ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi ) ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਲੀਡਰਾਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਮਗਰੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕੁਝ ਮੰਗਾਂ ’ਤੇ ਸਹਿਮਤੀ ਬਣੀ ਹੈ।

ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਨਰਮੇ ਦੇ ਨੁਕਸਾਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਡੀਸੀਜ਼ ਨੂੰ 17000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਲਈ ਫੰਡ ਦਿੱਤੇ ਗਏ ਹਨ ਤੇ ਉਹ ਵੰਡਣਾ ਸ਼ੁਰੂ ਕਰ ਦੇਣਗੇ। ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ 150 ਦੇ ਕਰੀਬ ਨੌਕਰੀਆਂ ਦਿੱਤੀਆਂ ਗਈਆਂ ਹਨ ਜਦਕਿ ਬਾਕੀ ਦੀ ਪ੍ਰਕਿਰਿਆ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਨਾ ਮਿਲਣ 'ਤੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਦਾ ਗੰਨਾ ਨਿੱਜੀ ਖੰਡ ਮਿੱਲਾਂ ਵੱਲੋਂ 325 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਗਿਆ ਹੈ, ਉਹ ਆਪਣੀ ਪੇਮੈਂਟ ਸਲਿਪ ਖੇਤੀਬਾੜੀ ਦਫ਼ਤਰ 'ਚ ਦੇਣ ਤਾਂ ਜੋ ਉਨ੍ਹਾਂ ਨੂੰ ਵਧੀ ਹੋਈ ਅਦਾਇਗੀ ਮਿਲੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਵਾਇਆ ਹੈ ਕਿ ਪੰਜਾਬ ਦੇ ਟੋਲ ਪਲਾਜ਼ਾ 'ਤੇ ਪਹਿਲਾਂ ਵਾਂਗ ਹੀ ਟੋਲ ਵਸੂਲਿਆ ਜਾਵੇਗਾ ਤੇ ਕੇਂਦਰ ਸਰਕਾਰ ਨਾਲ ਇਹ ਵੀ ਚਰਚਾ ਕੀਤੀ ਗਈ ਹੈ ਕਿ ਨੈਸ਼ਨਲ ਹਾਈਵੇਅ 'ਤੇ ਟੋਲ ਵੀ ਪੁਰਾਣੇ ਰੇਟ 'ਤੇ ਹੀ ਵਸੂਲੇ ਜਾਣਗੇ।

 



 


ਇਹ ਵੀ ਪੜ੍ਹੋ :ਬ੍ਰਹਮਪੁਰਾ ਆਪਣੇ ਸਾਥੀਆਂ ਸਣੇ ਅਕਾਲੀ ਦਲ 'ਚ ਸ਼ਾਮਲ, ਬੋਲੇ ਸਾਰੀਆਂ ਪੁਰਾਣੀਆਂ ਗੱਲਾਂ ਖ਼ਤਮ ਹੋ ਗਈਆਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490