ਜ਼ਿਲ੍ਹਾ ਪ੍ਰਧਾਨ ਦਾ ਕੱਟਿਆ ਚਲਾਨ ਤਾਂ ਭਾਜਪਾ ਵਰਕਰਾਂ ਨੇ ਕੀਤਾ ਜੰਮ ਕੇ ਹੰਗਾਮਾ
ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕੱਟੇ ਜਾਣ ਮਗਰੋਂ ਭਾਜਪਾ ਵਰਕਰਾਂ ਨੇ ਜੰਮ ਕੇ ਹੰਗਾਮਾ ਕੀਤਾ ਹੈ। ਲੁਧਿਆਣਾ ਪੁਲਿਸ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਚਲਾਨ ਕੱਟ ਦਿੱਤਾ ਸੀ।
ਲੁਧਿਆਣਾ: ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕੱਟੇ ਜਾਣ ਮਗਰੋਂ ਭਾਜਪਾ ਵਰਕਰਾਂ ਨੇ ਜੰਮ ਕੇ ਹੰਗਾਮਾ ਕੀਤਾ ਹੈ। ਲੁਧਿਆਣਾ ਪੁਲਿਸ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਚਲਾਨ ਕੱਟ ਦਿੱਤਾ ਸੀ ਜਿਸ ਮਗਰੋਂ ਭਾਜਪਾ ਵਰਕਰਾਂ ਨੇ ਰੋਡ ਜਾਮ ਕਰਕੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਟ੍ਰੈਫਿਕ ਪੁਲਿਸ ਦੀ ਗੱਡੀ 'ਤੇ ਵੀ ਚੜ੍ਹ ਗਿਆ।
ਲੁਧਿਆਣਾ ਦੇ ਰੇਖੀ ਚੌਂਕ ਵਿੱਚ ਉਸ ਸਮੇਂ ਹਾਈ ਵੋਲਟੇਜ ਡਰਾਮਾ ਹੋਇਆ ਜਦੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਵੱਲੋਂ ਰੋਕਿਆ ਗਿਆ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਹੈਲਮੈਟ ਨਾ ਪਾਉਣ ਕਰਕੇ ਚਲਾਨ ਕੀਤਾ ਗਿਆ। ਇਸ ਤੋਂ ਬਾਅਦ ਭਾਜਪਾ ਦੇ ਵਰਕਰ ਇਕੱਠੇ ਹੋ ਗਏ ਤੇ ਪੰਜਾਬ ਪੁਲਿਸ ਦੇ ਖਿਲਾਫ ਨਾਅਰੇਬਾਜ਼ੀ ਕਰਨ ਲੱਗੇ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲਾ ਪੁਲਿਸ ਦੀ ਗੱਡੀ 'ਤੇ ਚੜ੍ਹ ਗਏ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨਾਲ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਜ਼ਿਲ੍ਹਾ ਪ੍ਰਧਾਨ ਆਪਣੇ ਘਰ ਤੋਂ ਸਕੂਟੀ ਤੇ ਸਵਾਰ ਹੋ ਕੇ ਦਫ਼ਤਰ ਜਾ ਰਿਹਾ ਸੀ ਜਦੋਂ ਉਸ ਦਾ ਚਲਾਨ ਕੱਟਿਆ ਗਿਆ।
ਇਸ ਮੌਕੇ ਭਾਜਪਾ ਵਰਕਰਾਂ ਨੇ ਪੁਲਿਸ ਮੁਲਾਜ਼ਮਾਂ 'ਤੇ ਗਲਤ ਵਿਵਹਾਰ ਦੇ ਇਲਜ਼ਾਮ ਲਗਾ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਏਸੀਪੀ ਹਰਸਿਮਰਤ ਪਾਲ ਸਿੰਘ ਨੇ ਮੌਕੇ 'ਤੇ ਪਹੁੰਚ ਮਾਮਲਾ ਸ਼ਾਂਤ ਕੀਤਾ।