ਪੜਚੋਲ ਕਰੋ

ਕੇਜਰੀਵਾਲ ਦਾ ਬਿਆਨ, ਸਾਨੂੰ ਨਾ ਜੇਲ ਜਾਣ ਤੋਂ ਅਤੇ ਨਾ ਹੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੇ ਛਾਪੇ ਤੋਂ ਡਰ ਲਗਦਾ

ਭਾਜਪਾ ਜਦੋਂ ਵੀ ਕਿਤੇ ਚੋਣ ਹਾਰ ਰਹੀ ਹੁੰਦੀ ਹੈ, ਤਾਂ ਉਹ ਆਪਣੀਆਂ ਸਾਰੀਆਂ ਏਜੰਸੀਆਂ ਨੂੰ ਛੱਡ ਦਿੰਦੀ ਹੈ। ਸਤਿੰਦਰ ਜੈਨ ’ਤੇ ਪਹਿਲਾਂ ਵੀ ਕੇਂਦਰ ਸਰਕਾਰ ਦੋ ਵਾਰ ਛਾਪਾ ਮਰਵਾ ਚੁੱਕੀ ਹੈ, ਪਰ ਕੁੱਝ ਨਹੀਂ ਮਿਲਿਆ।

ਚੰਡੀਗੜ੍ਹ/ ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਚੋਣਾ ਤੋਂ ਪਹਿਲਾਂ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਈ.ਡੀ. ਦੀ ਗਲਤ ਵਰਤੋਂ ਕਰਨ ਦਾ ਸ਼ੱਕ ਜਾਹਰ ਕੀਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਚੋਣਾ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੂੰ ਈ.ਡੀ. ਗ੍ਰਿਫ਼ਤਾਰ ਕਰ ਸਕਦੀ ਹੈ। 

ਭਾਜਪਾ ਜਦੋਂ ਵੀ ਕਿਤੇ ਚੋਣ ਹਾਰ ਰਹੀ ਹੁੰਦੀ ਹੈ, ਤਾਂ ਉਹ ਆਪਣੀਆਂ ਸਾਰੀਆਂ ਏਜੰਸੀਆਂ ਨੂੰ ਛੱਡ ਦਿੰਦੀ ਹੈ। ਸਤਿੰਦਰ ਜੈਨ ’ਤੇ ਪਹਿਲਾਂ ਵੀ ਕੇਂਦਰ ਸਰਕਾਰ ਦੋ ਵਾਰ ਛਾਪਾ ਮਰਵਾ ਚੁੱਕੀ ਹੈ, ਪਰ ਕੁੱਝ ਨਹੀਂ ਮਿਲਿਆ। ਫਿਰ ਤੋਂ ਜੇ ਉਹ ਆਉਣਾ ਚਾਹੁੰਦੀ ਹੈ, ਤਾਂ ਉਸ ਦਾ ਬਹੁਤ ਬਹੁਤ ਸਵਾਗਤ ਹੈ।

ਐਤਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਡਿਜੀਟਲ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ, "ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾ ਹਨ, ਤਾਂ ਸ਼ੱਕੀ ਤੌਰ ’ਤੇ ਕੇਂਦਰ ਸਰਕਾਰ ਦੀਆਂ ਸਾਰੀਆਂ ਜਾਂਚ ਏਜੰਸੀਆਂ ਹਰਕਤ ਵਿੱਚ ਆ ਰਹੀਆਂ ਹਨ। ਭਾਜਪਾ ਦੀ ਕੇਂਦਰ ਸਰਕਾਰ ਈ.ਡੀ. ਤੋਂ ਇਲਾਵਾ ਸੀ.ਬੀ.ਆਈ, ਇਨਕਮ ਟੈਕਸ ਅਤੇ ਦਿੱਲੀ ਪੁਲੀਸ ਸਮੇਤ ਸਾਰੀਆਂ ਏਜੰਸੀਆਂ ਭੇਜ ਸਕਦੀ ਹੈ। ਸਾਨੂੰ ਨਾ ਜੇਲ ਜਾਣ ਤੋਂ ਡਰ ਲਗਦਾ ਅਤੇ ਨਾ ਹੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੇ ਛਾਪੇ ਤੋਂ ਡਰ ਲਗਦਾ। ਅਸੀਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੀ ਤਰ੍ਹਾਂ ਰੋਵਾਂਗੇ ਅਤੇ ਬੁਖਲਾਵਾਂਗੇ ਨਹੀਂ। ਚੰਨੀ ਜੀ ਨੇ ਗਲਤ ਕੰਮ ਕੀਤਾ ਅਤੇ ਉਨ੍ਹਾਂ ਦੀਆਂ ਗਲਤੀਆਂ ਫੜੀਆਂ ਗਈਆਂ। ਈ.ਡੀ. ਦੇ ਅਧਿਕਾਰੀ ਜਦੋਂ ਨੋਟਾਂ ਦੀਆਂ ਮੋਟੀਆਂ ਮੋਟੀਆਂ ਗੱਥੀਆਂ ਗਿਣਦੇ ਸਨ, ਇਸ ਲਈ ਉਹ ਬੁਖਲਾਏ ਹੋਏ ਸਨ, ਤਾਂ ਲੋਕ ਦੇਖ ਰਹੇ ਸਨ। ਪੰਜਾਬ ਦੇ ਲੋਕ ਸਦਮੇ ਵਿੱਚ ਸਨ ਕਿ ਉਨ੍ਹਾਂ 111 ਦਿਨ ਦੇ ਅੰਦਰ ਕੀ ਕਾਂਡ ਕਰ ਦਿੱਤਾ। ਅਸੀਂ ਕੋਈ ਗਲਤ ਕੰਮ ਨਹੀਂ ਕੀਤਾ, ਇਸ ਲਈ ਸਾਨੂੰ ਕੋਈ ਡਰ ਨਹੀਂ ਹੈ। ਭਾਜਪਾ ਅਤੇ ਕੇਂਦਰ ਸਰਕਾਰ ਆਪਣੀਆਂ ਸਾਰੀਆਂ ਏਜੰਸੀਆਂ ਭੇਜ ਦੇਵੇ, ਅਸੀਂ ਤਿਆਰ ਹੈ। ਅਸੀਂ ਉਨ੍ਹਾਂ ਦਾ ਖੁਸ਼ੀ ਖੁਸ਼ੀ ਸਵਾਗਤ ਕਰਾਂਗੇ।"

ਕੇਜਰੀਵਾਲ ਨੇ ਕਿਹਾ ਜਦੋਂ-ਜਦੋਂ ਭਾਜਪਾ ਕਿਤੇ ਵੀ ਚੋਣ ਹਾਰ ਰਹੀ ਹੁੰਦੀ ਹੈ, ਤਾਂ ਉਹ ਸਾਰੀਆਂ ਏਜੰਸੀਆਂ ਨੂੰ ਛੱਡ ਦਿੰਦੀ ਹੈ।ਇਸ ਲਈ ਸ਼ੱਕੀ ਤੌਰ ’ਤੇ ਛਾਪਾ ਵੀ ਪਵੇਗਾ ਅਤੇ ਗ੍ਰਿਫ਼ਤਾਰੀਆਂ ਵੀ ਹੋਣਗੀਆਂ।ਉਨਾਂ ਦਾ ਸਾਨੂੰ ਕੋਈ ਡਰ ਨਹੀਂ ਹੈ।ਕਿਉਂਕਿ ਜਦੋਂ ਤੁਸੀਂ ਸੱਚ ਦੇ ਰਸਤੇ ’ਤੇ ਚਲਦੇ ਹੋ, ਤਾਂ ਇਹ ਸਾਰੀਆਂ ਮੁਸ਼ਕਲਾਂ ਆਉਂਦੀਆਂ ਹਨ।ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਸਤਿੰਦਰ ਜੈਨ ਹੀ ਨਹੀਂ ਹੋਰ ਆਗੂਆਂ ਨੂੰ ਵੀ ਗ੍ਰਿਫ਼ਤਾਰ ਕਰ ਸਕਦੀ ਹੈ। ਸਾਨੂੰ ਕੋਈ ਡਰ ਨਹੀਂ ਕਿਉਂਕਿ ਅਸੀਂ ਕੋਈ ਗਲਤ ਕੰਮ ਨਹੀਂ ਕੀਤਾ ਹੈ। ਸਾਡੇ ਸਾਰਿਆਂ ’ਤੇ ਛਾਪੇ ਪੈ ਚੁੱਕੇ ਹਨ। ਉਨ੍ਹਾਂ ’ਤੇ ਵੀ ਛਾਪਾ ਪੈ ਚੁੱਕਾ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਪਰ ਵੀ ਛਾਪਾ ਪੈ ਚੁਕਾ ਹੈ। ਸਤਿੰਦਰ ਜੈਨ ’ਤੇ ਵੀ ਛਾਪਾ ਪੈ ਚੁੱਕਾ ਹੈ। ਸਾਡੇ 21 ਵਿਧਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਸਾਰੇ ਮਾਮਲੇ ਅਦਾਲਤ ਵਿੱਚ ਖ਼ਤਮ ਹੋ ਗਏ। ਸਤਿੰਦਰ ਜੈਨ ਦੇ ਮਾਮਲੇ ਵਿੱਚ ਵੀ ਇਹੀ ਹੋਵੇਗਾ। ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ 5- 10 ਦਿਨਾਂ ਵਿੱਚ ਜਮਾਨਤ ਹੋ ਜਾਵੇਗੀ ਅਤੇ ਉਹ ਬਾਹਰ ਆ ਜਾਣਗੇ। ਸਾਨੂੰ ਨਾ ਜੇਲ ਜਾਣ ਤੋਂ ਡਰ ਲਗਦਾ ਹੈ ਅਤੇ ਨਾ ਭਾਜਪਾ ਸਰਕਾਰ ਦੇ ਛਾਪੇ ਤੋਂ ਡਰ ਲੱਗਦਾ ਹੈ।

ਕੇਜਰੀਵਾਲ ਨੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਕਿ ਕੇਵਲ ਸਤਿੰਦਰ ਜੈਨ ਹੀ ਕਿਉਂ, ਉਨ੍ਹਾਂ ਦੇ ਘਰ ਵੀ ਈ.ਡੀ ਅਤੇ ਸੀਬੀਆਈ ਨੂੰ ਭੇਜਣ। ਮਨੀਸ ਸਿਸੋਦੀਆ ਅਤੇ ਭਗਵੰਤ ਮਾਨ ਦੇ ਵੀ ਭੇਜਣ। ਜਿਸ ਦੇ ਮਰਜੀ ਭੇਜ ਦੇਣ। ਜਿਸ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੇ ਹੋ, ਗ੍ਰਿਫ਼ਤਾਰ ਕਰ ਲੋ। ਅਸੀਂ ਸਾਰੀਆਂ ਏਜੰਸੀਆਂ ਦਾ ਹਸਦੇ ਹੋਏ ਸਵਾਗਤ ਕਰਾਂਗੇ ਅਤੇ ਉਨਾਂ ਦੀ ਸੇਵਾ ਵੀ ਕਰਾਂਗੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget