ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਜਾਣ 'ਤੇ ਛਿੜੀ ਬਗਾਵਤ, ਲੱਖੋਵਾਲ ਦਾ ਸਾਥ ਛੱਡਿਆ
ਸੁਪਰੀਮ ਕੋਰਟ ਜਾਣ ਦੇ ਫੈਸਲੇ ਖਿਲਾਫ ਜਥੇਬੰਦੀ ਦੇ ਕਈ ਅਹੁਦੇਦਾਰਾਂ ਨੇ ਅਸਤੀਫੇ ਦੇ ਦਿੱਤੇ ਹਨ। ਉਂਝ, ਬਗਾਵਤ ਮਗਰੋਂ ਲੱਖੋਵਾਲ ਨੇ ਪਟੀਸ਼ਨ ਦਾ ਫੈਸਲਾ ਵਾਪਸ ਲੈਣ ਦਾ ਫੈਸਲਾ ਕੀਤਾ ਸੀ।
ਸੰਗਰੂਰ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ’ਚ ਪਾਈ ਪਟੀਸ਼ਨ ਕਾਰਨ ਜਥੇਬੰਦੀ 'ਚ ਬਗਾਵਤ ਹੋ ਗਈ ਹੈ। ਸੁਪਰੀਮ ਕੋਰਟ ਜਾਣ ਦੇ ਫੈਸਲੇ ਖਿਲਾਫ ਜਥੇਬੰਦੀ ਦੇ ਕਈ ਅਹੁਦੇਦਾਰਾਂ ਨੇ ਅਸਤੀਫੇ ਦੇ ਦਿੱਤੇ ਹਨ। ਉਂਝ, ਬਗਾਵਤ ਮਗਰੋਂ ਲੱਖੋਵਾਲ ਨੇ ਪਟੀਸ਼ਨ ਦਾ ਫੈਸਲਾ ਵਾਪਸ ਲੈਣ ਦਾ ਫੈਸਲਾ ਕੀਤਾ ਸੀ।
ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ ਕਿਸਾਨ ਜੇਥੰਬਦੀਆਂ ਲਾਮਬੰਦ
ਸੰਗਰੂਰ ਜ਼ਿਲ੍ਹੇ ਦੇ ਪ੍ਰਧਾਨ ਅਤਵਾਰ ਸਿੰਘ ਬਾਦਸ਼ਾਹਪੁਰ, ਜ਼ਿਲ੍ਹਾ ਜਨਰਲ ਸਕੱਤਰ ਸਤਵੰਤ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਨਿਰਮਲ ਸਿੰਘ ਘਨੌਰ, ਕੁਲਦੀਪ ਸਿੰਘ, ਬਹੁਗਿਣਤੀ ਬਲਾਕ ਪ੍ਰਧਾਨਾਂ ਸਣੇ ਢਾਈ ਦਰਜਨ ਦੇ ਕਰੀਬ ਪ੍ਰਮੁੱਖ ਅਹੁਦੇਦਾਰਾਂ ਨੇ ਪਾਰਟੀ ਦੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇ ਦਿੱਤੇ ਹਨ।
ਕਿਸਾਨ ਸੰਘਰਸ਼ ਨੂੰ ਪੈਣ ਲੱਗਾ ਬੂਰ, ਕੇਂਦਰ ਵੱਲੋਂ ਗੱਲਬਾਤ ਲਈ ਸੱਦਾ
ਅਸਤੀਫੇ ਦੇਣ ਵਾਲੇ ਅਹੁਦੇਦਾਰਾਂ ਨੇ ਕਿਹਾ ਬੀਕੇਯੂ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨਾਂ ਤੋਂ ਚੋਰੀ ਸੁਪਰੀਟ ਕੋਰਟ ਜਾ ਕੇ ਕਿਸਾਨਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਇਹ ਫ਼ੈਸਲਾ ਲਏ ਜਾਣ ਤੋਂ ਪਹਿਲਾਂ ਸੰਗਰੂਰ ਦੇ ਕਿਸੇ ਵੀ ਜ਼ਿਲ੍ਹਾ ਅਹੁਦੇਦਾਰ ਨਾਲ ਗੱਲ ਤੱਕ ਨਹੀਂ ਕੀਤੀ ਗਈ। ਕਿਸਾਨ ਲੀਡਰਾਂ ਨੇ ਸਪਸ਼ਟ ਕਰ ਦਿਤਾ ਕਿ ਅਜਿਹਾ ਹਾਲਾਤਾਂ 'ਚ ਲੱਖੋਵਾਲ ਨਾਲ ਚੱਲਣਾ ਅਸੰਭਵ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