ਪੜਚੋਲ ਕਰੋ

2024 ਲੋਕ ਸਭਾ ਚੋਣਾਂ ’ਚ ਭਾਜਪਾ ਪੰਜਾਬ ਵਿੱਚ 13 ਦੀਆਂ 13 ਲੋਕ ਸਭਾ ਸੀਟਾਂ ਜਿੱਤੇਗੀ, ਤਿਆਰੀਆਂ ਵਿੱਚ ਜੁਟ ਜਾਣ ਭਾਜਪਾ ਵਰਕਰ: ਵਿਜੇ ਰੁਪਾਣੀ

Punjab News ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਭਾਜਪਾ ਪੰਜਾਬ ਇੰਚਾਰਜ ਵਿਜੇ ਰੁਪਾਣੀ ਜੀ ਨੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਵਾਸਤੇ ਲਗਾਤਾਰ ਅਲੱਗ ਅਲੱਗ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ।

Punjab News: ਪੰਜਾਬ ਭਾਜਪਾ ਦੇ ਪ੍ਭਾਰੀ ਬਨਣ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਚੰਡੀਗੜ੍ਹ ਪੁੱਜੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਭਾਜਪਾ ਪੰਜਾਬ ਇੰਚਾਰਜ ਵਿਜੇ ਰੁਪਾਣੀ ਜੀ ਨੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਵਾਸਤੇ ਲਗਾਤਾਰ ਅਲੱਗ ਅਲੱਗ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਇਸ ਮੋਕੇ ਤੇ ਉਹਨਾਂ ਨਾਲ ਮੰਚ ‘ਤੇ ਸੂਬਾ ਪ੍ਰਧਾਨ ਅਸਵਨੀ ਸ਼ਰਮਾ, ਸੰਗਠਨ ਮਹਾਮੰਤਰੀ  ਨਿਵਾਸਲੂ, ਸਹਿ ਸੂਬਾ ਪ੍ਰਭਾਰੀ ਨਰਿੰਦਰ ਰੈਣ, ਗੁਰਪ੍ਰੀਤ ਸਿੰਘ ਕਾਂਗੜ, ਬਿਕਰਮਜੀਤ ਸਿੰਘ ਚੀਮਾ ਆਦਿ ਵੀ ਹਾਜਰ ਸਨ।

ਵਿਜੇ ਰੁਪਾਨੀ ਨੇ ਹਾਜਰ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲਾਪਰਵਾਹੀ ਕਰਕੇ ਸੂਬੇ ਦੀ ਸਥਿਤੀ ਡਾਂਵਾਂਡੋਲ ਹੋ ਚੁਕੀ ਹੈ। ਪੰਜਾਬ ਪਹਿਲਾਂ ਹੀ ਭਾਰੀ ਕਰਜੇ ਹੇਠ ਦਬਿਆ ਹੋਇਆ ਹੈ। ਉਤੋਂ ਆਮ ਆਦਮੀ ਪਾਰਟੀ ਦੀ ਖਾਸ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਮੰਤਰੀਆਂ ਸਮੇਤ ਕੇਜਰੀਵਾਲ ਨੇ ਵੀ ਵੀਆਈਪੀ ਕਲਚਰ ਨੂੰ ਅਪਨਾ ਕੇ ਪੰਜਾਬ ਦੇ ਸਿਰ ਕਰੀਬ 15,000 ਕਰੋੜ ਦਾ ਹੋਰ ਕਰਜ਼ਾ ਲੈ ਲਿਆ ਹੈ।

ਜਦਕਿ ਇਹੋ ਕੇਜਰੀਵਾਲ ਅਤੇ ਭਗਵੰਤ ਮਾਨ ਚੋਣਾਂ ‘ਚ ਵੀਆਈਪੀ ਕੱਲਚਰ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਵੇ ਕਰਦੇ ਸਨ। ਪੰਜਾਬ ਦੇ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ ਸੂਬੇ ਦੀ ਸੱਤਾ ਤੇ ਕਬਜਾ ਕੀਤਾ ਅਤੇ ਹੁਣ ਜੱਦ ਸੂਬੇ ਦੀ ਜਨਤਾ ਮੁਖਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਕੋਲੋਂ ਉਹਨਾਂ ਨਾਲ ਕੀਤੇ ਗਏ ਝੂਠੇ ਵਾਦਿਆਂ ਨੂੰ ਪੂਰਾ ਕਰਨ ਲਈ ਜਵਾਬ ਮੰਗਦੀ ਹੈ ਤਾਂ ਇਹ ਆਗੂ ਉਹਨਾਂ ਕੋਲੋਂ ਆਪਣਾ ਮੁੰਹ ਲੁਕਾਉਂਦੇ ਫਿਰਦੇ ਹਨ।

ਵਿਜੇ ਰੁਪਾਨੀ ਨੇ ਕਿਹਾ ਕਿ ਪੰਜਾਬ ਦੇ ਵੋਟਰਾਂ ਦੀ ਆਸ ਹੁਣ ਸਿਰਫ ਭਾਜਪਾ ਤੇ ਟਿਕੀ ਹੋਈ ਹੈ। ਉਹਨਾਂ ਵਰਕਰਾਂ ਨੂੰ ਦੇਸ਼ ਸੇਵਾ ਅਤੇ ਜਨਤਾ ਦੇ ਹਿੱਤ ਵਿੱਚ ਆਪੋ ਆਪਣੀ ਜਿੰਮੇਵਾਰੀ ਸਮਝਦੇ ਹੋਏ ਅੱਜ ਤੋ ਹੀ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜੁਟ ਜਾਣ ਲਈ ਅਪੀਲ ਕੀਤੀ। ਉਹਨਾਂ ਕਿਹਾ ਕਿ ਆਉਦੀਆਂ ਲੋਕ ਸਭਾ ਚੋਣਾਂ ਵਿੱਚ 13 ਦੀਆਂ 13 ਲੋਕ ਸਭਾ ਸੀਟਾਂ ਜਿੱਤ ਕੇ ਪੰਜਾਬ ਵਾਸੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜਬੂਤ ਕਰਨ ਅਤੇ ਫਿਰ ਦੇਸ ਦਾ ਪ੍ਰਧਾਨ ਮੰਤਰੀ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨ। ਤਾਂ ਜੋ ਪੰਜਾਬ ਦਾ ਵੀ ਗੁਜਰਾਤ ਵਾਂਗ ਸਰਬਪੱਖੀ ਵਿਕਾਸ ਹੋ ਸਕੇ।

ਉਹਨਾਂ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਵਿਸ਼ਵ ਦੇ ਸ਼ਕਤੀਸ਼ਾਲੀ ਨੇਤਾ ਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਬਹੁਤ ਪਸੰਦ ਕਰ ਰਹੇ ਹਨ। ਉਹ ਸਮਝ ਚੁੱਕੇ ਹਨ ਕਿ ਭਾਜਪਾ ਹੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ, ਪੰਜਾਬ ਬਾਰਡਰ ਸਟੇਟ ਹੋਣ ਨਾਤੇ ਨਸ਼ਿਆਂ ਤੇ ਵਿਗੜਦੀ ਕਨੂੰਨ ਵਿਵਸਥਾ ਬਾਰੇ ਚਿੰਤਤ ਪੰਜਾਬ ਦੀ ਜਨਤਾ ਆਉਦੀਆ ਲੋਕ ਸਭਾ ਚੋਣਾਂ ਵਿੱਚ ਸਾਰੀਆਂ ਦੀਆਂ ਸਾਰੀਆਂ ਸੀਟਾਂ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾ ਕੇ ਲੋਕਾਂ ਸਭਾ ਵਿੱਚ ਭੇਜਣ ਦਾ ਮਨ ਬਣਾ ਚੁੱਕੀ ਹੈ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਹਰਿਆਣਾ, ਹਿਮਾਚਲ ਤੇ ਗੁਜਰਾਤ ਵਿੱਚੋ ਆਪ ਨੂੰ ਨਕਾਰੇ ਜਾਣ ਤੋਂ ਬਾਦ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਮੋਸ਼ੀ ਭਰੀਆਂ ਨਜਰਾਂ ਨਾਲ ਵੇਖਣ ਲੱਗ ਪਏ ਹਨ।

ਪੰਜਾਬ ਦੇ ਲੋਕਾਂ ਨੂੰ ਲਗ ਰਿਹਾ ਹੈ ਕਿ ਜਾਣਬੁਝ ਕੇ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨੂੰ ਝੂਠ ਵਿਚ ਉਲਝਾ ਕੇ ਉਹਨਾਂ ਦੇ ਆਤਮ ਸਨਮਾਨ ਤੇ ਸੱਟ ਮਾਰੀ ਹੈ। ਪੰਜਾਬ ਵਾਸੀ ਹੁਣ ਬੜੀਆਂ ਇਛਾਵਾਂ ਨਾਲ ਭਾਜਪਾ ਦੀਆਂ ਦ੍ਰਿੜ ਨੀਤੀਆਂ ਕਰਕੇ ਭਾਜਪਾ ਵੱਲ ਦੇਖ ਰਹੇ ਹਨ ਅਤੇ ਸਮਝ ਚੁੱਕੇ ਹਨ ਭਾਜਪਾ ਹੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਸਹੀ ਦਿਸ਼ਾ ਵੱਲ ਲਿਜਾ ਸਕਦੀ ਹੈ। ਅਸ਼ਵਨੀ ਸ਼ਰਮਾ ਨੇ ਪੰਜਾਬ ‘ਚ ਆਉਂਦੀਆ ਸਾਰੀਆਂ ਨਗਰ ਨਿਗਮ ਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਲੋਕਾਂ ਨੂੰ ਭਾਜਪਾ ਦੇ ਨਿਸ਼ਾਨ ਤੇ ਮੋਹਰਾਂ ਲਾਕੇ ਜਮੀਨੀ ਪੱਧਰ ਤੇ ਭਾਜਪਾ ਨੂੰ ਸੇਵਾ ਦਾ ਮੌਕਾ ਦੇਣ ਲਈ ਅਪੀਲ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Embed widget