ਫਿਰੋਜ਼ਪੁਰ ਰੈਲੀ ਨੇੜੇ ਭਿੜੇ ਕਿਸਾਨ ਤੇ ਬੀਜੇਪੀ ਵਰਕਰ, ਪੁਲਿਸ ਵੱਲੋਂ ਲਾਠੀਚਾਰਜ, ਕਈ ਜ਼ਖ਼ਮੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ ਹੈ। ਉਹ ਰੈਲੀ ਵਿੱਚ ਨਹੀਂ ਪਹੁੰਚ ਸਕੇ। ਰੈਲੀ ਨੂੰ ਲੈ ਕੇ ਅੱਜ ਸਾਰਾ ਦਿਨ ਰੌਲਾ-ਰੱਪਾ ਰਿਹਾ। ਕਈ ਥਾਈਂ ਬੀਜੇਪੀ ਵਰਕਰਾਂ ਤੇ ਕਿਸਾਨਾਂ ਵਿਚਾਲੇ ਟਕਰਾਅ ਵੀ ਹੋਇਆ।
ਫਿਰੋਜ਼ਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ ਹੈ। ਉਹ ਰੈਲੀ ਵਿੱਚ ਨਹੀਂ ਪਹੁੰਚ ਸਕੇ। ਰੈਲੀ ਨੂੰ ਲੈ ਕੇ ਅੱਜ ਸਾਰਾ ਦਿਨ ਰੌਲਾ-ਰੱਪਾ ਰਿਹਾ। ਕਈ ਥਾਈਂ ਬੀਜੇਪੀ ਵਰਕਰਾਂ ਤੇ ਕਿਸਾਨਾਂ ਵਿਚਾਲੇ ਟਕਰਾਅ ਵੀ ਹੋਇਆ। ਪੁਲਿਸ ਨੂੰ ਵੀ ਲਾਠੀਚਾਰਜ ਕਰਨਾ ਪਿਆ।
ਰੈਲੀ ਵਿੱਚ ਹਿੱਸਾ ਲੈਣ ਲਈ ਜਲੰਧਰ ਤੋਂ ਫਿਰੋਜ਼ਪੁਰ ਲਈ ਰਵਾਨਾ ਹੋਏ ਕਿਸਾਨਾਂ ਨੂੰ ਰੈਲੀ ਵਾਲੀ ਥਾਂ ਤੋਂ ਪੰਦਰਾਂ ਕਿਲੋਮੀਟਰ ਪਹਿਲਾਂ ਹੀ ਰੋਕ ਲਿਆ ਗਿਆ। ਉੱਥੇ ਕਿਸਾਨਾਂ ਨੇ ਸੜਕ ਦੇ ਵਿਚਕਾਰ ਟਰੈਕਟਰ ਟਰਾਲੀਆਂ ਲਗਾ ਦਿੱਤੀਆਂ। ਜਦੋਂ ਭਾਜਪਾ ਵਰਕਰਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਵਾਂ ਪਾਸਿਆਂ ਤੋਂ ਬਹਿਸ ਸ਼ੁਰੂ ਹੋ ਗਈ। ਦੋਵਾਂ ਪਾਸਿਆਂ ਤੋਂ ਨਾਅਰੇਬਾਜ਼ੀ ਸ਼ੁਰੂ ਹੋ ਗਈ। ਇਸ ਦੌਰਾਨ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਦੋਵਾਂ ਨੂੰ ਮਨਾਉਣ ਤੇ ਧਰਨਾ ਖ਼ਤਮ ਕਰਨ ਲਈ ਕਿਹਾ ਪਰ ਪੁਲਿਸ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ।
ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਨਾਅਰੇਬਾਜ਼ੀ ਕਰਦੇ ਹੋਏ ਦੋਵਾਂ ਧੜਿਆਂ 'ਚ ਲੜਾਈ ਵੀ ਹੋ ਗਈ। ਪੁਲਿਸ ਨੇ ਭਾਜਪਾ ਵਰਕਰਾਂ ਤੇ ਕਿਸਾਨਾਂ ਨੂੰ ਵੱਖ ਕਰਨ ਦੀ ਕੋਸ਼ਿਸ਼ ਕੀਤੀ ਪਰ ਮਾਮਲਾ ਹੱਥੋਂ ਨਿਕਲਦਾ ਦੇਖ ਕੇ ਦੋਵਾਂ 'ਤੇ ਲਾਠੀਆਂ ਦੀ ਵਰਖਾ ਕਰ ਦਿੱਤੀ। ਪੁਲਿਸ ਵੱਲੋਂ ਕੀਤੇ ਗਏ ਇਸ ਲਾਠੀਚਾਰਜ ਵਿੱਚ ਕਈ ਭਾਜਪਾ ਵਰਕਰ ਜ਼ਖ਼ਮੀ ਹੋ ਗਏ ਤੇ ਕਈਆਂ ਦੇ ਸਿਰ ਪਾਟ ਗਏ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਇਸ ਦਾ ਵਿਰੋਧ ਨਹੀਂ ਕਰ ਰਹੇ, ਸਗੋਂ ਸਰਕਾਰ ਆਪਣੇ ਏਜੰਟਾਂ ਤੋਂ ਇਹ ਕੰਮ ਕਰਵਾ ਰਹੀ ਹੈ ਤੇ ਸੂਬਾ ਪੁਲਿਸ ਵੀ ਇਨ੍ਹਾਂ ਏਜੰਟਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ।
ਫ਼ਿਰੋਜ਼ਪੁਰ ਨੇੜੇ ਜਲੰਧਰ ਛਾਉਣੀ ਤੋਂ ਕਾਫ਼ਲੇ ਨਾਲ ਗਏ ਭਾਜਪਾ ਦੇ ਸੀਨੀਅਰ ਆਗੂ ਅਮਿਤ ਤਨੇਜਾ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਸੱਤਾਧਾਰੀ ਕਾਂਗਰਸ ਭਾਜਪਾ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਪੁਲਿਸ ਸਰਕਾਰ ਦੇ ਇਸ਼ਾਰੇ 'ਤੇ ਗੁੰਡਿਆਂ ਵਾਂਗ ਵਿਹਾਰ ਕਰ ਰਹੀ ਹੈ। ਤਨੇਜਾ ਨੇ ਕਿਹਾ ਕਿ ਸੂਬੇ 'ਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਕਾਂਗਰਸ ਸਰਕਾਰ ਹੁਣ ਸੂਬੇ 'ਚ ਹਿੰਦੂ-ਸਿੱਖਾਂ 'ਚ ਫੁੱਟ ਪਾ ਕੇ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਪਰ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਮਾਂ ਦੀ ਸਹੁੰ, ਮੈਂ ਪੀਣੀ ਛੱਡ ਦਿੱਤਾ, ਜਦੋਂ AAP ਸਾਂਸਦ ਭਗਵੰਤ ਮਾਨ ਨੇ ਸ਼ਰਾਬ ਨੂੰ ਲੈ ਕੇ ਮੰਚ 'ਤੇ ਖਾਧੀ ਸਹੁੰ, ਜਾਣੋ ਪੂਰਾ ਮਾਮਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490