ਪੜਚੋਲ ਕਰੋ

ਬੀਕੇਯੂ ਡਕੌਂਦਾ ਦੀ ਜੂਝਾਰ ਰੈਲੀ : ਨਾ-ਖੁਸ਼ਗਵਾਰ ਮੌਸਮ 'ਚ ਵੀ ਠਾਠਾਂ ਮਾਰਦੇ ਇਕੱਠ ਵੱਲੋਂ ਅਥਾਹ ਜੋਸ਼ ਦਾ ਪ੍ਰਗਟਾਵਾ 

ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ ਕੇਂਦਰ ਅਤੇ ਸੂਬੇ ਨਾਲ ਸਬੰਧਿਤ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਅੱਜ 'ਜੁਝਾਰ ਰੈਲੀ' ਦੇ ਨਾਂਅ ਹੇਠ ਕਿਸਾਨਾਂ ਤੇ ਮਜ਼ਦੂਰਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ।

ਬਰਨਾਲਾ : ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ ਕੇਂਦਰ ਅਤੇ ਸੂਬੇ ਨਾਲ ਸਬੰਧਿਤ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਅੱਜ 'ਜੁਝਾਰ ਰੈਲੀ' ਦੇ ਨਾਂਅ ਹੇਠ ਕਿਸਾਨਾਂ ਤੇ ਮਜ਼ਦੂਰਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ। ਬੇਹੱਦ ਨਾਖੁਸ਼ਗਵਾਰ ਮੌਸਮ ਦੇ ਬਾਵਜੂਦ ਪੰਜਾਬ ਦੇ ਕੋਨੇ ਕੋਨੇ 'ਚੋਂ ਪਹੁੰਚਿਆ ਹਜ਼ਾਰਾਂ ਮਰਦ ਔਰਤਾਂ ਦਾ ਜੋਸ਼ੀਲੇ ਨਾਹਰੇ ਮਾਰਦਾ ਇਕੱਠ ਕੜਾਕੇ ਦੀ ਠੰਢ ਵਿੱਚ ਵੀ ਮਾਹੌਲ ਦੇ ਗਰਮ ਹੋਣ ਦਾ ਅਹਿਸਾਸ ਕਰਵਾ ਰਿਹਾ ਸੀ। ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕਰਨ ਲਈ, ਜਥੇਬੰਦੀ ਦਾ ਝੰਡਾ ਨਿਵਾ ਕੇ ਸ਼ਰਧਾਂਜਲੀ ਗੀਤ ਗਾਇਆ ਗਿਆ।

ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਸਾਨਾਂ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਲਾਸਾਨੀ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਅਜੇ ਲੜਾਈ ਦਾ ਇੱਕ ਪੜਾ ਜਿੱਤਿਆ ਹੈ। ਖੇਤੀ ਨੂੰ ਲਾਹੇਵੰਦਾ ਕਿੱਤੇ ਬਣਾਉਣ ਦਾ ਬਹੁਤ ਲੰਬਾ ਤੇ ਕਠਿਨ ਯੁੱਧ ਸਾਡੇ ਸਾਹਮਣੇ ਹੈ। ਇਸ ਯੁੱਧ ਨੂੰ ਜਿੱਤੇ ਬਗੈਰ ਸਾਡੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਣਾ। ਅੱਜ ਅਸੀਂ ਇਸੇ ਯੁੱਧ ਨੂੰ ਹੋਰ ਵੀ ਵਧੇਰੇ ਜੋਸ਼ ਤੇ ਹੋਸ਼ ਨਾਲ ਜਾਰੀ ਰੱਖਣ ਦਾ ਅਹਿਦ ਕਰਨ ਲਈ ਹੀ ਇੱਥੇ, ਸੰਗਰਾਮਾਂ ਦੀ ਧਰਤੀ ਬਰਨਾਲਾ ਵਿਖੇ ਇਕੱਠੇ ਹੋਏ ਹਾਂ।

ਯੂਨੀਅਨ ਦੇ ਜਨਰਲ ਸਕੱਤਰ ਜਗਮੋਹਨ ਉਪਲ ਨੇ ਕਿਹਾ ਕਿ ਅੱਜ ਕਲ੍ਹ ਪੰਜਾਬ ਵਿੱਚ ਚੋਣਾਂ ਦਾ ਘੜਮੱਸ ਹੈ ਪਰ ਸਾਨੂੰ ਇਸ ਮਾਹੌਲ ਵਿਚ ਵੀ ਆਪਣੇ ਅਸਲੀ ਨਿਸ਼ਾਨੇ ਨੂੰ ਵਿਸਾਰਨਾ ਨਹੀਂ ਚਾਹੀਦਾ। ਕਿਸਾਨ ਅੰਦੋਲਨ ਦੀਆਂ ਅਜੇ ਕਈ ਮੰਗਾਂ ਬਾਕੀ ਹਨ ਜਿਨ੍ਹਾਂ ਲਈ ਸੰਯੁਕਤ ਕਿਸਾਨ ਮੋਰਚੇ ਨੇ 31 ਜਨਵਰੀ ਨੂੰ ਵਾਅਦਾ-ਖਿਲਾਫੀ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਉਸ ਦਿਨ ਸੲਰੇ ਜਿਲ੍ਹਾ ਹੈਡਕੁਆਰਟਰਾਂ 'ਤੇ ਰੋਹ- ਭਰਪੂਰ ਮੁਜ਼ਾਹਰੇ ਕਰਨ ਦਾ ਹੋਕਾ ਦਿੱਤਾ।

ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਆਪਣੇ ਜ਼ੋਸੀਲੇ ਭਾਸ਼ਨ ਰਾਹੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਵਾਅਦੇ ਅਨੁਸਾਰ ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਕਰਜੇ ਮਾਫ ਕਰੇ ਵਰਨਾ ਕਿਸਾਨਾਂ ਦੇ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਸਾਡੀ ਦੁਰਦਸ਼ਾ ਲਈ ਕੇੰਦਰ ਦੇ ਨਾਲ ਨਾਲ ਸੂਬਾ ਸਰਕਾਰ ਵੀ ਜਿੰਮੇਵਾਰ ਹੈ। ਜੇਕਰ ਪੰਜਾਬ ਸਰਕਾਰ ਸਾਡੀ ਗੱਲ ਨਹੀਂ ਸੁਣਦੀ ਤਾਂ ਦਿੱਲੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਸਾਡੇ ਬੁਲੰਦ ਹੋਏ ਹੌਂਸਲੇ ਹੁਣ ਸੂਬਾ ਸਰਕਾਰ ਦੀ ਨੀਂਦ ਹਰਾਮ ਕਰਨਗੇ। ਅੱਜ ਦਾ ਲਾਮਿਸਾਲ ਇਕੱਠ ਇਸੇ ਗੱਲ ਦੀ ਗਵਾਹੀ ਭਰਦਾ ਹੈ।

ਦੂਸਰੇ ਸੂਬਾਈ ਆਗੂਆਂ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ, ਰਾਮ ਸਿੰਘ ਮਟੌਰਡਾ, ਬਲਵੰਤ ਸਿੰਘ ਉਪਲੀ, ਕੁਲਵੰਤ ਸਿੰਘ ਕਿਸ਼ਨਗੜ, ਤੇ ਲੱਛਮਣ ਭਾਗੀਵਾਂਦਰ ਅਤੇ ਔਰਤ ਆਗੂਆਂ ਬਲਜੀਤ ਕੌਰ ਕਾਤਰੋਂ, ਸੀਰਾ ਮਹੰਤ ਬਠਿੰਡਾ, ਐਡਵੋਕੇਟ ਬਲਵੀਰ ਕੌਰ ਮਾਨਸਾ ਅਤੇ ਅਮਰਜੀਤ ਕੌਰ ਬਰਨਾਲਾ ਨੇ  ਉਪਰੋਕਤ ਮੰਗਾਂ ਤੋਂ ਇਲਾਵਾ  ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਬਿਜਲੀ ਐਕਟ 2020 ਰੱਦ ਕਰਾਉਣ,  ਪ੍ਰਦੂਸ਼ਣ ਐਕਟ ਚੋਂ ਕਿਸਾਨ ਮਦ ਖਤਮ ਕਰਾਉਣ,  ਜਨਤਕ ਵੰਡ ਪ੍ਰਣਾਲੀ ਪ੍ਰਬੰਧ ਨੂੰ ਮਜਬੂਤ ਕਰਨ  ਆਦਿ  ਹੋਰ  ਵੀ ਉਭਾਰਿਆ।

ਯੂਨੀਅਨ ਦੇ ਜਿਲ੍ਹਾ ਪ੍ਰਧਾਨਾਂ ਦਰਸ਼ਨ ਸਿੰਘ ਉਗੋਕੇ ਬਰਨਾਲਾ, ਬਲਦੇਵ ਸਿੰਘ ਭਾਈਰੂਪਾ ਬਠਿੰਡਾ,ਕਰਮ ਸਿੰਘ ਬਲਿਆਲ ਸੰਗਰੂਰ,ਗੁਰਮੇਲ ਸਿੰਘ ਢੱਕਡੱਬਾ ਪਟਿਆਲਾ,ਅੰਗਰੇਜ਼ ਸਿੰਘ ਮੋਹਾਲੀ, ਧਰਮਪਾਲ ਸਿੰਘ ਰੋੜੀਕਪੂਰਾ ਫਰੀਦਕੋਟ, ਹਰਨੇਕ ਸਿੰਘ ਮਹਿਮਾ ਫਿਰੋਜ਼ਪੁਰ, ਹਰੀਸ਼ ਨੱਢਾ ਫਾਜਲਿਕਾ, ਮਹਿੰਦਰ  ਸਿੰਘ ਦਿਆਲਪੁਰਾ ਮਾਨਸਾ, ਸੁਖਚੈਨ ਸਿੰਘ ਰਾਜੂ ਮੋਗਾ, ਮਹਿੰਦਰ ਸਿੰਘ ਕਮਾਲਪੁਰਾ ਲੁਧਿਆਣਾ ਤੇ ਪਰਵਿੰਦਰ ਸਿੰਘ ਪੰਨੀਵਾਲ ਮੁਕਤਸਰ ਨੇ ਕਿਹਾ ਕਿ ਕਿਸਾਨ ਅੰਦੋਲਨ ਨੇ ਕਿਰਤੀਆਂ ਨੂੰ ਉਨਾਂ ਦੇ ਅਸਲ ਦੁਸ਼ਮਣ ਦੀ ਪਛਾਣ ਕਰਵਾ ਦਿੱਤੀ ਹੈ। ਸਾਮਰਾਜੀ ਕਾਰਪੋਰੇਟ ਜਗਤ ਦੀ ਅੰਨੀ ਲੁੱਟ ਖਿਲਾਫ ਹੁਣ ਕਿਸਾਨ ਇਕ ਵੇਰ ਫਿਰ ਦੇਸ਼ ਦੀਆਂ ਸੜਕਾਂ ਤੇ ਆਰ ਪਾਰ ਦੀ ਲੜਾਈ ਲੜਨ ਦੇ ਮੂਡ 'ਚ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇਹ ਸਮਝ ਆ ਚੁੱਕੀ ਹੈ ਕਿ ਭਾਵੇਂ ਦੇਸ਼ 'ਤੇ ਰਾਜ ਮੋਦੀ ਕਰੇ ਜਾਂ ਸੋਨੀਆ,ਦੇਸ਼ ਦੇ ਅਰਥਚਾਰੇ ਨੂੰ ਚਲਾਉਣ ਵਾਲੀਆਂ ਆਰਥਿਕ ਤੇ ਸਨਅਤੀ ਨੀਤੀਆਂ ਦੀ ਚਾਬੀ ਸੰਸਾਰ ਬੈਂਕ, ਕੌਮਾਂਤਰੀ ਮੁਦਰਾ ਫੰਡ, ਸੰਸਾਰ ਵਪਾਰ ਸੰਸਥਾ ਦੇ ਹੱਥਾਂ 'ਚ ਹੀ ਰਹਿੰਦੀ ਹੈ। ਸੰਸਾਰ ਦੀਆਂ ਸੱਤ ਮਹਾਂ ਸ਼ਕਤੀਆਂ ਪੂਰੇ ਸੰਸਾਰ ਦੀ ਲੁੱਟ ਕਰਦੀਆਂ ਹਨ। ਨਿਜੀਕਰਨ ,ਉਦਾਰੀਕਰਨ ਤੇ ਖੁਲੀ ਮੰਡੀ ਦੀਆਂ ਸਾਮਰਾਜੀ ਨੀਤੀਆਂ ਤਹਿਤ ਪਹਿਲਾਂ ਕਾਂਗਰਸ ਹਾਕਮਾਂ ਨੇ ਅਤੇ ਹੁਣ ਭਾਜਪਾਈ ਹਾਕਮਾਂ ਨੇ ਦੇਸ਼ ਦੇ ਸਮੁੱਚੇ ਪਬਲਿਕ ਸੈਕਟਰ ਨੂੰ ਸੇਲ 'ਤੇ ਲਾ ਕੇ ਨੀਲਾਮ ਕਰ ਦਿੱਤਾ ਹੈ। ਖੇਤੀ ਸੈਕਟਰ 'ਤੇ ਕਬਜਾ ਕਰਨ ਲਈ ਦੇਸੀ ਵਿਦੇਸ਼ੀ ਸਰਮਾਏਦਾਰ ਲੁਟੇਰੇ ਇਹ ਕਾਲੇ ਕਨੂੰਨ ਲਿਆਏ ਸਨ ਜਿਨਾਂ ਨੂੰ ਦੇਸ਼ ਦੇ ਕਿਸਾਨਾਂ ਨੇ ਲੰਬਾ,ਜਾਨਦਾਰ ਤੇ ਸਿਰੜੀ ਘੋਲ ਲੜ ਕੇ ਰੱਦ ਕਰਵਾਇਆ ਹੈ। ਅੱਜ ਦੀ ਰੈਲੀ ਇਨਾਂ ਸਾਮਰਾਜੀ ਨੀਤੀਆਂ ਖਿਲਾਫ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਅਹਿਦ ਕਰਨ ਲਈ ਕੀਤੀ ਜਾ ਰਹੀ ਹੈ।

