Punjab news: BKU ਉਗਰਾਹਾਂ ਨੇ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ, ਮੰਗਿਆ ਇਨਸਾਫ, ਜਾਣੋ ਪੂਰਾ ਮਾਮਲਾ
Barnala news: ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਕਾਦੀਆਂ ਦੇ ਵੱਡੀ ਗਿਣਤੀ ਵਿੱਚ ਆਗੂਆਂ ਤੇ ਵਰਕਰਾਂ ਨੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ।
Barnala news: ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਕਾਦੀਆਂ ਦੇ ਵੱਡੀ ਗਿਣਤੀ ਵਿੱਚ ਆਗੂਆਂ ਤੇ ਵਰਕਰਾਂ ਨੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਖੋਕੇ ਦੀ ਸਹਿਕਾਰੀ ਸਭਾ ਵਿੱਚ ਸਕੱਤਰ ਵੱਲੋਂ ਕੀਤੇ 7 ਕਰੋੜ ਰੁਪਏ ਦੇ ਘਪਲੇ ਸਬੰਧੀ ਇਨਸਾਫ਼ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ‘ਆਪ’ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਪਿੰਡ ਵਾਸੀ ਪਿਛਲੇ ਡੇਢ ਸਾਲ ਤੋਂ ਸਮਾਜ ਵਿੱਚ ਹੋ ਰਹੇ ਘਪਲਿਆਂ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਸਰਕਾਰ ਅਤੇ ਪ੍ਰਸ਼ਾਸਨ ਨਹੀਂ ਕੋਈ ਸੁਣਵਾਈ ਨਹੀਂ ਕਰ ਰਿਹਾ, ਪਿਛਲੇ 24 ਦਿਨਾਂ ਤੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਇਨਸਾਫ਼ ਨਾ ਮਿਲਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਬਲੌਰ ਸਿੰਘ ਨੇ ਕਿਹਾ ਕਿ ਸੁਸਾਇਟੀ ਦੇ ਸਕੱਤਰ ਨੇ ਸਾਢੇ ਸੱਤ ਕਰੋੜ ਦਾ ਵੱਡਾ ਘਪਲਾ ਕੀਤਾ ਹੈ। ਜਿਸ ਕਾਰਨ ਪੀੜਤ ਕਿਸਾਨ ਲਗਾਤਾਰ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਘਪਲੇ ਸਬੰਧੀ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਕਾਦੀਆਂ ਵੱਲੋਂ ਪਿਛਲੇ 24 ਦਿਨਾਂ ਤੋਂ ਡੀਸੀ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab Police: 50 ਕਿਲੋ ਹੈਰੋਇਨ ਖੇਪ ਮਾਮਲੇ 'ਚ ਵੱਡੀ ਕਾਰਵਾਈ, ਤਸਕਰ ਦੇ ਪਿੰਡੋਂ 12 ਕਿੱਲੋ ਹੋਰ ਹੈਰੋਇਨ ਬਰਾਮਦ
ਪਰ ਸਰਕਾਰ ਅਤੇ ਪ੍ਰਸ਼ਾਸਨ ਨੇ ਕੋਈ ਗੱਲ ਨਹੀਂ ਸੁਣੀ। ਇਸ ਤੋਂ ਬਾਅਦ ਅੱਜ ਬਰਨਾਲਾ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਜਿਸ ਵਿੱਚ ਦੋਵੇਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਇਸ ਵੱਡੇ ਘਪਲੇ ਵਿੱਚ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਪੀੜਤ ਖਾਤਾਧਾਰਕਾਂ ਨੂੰ ਇਨਸਾਫ਼ ਦਿੱਤਾ ਜਾਵੇ।
ਉੱਥੇ ਹੀ ਧਰਨੇ ਵਿੱਚ ਸ਼ਾਮਲ ਪੀੜਤ ਔਰਤ ਰੇਸ਼ਮ ਕੌਰ ਨੇ ਦੱਸਿਆ ਕਿ ਉਸ ਨੇ ਆਪਣੀ 6 ਕਨਾਲ ਜ਼ਮੀਨ ਵੇਚ ਕੇ 18.5 ਲੱਖ ਰੁਪਏ ਸੁਸਾਇਟੀ ਦੇ ਸਕੱਤਰ ਕੋਲ ਜਮ੍ਹਾਂ ਕਰਵਾ ਦਿੱਤੇ ਸਨ। ਉਨ੍ਹਾਂ ਨੇ ਇਕ ਸਾਲ ਦੀ ਐੱਫ.ਡੀ. ਕੀਤੀ ਸੀ ਅਤੇ ਜਦੋਂ ਵੀ ਉਹ ਸੋਸਾਇਟੀ ਵਿੱਚ ਪੈਸੇ ਲੈਣ ਜਾਂਦੀ ਸੀ ਤੇ ਸਕੱਤਰ ਭੱਜ ਜਾਂਦਾ ਸੀ। ਇੱਕ ਦਿਨ ਜਦੋਂ ਉਹ ਉਸ ਦੇ ਘਰ ਗਈ ਤਾਂ ਉਹ ਪੀੜਤ ਮਹਿਲਾ ਨੂੰ ਕਾਪੀ ਬਣਾਉਣ ਦਾ ਲਾਰਾ ਲਾ ਕੇ ਚਲਾ ਗਿਆ।
ਪਰ ਉਸ ਦੇ ਪੈਸੇ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਮੇਰੇ ਕੋਲ ਕਮਾਈ ਦਾ ਕੋਈ ਜ਼ਰੀਆ ਨਹੀਂ ਹੈ। ਉਹ ਡੇਢ ਸਾਲ ਤੋਂ ਨਿਆ ਪਾਉਣ ਲਈ ਸੰਘਰਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਪੈਸੇ ਵਾਪਸ ਦਿਲਾਉਣ ਦੀ ਮੰਗ ਕੀਤੀ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਨੂੰ ਆਪਣਾ ਪੈਸਾ ਵਾਪਸ ਮਿਲ ਜਾਵੇਗਾ ਜਾਂ ਫਿਰ ਇਦਾਂ ਹੀ ਸੰਘਰਸ਼ ਕਰਨਾ ਪਵੇਗਾ।
ਇਹ ਵੀ ਪੜ੍ਹੋ: Punjab News: ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲਿਆਂ 'ਤੇ ਕਾਰਵਾਈ, 1 ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