Barnala news: ਅੱਜ ਬਰਨਾਲਾ ਵਿਖੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਵਿੱਚ ਸੈਂਕੜੇ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ।
ਦੱਸ ਦਈਏ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਹਿਲਾ ਕਿਸਾਨਾਂ ਵਲੋਂ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਬੀਬੀਆਂ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 22 ਤਰੀਕ ਤੋਂ ਡੀਸੀ ਦਫ਼ਤਰਾਂ ਦੇ ਬਾਹਰ ਧਰਨਾ ਦੇਣ ਲਈ ਕਿਹਾ ਗਿਆ।
ਕਿਸਾਨ ਮੋਰਚੇ ਦੀ ਤਿਆਰੀ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਨਵੀਂ ਖੇਤੀ ਨੀਤੀ ਬਣਾਈ ਜਾਵੇ।
ਇਹ ਵੀ ਪੜ੍ਹੋ: ਨਵੇਂ ਸਾਲ ਦੀ ਆਮਦ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਠਾਠਾਂ ਮਾਰਦਾ ਇਕੱਠ, ਵੇਖੋ ਤਸਵੀਰਾਂ
ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੁੱਖ ਮੰਗਾਂ - ਕਰਜ਼ਾ ਮੁਆਫ਼ੀ, ਸਰਕਾਰੀ ਨੌਕਰੀਆਂ, ਕਿਸਾਨ ਵਿਰੋਧੀ ਸਮਾਜ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ, ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣਾ, ਜ਼ਮੀਨਾਂ ਦੀ ਜ਼ਬਤੀ ਰੱਦ ਕਰਨਾ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ, ਇਹ ਦਰਜਨਾਂ ਮੰਗਾਂ ਨੂੰ ਲਾਗੂ ਕਰਨਾ ਹੈ।
ਇਨ੍ਹਾਂ ਨੂੰ ਲਾਗੂ ਕਰਵਾਉਣ ਲਈ ਆਉਣ ਵਾਲੇ ਦਿਨਾਂ 'ਚ 22 ਜਨਵਰੀ ਤੋਂ 5 ਦਿਨਾਂ ਲਈ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜੇਕਰ ਮੰਗ ਪੂਰੀ ਨਾ ਹੋਈ ਤਾਂ ਚੰਡੀਗੜ੍ਹ 'ਚ ਪੱਕਾ ਮੋਰਚਾ ਖੋਲ੍ਹਣ ਦਾ ਐਲਾਨ ਵੀ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।