ਮਤੇ:
- ਮੋਦੀ ਹਕੂਮਤ ਨੇ ਐਮਐਸਪੀ  ਦੀ ਗਰੰਟੀ ਕਰਨ ਲਈ ਖੇਤੀ ਮਾਹਿਰਾਂ, ਕੇਂਦਰੀ ਸਰਕਾਰ ਦੇ ਨੁਮਾਇੰਦਿਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਨਾਉਣ ਦਾ ਲਿਖਤੀ ਵਾਅਦਾ ਕੀਤਾ ਸੀ। ਅੱਜ ਦਾ ਇਕੱਠ ਇਸ ਕਮੇਟੀ ਦੇ ਤੁਰੰਤ ਗਠਨ ਦੀ ਜ਼ੋਰਦਾਰ ਮੰਗ ਕਰਦਾ ਹੈ ।
- ਅੱਜ ਦਾ ਇਕੱਠ  ਕਿਸਾਨਾਂ ਸਿਰ ਮੜੵੇ ਝੂਠੇ ਪੁਲਿਸ ਕੇਸ ਰੱਦ ਕਰਨ ਅਤੇ ਲਖੀਮਪੁਰ ਕਤਲ ਕਾਂਡ ਦੇ ਮੁੱਖ ਸਾਜਿਸ਼ ਘਾੜੇ ਅਜੈ ਮਿਸ਼ਰਾ ਟੈਨੀ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਤੁਰੰਤ ਬਰਖਾਸਤ ਕਰਨ ਮੰਗ ਕਰ ਕਰਦਾ ਹੈ।
   -ਅੱਜ ਦਾ ਇਕੱਠ ਦੇਸ਼ ਭਰ ਦੀਆਂ ਜੇਲਾਂ ਵਿੱਚ ਤਿੰਨ ਸਾਲ ਤੋਂ ਯੂਏਪੀਏ ਧਾਰਾ ਤਹਿਤ ਬੰਦ ਬੁੱਧੀਜੀਵੀਆਂ, ਜਮਹੂਰੀ ਕਾਰਕੁਨਾਂ ਨੂੰ ਬਿਨੵਾਂ  ਸ਼ਰਤ ਰਿਹਾਅ ਕਰਨ ਅਤੇ ਯੂਏਪੀਏ ਅਤੇ ਅਫਸਪਾ ਜਿਹੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕਰਦਾ ਹੈ।
-ਅੱਜ ਦਾ ਇਕੱਠ ਕਿਸਾਨਾਂ-ਮਜਦੂਰਾਂ ਸਿਰ ਚੜੵੇ ਹਰ ਕਿਸਮ ਦੇ ਕਰਜੇ ਪੂਰੀ ਤਰ੍ਹਾਂ ਰੱਦ ਕਰਨ ਦੀ ਜੋਰਦਾਰ ਮੰਗ ਕਰਦਾ ਹੈ।
-ਅੱਜ ਦਾ ਇਕੱਠ ਮਜਦੂਰ ਵਰਗ 'ਤੇ ਠੋਸੇ ਕਾਲੇ ਕਿਰਤ ਕਾਨੂੰਨ ਰੱਦ ਕਰਨ ਦੀ ਮੰਗ ਕਰਦਾ ਹੈ ਅਤੇ ਮਜਦੂਰ ਵਰਗ ਵੱਲੋਂ 23-24 ਫਰਬਰੀ ਦੀ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਜੋਰਦਾਰ ਹਮਾਇਤ ਕਰਨ ਦਾ ਐਲਾਨ ਕਰਦਾ ਹੈ।
-ਅੱਜ ਦਾ ਇਕੱਠ ਭਾਜਪਾ-ਆਰਐਸਐਸ ਦੀ ਗਿਣੀ ਮਿਥੀ ਸਾਜਿਸ਼ ਤਹਿਤ ਧਰਮ ਸਾਂਸਦ ਦੀ ਆੜ ਹੇਠ ਘੱਟ ਗਿਣਤੀ ਮੁਸਲਿਮ ਭਾਈਚਾਰੇ ਖਿਲਾਫ਼ ਜਹਿਰ ਉਗਲਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਜੋਰਦਾਰ ਮੰਗ ਕਰਦਾ ਹੈ।
