Bathinda news: ਹਰਿਆਣਾ ਪੁਲਿਸ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੇ ਰੋਸ ਵਜੋਂ ਬੀਕੇਯੂ ਉਗਰਾਹਾਂ ਵੱਲੋਂ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੇ ਘਰ ਅੱਗੇ ਪਿਛਲੇ ਦਿਨਾਂ ਤੋਂ ਲਗਾਤਾਰ ਜਾਰੀ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਡਕੌਂਦਾ ਦੇ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ 'ਤੇ ਅੱਤਿਆਚਾਰ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਦੋਂ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ, ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣਾ ਮਾੜਾ ਵਤੀਰਾ ਨਾ ਬਦਲਿਆ ਤਾਂ ਕਿਸਾਨ ਤਿੱਖਾ ਵਿਰੋਧ ਕਰਨ ਲਈ ਤਿਆਰ ਰਹਿਣ।
ਇਹ ਵੀ ਪੜ੍ਹੋ: Farmer Protests: ਭਾਜਪਾ ਨਾਲ 'ਪਿਆਰ', ਪੰਜਾਬ ਸਰਕਾਰ ਨਾਲ ਤਕਰਾਰ ! ਕੀ ਕਹਿੰਦੀ ਅਕਾਲੀ ਦਲ ਦੀ ਰਣਨੀਤੀ ?
ਕਿਸਾਨਾਂ ਦੀਆਂ ਮੰਗਾਂ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਸਾਰੀਆਂ ਫ਼ਸਲਾਂ ਦੇ ਭਾਅ ਡਾ: ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਤੈਅ ਕੀਤੇ ਜਾਣ, ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਿੱਤੀ ਜਾਵੇ, ਕਿਸਾਨਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ, ਕਤਲੇਆਮ ਲਖੀਮਪੁਰ ਖੇੜੀ ਵਿੱਚ ਪੱਤਰਕਾਰਾਂ ਅਤੇ ਕਿਸਾਨਾਂ ਦੀ ਹੋ ਰਹੀ ਧੱਕੇਸ਼ਾਹੀ ਨੂੰ ਰੋਕਿਆ ਜਾਵੇ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਸ਼ੰਭੂ ਬਾਰਡਰ 'ਤੇ ਰੋਕ ਕੇ ਅੱਤਿਆਚਾਰ ਕਰ ਰਹੀ ਹੈ। ਇਸ ਦੇ ਵਿਰੋਧ ਵਿੱਚ ਅੱਜ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਜਿਸ ਕਾਰਨ ਅੱਜ ਕੇਵਲ ਸਿੰਘ ਢਿੱਲੋਂ ਦੇ ਘਰ ਅੱਗੇ ਪਿਛਲੇ 6 ਦਿਨਾਂ ਤੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Barnala News: ਭਾਂਡੇ ਖੜਕਾ ਕੇ ਮੋਦੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼, ਸਿਰਫ਼ 2500 ਰੁਪਏ ਤਨਖ਼ਾਹ ਨਾਲ ਗੁਜ਼ਾਰਾ ਕਿਵੇਂ ਚੱਲੇਗਾ ?