ਸਿਆਸੀ ਘਮਸਾਨ: ਭਾਜਪਾ ਕਰੇਗੀ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ, ਵਿਧਾਨਸਭਾ ਸੈਸ਼ਨ ਰੋਕਣ ਤੋਂ ਬਾਅਦ ਵਧਿਆ ਸਿਆਸੀ ਪਾਰਾ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੈਸ਼ਨ ਤੇ ਰੋਕ ਲਾਉਣ ਦੇ ਗਵਰਨਰ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਵੱਲੋਂ ਇੱਕ ਰੋਜ਼ਾ ਸੈਸ਼ਨ ਤੇ ਰੋਕ ਲਾਉਣ ਦਾ ਫ਼ੈਸਲਾ ਸੰਵਾਧਿਨਕ ਹੈ।
ਵਿਧਾਨਸਭਾ ਸੈਸ਼ਨ: ਆਮ ਆਦਮੀ ਪਾਰਟੀ ਵੱਲੋਂ ਬੁਲਾਏ ਜਾਣ ਵਾਲੇ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੇ ਜ਼ੋਬਨ ਤੇ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੈਸ਼ਨ ਤੇ ਰੋਕ ਲਾਉਣ ਦੇ ਗਵਰਨਰ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਵੱਲੋਂ ਇੱਕ ਰੋਜ਼ਾ ਸੈਸ਼ਨ ਤੇ ਰੋਕ ਲਾਉਣ ਦਾ ਫ਼ੈਸਲਾ ਸੰਵਾਧਿਨਕ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਵੇਰੇ 11.30 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਸੈਕਟਰ 37 ਦੇ ਭਾਜਪਾ ਦਫ਼ਤਰ ਤੋਂ ਕੂਚ ਕਰੇਗੀ। ਇਸ ਮਾਰਚ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਭਾਜਪਾ ਵਰਕਰਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਸ਼ਰਮਾ ਨੇ ਮੁੱਖ ਮੰਤਰੀ ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੇ ਲਈ ਕੇਜਰੀਵਾਲ ਵੱਲੋਂ ਕਹੀ ਜਾਂਦੀ ਹਰ ਗੱਲ ਸੰਵਿਧਾਨ ਹੈ ਅਤੇ ਉਸ ਦੀ ਪਾਲਣਾ ਕਰਨਾ ਉਹ ਆਪਣਾ ਕਰਤੱਬ ਮੰਨਦੇ ਹਨ।
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਵੱਲੋਂ ਗਵਰਨਰ ਨੂੰ ਇਸ ਮਾਮਲੇ ਨੂੰ ਲੈ ਕੇ ਪੱਤਰ ਲਿਖਿਆ ਗਿਆ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਦੇ ਫ਼ੈਸਲੇ ਤੇ ਕੀਤੀ ਜਾ ਰਹੀ ਨੁਕਤਾ ਚੀਨੀ ਦਾ ਨਿੰਦਾ ਕੀਤੀ ਹੈ।
CM ਭਗਵੰਤ ਮਾਨ ਨੇ ਸੱਦੀ ਅੱਜ ਵਿਧਾਇਕਾਂ ਦੀ ਮੀਟਿੰਗ, ਰਾਜਪਾਲ ਨੇ ਵਾਪਸ ਲੈ ਲਈ ਸੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮਨਜ਼ੂਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਵੀਰਵਾਰ ਨੂੰ ਆਪਣੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਇਹ ਮੀਟਿੰਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਦੇ ਉਸ ਫੈਸਲੇ ਤੋਂ ਬਾਅਦ ਬੁਲਾਈ ਹੈ,ਜਿਸ ਵਿੱਚ ਉਨ੍ਹਾਂ ਨੇ ਵਿਸ਼ਵਾਸ ਮਤ ਸਾਬਤ ਕਰਨ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਗਲਤ ਦੱਸਿਆ ਸੀ। ਰਾਜਪਾਲ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਆਪਣਾ ਆਦੇਸ਼ ਵਾਪਸ ਲੈ ਲਿਆ ਸੀ। ਭਾਜਪਾ 'ਤੇ ਆਪਣੇ ਵਿਧਾਇਕਾਂ ਵੱਲੋਂ ਖਰੀਦ ਫ਼ਰੋਖ਼ਤ ਦਾ ਆਰੋਪ ਲਗਾਉਣ ਤੋਂ ਬਾਅਦ ਮਾਨ ਸਰਕਾਰ ਨੇ ਵੀਰਵਾਰ ਨੂੰ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਸੀ।