ਜ਼ਹਿਰੀਲੀ ਸ਼ਰਾਬ ਮਾਮਲੇ 'ਚ ਭਾਜਪਾ ਯੂਵਾ ਮੋਰਚਾ ਵੱਲੋਂ ਪ੍ਰਦਰਸ਼ਨ
ਏਬੀਪੀ ਸਾਂਝਾ | 07 Aug 2020 01:15 PM (IST)
ਸੂਬੇ 'ਚ ਇਸ ਸਮੇਂ ਜ਼ਹਿਰੀਲੀ ਸ਼ਰਾਬ ਕਰਕੇ ਹੋਈਆਂ ਮੌਤਾਂ ਦਾ ਮਾਮਲਾ ਕਾਫੀ ਸੁਰਖੀਆਂ 'ਚ ਹੈ। ਇਸ ਮਾਮਲੇ 'ਚ ਕੈਪਟਨ ਸਰਕਾਰ ਪਹਿਲਾਂ ਹੀ ਸਖ਼ਤ ਕਾਰਵਾਈ ਦਾ ਐਲਾਨ ਕਰ ਚੁੱਕੀ ਹੈ।
ਜਲੰਧਰ: ਸੂਬੇ 'ਚ ਇਸ ਸਮੇਂ ਜ਼ਹਿਰੀਲੀ ਸ਼ਰਾਬ ਕਰਕੇ ਹੋਈਆਂ ਮੌਤਾਂ ਦਾ ਮਾਮਲਾ ਕਾਫੀ ਸੁਰਖੀਆਂ 'ਚ ਹੈ। ਇਸ ਮਾਮਲੇ 'ਚ ਕੈਪਟਨ ਸਰਕਾਰ ਪਹਿਲਾਂ ਹੀ ਸਖ਼ਤ ਕਾਰਵਾਈ ਦਾ ਐਲਾਨ ਕਰ ਚੁੱਕੀ ਹੈ। ਇਸ ਤੋਂ ਬਾਅਦ ਹੁਣ ਜਲੰਧਰ 'ਚ ਭਾਜਪਾ ਯੂਥ ਵਿੰਗ ਦੇ ਪੰਜ-ਪੰਜ ਭਾਜਪਾ ਵਰਕਰਾਂ ਦੀ ਟੀਮ ਨੇ ਕੇਂਦਰੀ ਵਿਧਾਇਕ ਰਜਿੰਦਰ ਬੇਰੀ, ਉੱਤਰੀ ਵਿਧਾਇਕ ਅਵਤਾਰ ਸਿੰਘ ਸੰਘੇੜਾ (ਬਾਵਾ ਹੈਨਰੀ) ਤੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਤੇ ਪੱਛਮੀ ਵਿਧਾਇਕ ਸੁਸ਼ੀਲ ਰਿੰਕੂ ਦੇ ਦਫਤਰਾਂ ਦਾ ਘਿਰਾਓ ਕੀਤਾ। ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਇਨ੍ਹਾਂ ਚਾਰ ਸਾਲਾਂ 'ਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਕੀਤਾ। ਕਾਂਗਰਸ ਦੇ ਵਿਧਾਇਕਾਂ ਕਰਕੇ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ 100 ਤੋਂ ਜ਼ਿਆਦਾ ਜਾਨਾਂ ਜਾ ਚੁੱਕੀਆਂ ਹਨ। ਹੁਣ ਕੈਪਟਨ ਅਸਰਿੰਦਰ ਸਿੰਘ ਆਪਣੇ ਵਿਧਾਇਕਾਂ ਨੂੰ ਬਚਾਉਣ 'ਚ ਲੱਗੇ ਹੋਏ ਹਨ। ਜਦਕਿ ਦੂਜੇ ਪਾਸੇ ਕੇਂਦਰੀ ਹਲਕਾ ਵਿਧਾਇਕ ਰਜਿੰਦਰ ਬੇਰੀ ਦਾ ਕਹਿਣਾ ਹੈ ਕਿ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਵਿੱਚ ਹੋਈਆਂ ਮੌਤਾਂ ਬੇਹੱਦ ਦੁਖਦ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਰਨ ਤਾਰਨ ਗਏ ਹਨ ਤੇ ਉਨ੍ਹਾਂ ਕਿਹਾ ਕਿ ਜੋ ਵੀ ਇਸ ਕੇਸ ਵਿੱਚ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904