਪੰਜਾਬ ਵਿਚ ਭਾਜਪਾ ਹਮੇਸ਼ਾ ਛੋਟੇ ਭਰਾ ਦੀ ਭੂਮਿਕਾ ਵਿਚ ਰਹੀ ਹੈ ਤੇ ਉਸ ਦੇ ਹਿੱਸੇ 20 ਤੋਂ 25 ਸੀਟਾਂ ਹੀ ਆਉਂਦੀਆਂ ਸੀ ਪਰ ਹੁਣ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਰਸਤੇ ਵੱਖ ਹੋ ਗਏ ਹਨ।
ਭਾਜਪਾ ਨੇ ਪੰਜਾਬ ਵਿੱਚ ਆਪਣੇ ਸਿਆਸੀ ਪੈਰ ਪਸਾਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਹੱਥ ਮਿਲਾਇਆ ਹੈ। ਇਸ ਗਠਜੋੜ ਵਿੱਚ ਭਾਜਪਾ ਦੀ ਵੱਡੀ ਭੂਮਿਕਾ ਹੋਵੇਗੀ। ਪਹਿਲੀ ਵਾਰ ਭਾਜਪਾ ਪੰਜਾਬ ਦੀਆਂ ਲਗਪਗ 70 ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰ ਸਕਦੀ ਹੈ। ਬਾਕੀ ਸੀਟਾਂ ਦੋਵੇਂ ਗੱਠਜੋੜ ਭਾਈਵਾਲਾਂ ਵੱਲੋਂ ਸਾਂਝੀਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਓਮੀਕ੍ਰੋਨ ਵਾਇਰਸ ਨੇ ਔਰਤ ਨੂੰ ਬਣਾ ਦਿੱਤਾ ਭੁੱਖੜ, ਹਰ ਸਮੇਂ ਰਹਿੰਦੀ ਭੋਜਨ ਦੀ ਲੋੜ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin