ਪੜਚੋਲ ਕਰੋ
ਬਿਹਾਰ ਜਿੱਤਣ ਮਗਰੋਂ ਬੀਜੇਪੀ ਦਾ ਪੰਜਾਬ ਲਈ ਵੱਡਾ ਐਲਾਨ, ਪੰਜਾਬ ਦੇ 23,000 ਪੋਲਿੰਗ ਸਟੇਸ਼ਨਾਂ 'ਤੇ ਸਿੱਧੀ ਜੰਗ
ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰੀ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤੀ ਹੈ।

ਪੁਰਾਣੀ ਤਸਵੀਰ
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਬਿਹਾਰ ‘ਚ ਸ਼ਾਨਦਾਰ ਜਿੱਤ ਮਗਰੋਂ ਭਾਜਪਾ ਦੇ ਹੌਂਸਲੇ ਮੁੜ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਬੇਸ਼ੱਕ ਕਿਸਾਨ ਪੰਜਾਬ ‘ਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਸਖ਼ਤ ਵਿਰੋਧ ਕਰ ਰਹੇ ਹਨ। ਇਸ ਸਭ ਦੇ ਬਾਵਜੂਦ ਬੀਜੇਪੀ ਸੂਬੇ ‘ਚ ਆਪਣੀ ਪਕੜ ਮਜਬੂਤ ਕਰਨ ਲਈ ਹਰ ਦਿਨ ਨਵੀਆਂ ਨੀਤੀਆਂ ਘੜ ਰਹੀ ਹੈ। ਪੰਜਾਬ ਵਿੱਚ ਅਕਾਲੀ ਦਲ ਨਾਲ ਰਿਸ਼ਤਾ ਟੁੱਟਣ ਤੋਂ ਬਾਅਦ ਭਾਜਪਾ ਨੇ ਸੂਬੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਭਾਜਪਾ ਦੇ ਜਨਰਲ ਸੱਕਤਰ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਸ ਦੀ ਤਿਆਰੀ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤੀ ਹੈ। ਜ਼ਮੀਨੀ ਪੱਧਰ 'ਤੇ ਭਾਜਪਾ ਵਰਕਰਾਂ ਨੂੰ ਇਕਜੁੱਟ ਕਰਕੇ ਸੂਬੇ ਦੇ 23,000 ਪੋਲਿੰਗ ਸਟੇਸ਼ਨਾਂ 'ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪੰਜਾਬ ਪ੍ਰਦਰਸ਼ਨ ਕਰਕੇ ਰੇਲਵੇ ਨੇ ਬੰਦ ਕੀਤੀਆਂ ਕਰੀਬ 3000 ਮਾਲ ਗੱਡੀਆਂ, ਚੁੱਕਣਾ ਪਿਆ 1670 ਕਰੋੜ ਦਾ ਨੁਕਸਾਨ ਇਸ ਦੇ ਨਾਲ ਹੀ ਚੁੱਘ ਨੇ ਕਿਹਾ ਕਿ ਭਾਜਪਾ ਦੇ ਪ੍ਰਧਾਨ 19 ਨਵੰਬਰ ਨੂੰ ਪਾਰਟੀ ਦੇ 10 ਜ਼ਿਲ੍ਹਾ ਦਫਤਰਾਂ ਦਾ ਡਿਜੀਟਲੀ ਉਦਘਾਟਨ ਕਰਨਗੇ, ਨਾਲ ਹੀ ਤਿੰਨ ਦਿਨਾਂ ਦੀ ਪੰਜਾਬ ਫੇਰੀ ਦੇ ਨਾਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਉਤਸ਼ਾਹਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਪਾਰਟੀ ਆਗੂ ਪੰਜਾਬ ਵਿੱਚ ਨਰਿੰਦਰ ਮੋਦੀ ਸਰਕਾਰ ਦੀਆਂ 160 ਲੋਕ ਭਲਾਈ ਸਕੀਮਾਂ ਨੂੰ ਹਰਮਨ ਪਿਆਰਾ ਬਣਾਉਣਗੇ ਤੇ ਲੋਕਾਂ ਨੂੰ ਸੂਬੇ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਗਰੂਕ ਕਰਨਗੇ। ਭਾਜਪਾ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਲਈ ਤਿਆਰੀ ਜੰਗੀ ਪੱਧਰ ‘ਤੇ ਸ਼ੁਰੂ ਹੋ ਗਈ ਹੈ। ਤਕਰੀਬਨ ਦੋ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੌਮੀ ਜਮਹੂਰੀ ਗਠਜੋੜ ਛੱਡ ਦਿੱਤਾ। ਦੋਵਾਂ ਪਾਰਟੀਆਂ ਵਿਚ ਸੀਟ ਸਾਂਝੇ ਕਰਨ ਦੇ ਫਾਰਮੂਲੇ ਮੁਤਾਬਕ ਭਾਜਪਾ ਨੇ 13 ਸੰਸਦੀ ਸੀਟਾਂ ਚੋਂ ਤਿੰਨ ਤੇ 117 ਵਿਧਾਨ ਸਭਾ ਹਲਕਿਆਂ ਚੋਂ 23 'ਤੇ ਉਮੀਦਵਾਰ ਖੜ੍ਹੇ ਕਰਦੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੁੰਦੇ ਸੀ। ਸੰਗਰੂਰ ਤੋਂ ਭਿਆਨਕ ਖਬਰ! ਸੜਕ ਹਾਦਸੇ ਮਗਰੋਂ ਕਾਰ ਨੂੰ ਲੱਗੀ ਅੱਗ, ਪੰਜ ਲੋਕ ਜਿਉਂਦੇ ਸੜੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















