Punjab News: ਬੀਕੇਯੂ ਤੋਤੇਵਾਲ ਦੇ ਸੂਬਾ ਪ੍ਰਧਾਨ ਅਤੇ ਫਤਿਹ ਇਮੀਗ੍ਰੇਸ਼ਨ ਸੈਂਟਰ ਦੇ ਡਾਇਰੈਕਟਰ ਸੁਖਬਿੰਦਰ ਸਿੰਘ ਉਰਫ਼ ਸੁੱਖ ਗਿੱਲ ਨੂੰ ਮੋਗਾ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਸੁੱਖ ਗਿੱਲ 'ਤੇ 27 ਅਗਸਤ ਨੂੰ ਧਰਮਕੋਟ ਪੁਲਿਸ ਸਟੇਸ਼ਨ ਵਿੱਚ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਜਾਅਲੀ ਵੀਜ਼ਾ ਦੇ ਕੇ 18 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਸੁਖਬਿੰਦਰ ਗਿੱਲ ਫਰਾਰ ਸੀ। ਅੱਜ ਸ਼ੁੱਕਰਵਾਰ ਨੂੰ ਪੁਲਿਸ ਨੇ ਉਸਨੂੰ ਉਸਦੇ ਘਰੋਂ ਗ੍ਰਿਫ਼ਤਾਰ ਕਰ ਲਿਆ।