-ਅੱਜ ਦੀ ਜੁਝਾਰ ਰੈਲੀ ਸੂਬੇ ਭਰ 'ਚ ਪੱਕੇ ਰੁਜ਼ਗਾਰ ਅਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਸੰਘਰਸ਼ ਕਰ ਰਹੇ ਕਾਮਿਆਂ ਦੇ ਸੰਘਰਸ਼ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਜੋਰਦਾਰ ਮੰਗ ਕਰਦੀ ਹੈ।
  -ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ-ਮਜਦੂਰਾਂ ਦੇ ਆਸ਼ਰਿਤ ਪਰਿਵਾਰਾਂ ਲਈ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜ਼ਾ ਖਤਮ ਕਰਨ ਦੀ ਮੰਗ ਕਰਦੀ ਹੈ।
-ਅੱਜ ਦੀ ਜੁਝਾਰ ਰੈਲੀ ਸੂਬੇ ਭਰ'ਚ ਪੇਂਡੂ/ਖੇਤ ਮਜਦੂਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੀ ਹੋਈ ਸਮੂਹ ਪਿੰਡ ਇਕਾਈਆਂ ਨੂੰ ਇਸ ਕਿਰਤੀ ਵਰਗ ਨੂੰ ਜਥੇਬੰਦ ਹੋਣ ਵਿੱਚ ਸਹਿਯੋਗ ਕਰਨ ਦੀ ਅਪੀਲ ਕਰਦੀ ਹੈ।
-ਅੱਜ ਦੀ ਜੁਝਾਰ ਰੈਲੀ ਕੇਂਦਰ ਸਰਕਾਰ ਵੱਲੋਂ ਆਮ ਲੋਕਾਂ ਕੋਲੋਂ ਸਿੱਖਿਆ ਦਾ ਹੱਕ ਖੋਹਣ ਲਈ ਜਬਰੀ ਥੋਪੀ ਨਵੀਂ ਸਿੱਖਿਆ ਨੀਤੀ-2020 ਰੱਦ ਕਰਨ ਦੀ ਮੰਗ ਕਰਦੀ ਹੈ।
-ਅੱਜ ਦੀ ਜੁਝਾਰ ਰੈਲੀ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਜਨਤਕ ਖੇਤਰ ਦੇ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਦੇਸੀ-ਬਦੇਸ਼ੀ ਘਰਾਣਿਆਂ ਨੂੰ ਸੌਂਪਣ ਦਾ ਸਖਤ ਵਿਰੋਧ ਕਰਦੀ ਹੈ।
-ਅੱਜ ਦੀ ਜੁਝਾਰ ਰੈਲੀ ਭਾਰਤੀ ਹਾਕਮਾਂ ਨੂੰ ਸਾਮਰਾਜੀ ਮੁਲਕਾਂ ਦੀ ਪੑਤੀਨਿਧ ਲੁਟੇਰੀ ਵਿਸ਼ਵ ਵਪਾਰ ਸੰਸਥਾ ਵਿੱਚੋਂ ਬਾਹਰ ਆਉਣ ਦੀ ਜੋਰਦਾਰ ਮੰਗ ਕਰਦੀ ਹੈ।
 
ਇਹ ਵੀ ਪੜ੍ਹੋ : ਮਨੁੱਖ ਦੇ ਦਿਮਾਗ ਵਿੱਚ ਚਿੱਪ ਲਗਾਉਣ ਦੀ ਤਿਆਰੀ 'ਚ ਜੁਟੇ ਅਰਬਪਤੀ ਐਲੋਨ ਮਸਕ, ਉਂਗਲਾਂ ਤੋਂ ਵੀ ਤੇਜ਼ ਚਲਾ ਸਕੋਗੇ ਫੋਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget