ਕੋਰੋਨਾ ਵਲੰਟੀਅਰਾਂ ਵੱਲੋਂ ਮਨਾਈ ਗਈ ਕਾਲੀ ਦਿਵਾਲੀ, ਸਰਕਾਰ ਨੂੰ ਦਿੱਤੀ ਚੇਤਾਵਨੀ
ਅੱਜ ਸੰਗਰੂਰ ਦੀਆਂ ਸੜਕਾਂ 'ਤੇ ਕੋਰੋਨਾ ਵਲੰਟੀਅਰਾਂ ਵੱਲੋਂ ਕਾਲੇ ਬਿੱਲੇ ਲਾ ਕੇ ਭਗਵੰਤ ਮਾਨ ਸਰਕਾਰ ਦੇ ਖਿਲਾਫ਼ ਕਾਲੀ ਦਿਵਾਲੀ ਮਨਾਈ ਗਈ।
ਸੰਗਰੂਰ: ਅੱਜ ਸੰਗਰੂਰ ਦੀਆਂ ਸੜਕਾਂ 'ਤੇ ਕੋਰੋਨਾ ਵਲੰਟੀਅਰਾਂ ਵੱਲੋਂ ਕਾਲੇ ਬਿੱਲੇ ਲਾ ਕੇ ਭਗਵੰਤ ਮਾਨ ਸਰਕਾਰ ਦੇ ਖਿਲਾਫ਼ ਕਾਲੀ ਦਿਵਾਲੀ ਮਨਾਈ ਗਈ। ਕੋਰੋਨਾ ਵਲੰਟੀਅਰ ਯੂਨੀਅਨ ਦੇ ਪ੍ਰਧਾਨ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਹ ਰੋਸ ਮਾਰਚ ਭਗਵੰਤ ਮਾਨ ਦੀ ਸਰਕਾਰ ਦੇ ਖਿਲਾਫ਼ ਤੀਜੀ ਵਾਰ ਕੱਢਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਰੋਸ ਮਾਰਚ ਮਾਨ ਸਰਕਾਰ ਦੇ ਖਿਲਾਫ਼ ਕੱਢਿਆ ਜਾ ਰਿਹਾ ਹੈ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਰਕਾਰ ਨੇ ਵਲੰਟੀਅਰਾਂ ਤੋਂ ਕੰਮ ਲਿਆ ਅਤੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਪੱਕੇ ਕਰ ਦਿੱਤਾ ਜਾਏਗਾ।ਉਨ੍ਹਾਂ ਕਿਹਾ ਕਿ ਪਹਿਲਾਂ ਸਾਨੂੰ ਕੈਪਟਨ ਸਰਕਾਰ ਅਤੇ ਚੰਨੀ ਸਰਕਾਰ ਵੇਲੇ ਵੀ ਵਾਅਦਾ ਕੀਤੀ ਸੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਏਗਾ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜਦੋਂ ਚੋਣਾਂ ਆਈਆਂ ਤਾਂ ਆਮ ਆਦਮੀ ਪਾਰਟੀ ਨੇ ਵੀ ਵਾਅਦਾ ਕੀਤਾ ਸੀ ਉਨ੍ਹਾਂ ਦੀ ਸਰਕਾਰ ਬਣਨ 'ਤੇ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਏਗਾ। ਸੱਤ ਮਹੀਨੇ ਬੀਤ ਜਾਣ ਮਗਰੋਂ ਵੀ ਉਹ ਸੜਕਾਂ 'ਤੇ ਹਨ।ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਸਾਡੀ ਗੱਲ ਨਾ ਮੰਨੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਏਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :