ਪੜਚੋਲ ਕਰੋ

Black Fungus: ‘ਬਲੈਕ ਫ਼ੰਗਸ’ ਨੇ ਮਚਾਈ ਪੰਜਾਬ 'ਚ ਦਹਿਸ਼ਤ, ਕੇਸ ਵਧਣ ਤੇ ਦਵਾਈਆਂ ਦੀ ਘਾਟ ਕਾਰਨ ਮੁਸੀਬਤ

Black Fungus Crisis: ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਕੋਵਿਡ-19 ਦੇ ਇੱਕ ਮਰੀਜ਼ ਦਾ ਇਲਾਜ ਚੱਲ ਰਿਹਾ ਸੀ, ਉਹ ‘ਬਲੈਕ ਫ਼ੰਗਸ’ ਦਾ ਸ਼ਿਕਾਰ ਹੋ ਗਿਆ। ਹੁਣ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇੰਜੈਕਸ਼ਨ ਖ਼ਰੀਦਣ ਲਈ ਇੱਧਰ-ਉੱਧਰ ਭੱਜ-ਨੱਸ ਕਰਨੀ ਪੈ ਰਹੀ ਹੈ।

ਬਠਿੰਡਾ: ਪੰਜਾਬ ਦੇ ਮਾਲਵਾ ਖ਼ਿੱਤੇ ’ਚ ਕੋਵਿਡ-19 ਦੇ ਮਰੀਜ਼ਾਂ ਵਿੱਚ ‘ਬਲੈਕ ਫ਼ੰਗਸ’ (ਮਿਊਕਰਮਾਇਕੌਸਿਸ Mucormycosis) ਦੇ ਮਾਮਲੇ ਵਧਦੇ ਜਾ ਰਹੇ ਹਨ ਤੇ ਉੱਤੋਂ ਲੋੜੀਂਦੀ ਦਵਾਈ (Liposomal Amphotericin Injection) ਦੀ ਕਮੀ ਹੋ ਗਈ ਹੈ। ਅਜਿਹੇ ਹਾਲਾਤ ਕਾਰਨ ਮਲਵਈ ਜ਼ਿਲ੍ਹੇ ਬਠਿੰਡਾ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਦਾ ਜਾ ਰਿਹਾ ਹੈ।

ਪਿੰਡਾਂ ਦੇ ਇਲਾਕਿਆਂ ’ਚ ‘ਬਲੈਕ ਫ਼ੰਗਸ’ ਦੇ ਮਾਮਲੇ ਵਧਦੇ ਜਾ ਰਹੇ ਹਨ ਤੇ ਉੱਧਰ ਇਸੇ ਕਾਰਣ ਸਿਹਤ ਵਿਭਾਗ ਦੀਆਂ ਚਿੰਤਾਵਾਂ ਵੀ ਵਧਦੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਬਹੁਤ ਜ਼ਿਆਦਾ ਕਮਜ਼ੋਰ ‘ਇਮਿਊਨਿਟੀ’ (ਰੋਗ ਪ੍ਰਤੀਰੋਧਕ ਸ਼ਕਤੀ) ਵਾਲੇ ਕੋਵਿਡ ਦੇ ਮਰੀਜ਼ਾਂ ਉੱਤੇ ਇਹ ‘ਫ਼ੰਗਸ’ (ਉੱਲੀ) ਵਧੇਰੇ ਮਾਰ ਕਰ ਰਹੀ ਹੈ।

ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਕੋਵਿਡ-19 ਦੇ ਇੱਕ ਮਰੀਜ਼ ਦਾ ਇਲਾਜ ਚੱਲ ਰਿਹਾ ਸੀ, ਉਹ ‘ਬਲੈਕ ਫ਼ੰਗਸ’ ਦਾ ਸ਼ਿਕਾਰ ਹੋ ਗਿਆ। ਹੁਣ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇੰਜੈਕਸ਼ਨ ਖ਼ਰੀਦਣ ਲਈ ਇੱਧਰ-ਉੱਧਰ ਭੱਜ-ਨੱਸ ਕਰਨੀ ਪੈ ਰਹੀ ਹੈ। ਬਾਅਦ ’ਚ ਉਹ ਜ਼ਿਲ੍ਹਾ ਸਿਹਤ ਅਧਿਕਾਰੀਆਂ ਕੋਲ ਪੁੱਜੇ ਤੇ ਲੋੜੀਂਦੀ ਦਵਾਈ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ।

‘ਦਵਾਈਆਂ ਲਈ ਜ਼ੋਨਲ ਲਾਇਸੈਂਸਿੰਗ ਅਥਾਰਟੀ’ (ਮਾਲਵਾ) ਦੇ ਅਮਨਦੀਪ ਵਰਮਾ ਨੇ ਦੱਸਿਆ ਕਿ Amphotericin ਇੰਜੈਕਸ਼ਨ ਇਸ ਵੇਲੇ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿੱਚ ਉਪਲਬਧ ਨਹੀਂ ਹੈ। ‘ਅਸੀਂ ਉੱਚ ਅਧਿਕਾਰੀਆਂ ਨੂੰ ਇਹ ਦਵਾਈ ਛੇਤੀ ਤੋਂ ਛੇਤੀ ਸਪਲਾਈ ਕਰਨ ਲਈ ਲਿਖਿਆ ਹੈ। ਬਲੈਕ ਫ਼ੰਗਸ ਦੇ ਮਾਮਲੇ ਅਚਾਨਕ ਵਧਣ ਕਾਰਣ ਇਸ ਦਵਾਈ/ਇੰਜੈਕਸ਼ਨ ਦੀ ਮੰਗ ਅਚਾਨਕ ਬਹੁਤ ਜ਼ਿਆਦਾ ਵਧ ਗਈ ਹੈ। ਜਦੋਂ ਵੀ ਇਸ ਦੀ ਸਪਲਾਈ ਆਉਂਦੀ ਹੈ, ਮਰੀਜ਼ਾਂ ਨੂੰ ਇਹ ਦਵਾਈ ਉਪਲਬਧ ਕਰਵਾ ਦਿੱਤੀ ਜਾਵੇਗੀ।’

ਉੱਧਰ ਡਾਕਟਰਾਂ ਦਾ ਕਹਿਣਾ ਹੈ ਕਿ ਕੋਵਿਡ-19 ਦੇ ਜਿਹੜੇ ਮਰੀਜ਼ ਸ਼ੂਗਰ ਤੋਂ ਪੀੜਤ ਹਨ ਜਾਂ ਜਿਨ੍ਹਾਂ ਨੂੰ ਆਕਸੀਜਨ ਲੱਗੀ ਹੋਈ ਹੈ ਅਤੇ ਜਿਨ੍ਹਾਂ ਨੂੰ ਜ਼ਿਆਦਾ ਮਾਤਰਾ ’ਚ ਸਟੀਰਾੱਇਡਜ਼ ਦਿੱਤੇ ਗਏ ਹਨ; ਉਨ੍ਹਾਂ ਨੂੰ ‘ਬਲੈਕ ਫ਼ੰਗਸ’ ਦੀ ਇਹ ਛੂਤ ਲੱਗਣ ਦਾ ਜ਼ਿਆਦਾ ਖ਼ਤਰਾ ਹੈ। ਇੱਕ ਡਾਕਟਰ ਨੇ ਕਿਹਾ, ਜੇ ਇਸ ਦਾ ਸਮੇਂ-ਸਿਰ ਇਲਾਜ ਨਾ ਕੀਤਾ ਜਾਵੇ, ਤਾਂ ਮਰੀਜ਼ ਮਰ ਵੀ ਸਕਦੇ ਹਨ। ਇਸ ‘ਬਲੈਕ ਫ਼ੰਗਸ’ ਨੇ ਹੁਣ ਮੌਤ ਦੀ ਦਰ ਵਿੱਚ ਵਾਧਾ ਕਰ ਦਿੱਤਾ ਹੈ।

ਬਠਿੰਡਾ ਦੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿਲੋਂ ਨੇ ਕਿਹਾ ਕਿ ਇਸ ਵੇਲੇ Amphotericin ਉਪਲਬਧ ਨਹੀਂ ਹੈ ਤੇ ਅਸੀਂ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ। ਜਿਵੇਂ ਹੀ ਇਹ ਦਵਾਈ ਉਪਲਬਧ ਹੁੰਦੀ ਹੈ, ਇਸ ਦੀ ਵਰਤੋਂ ਮਰੀਜ਼ਾਂ ਨੂੰ ਠੀਕ ਕਰਨ ਲਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਬਠਿੰਡਾ ਏਮਜ਼ 'ਚ ਬਚੀ ਸਿਰਫ ਇੱਕ ਦਿਨ ਦੀ ਆਕਸਜੀਨ, 702 ਮਰੀਜ਼ ਗੰਭੀਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget