ਸ਼ਾਮ ਪੈਂਦਿਆਂ ਹੀ ਚੰਡੀਗੜ੍ਹ ਸਣੇ ਪੰਜਾਬ ਦੇ ਇਸ ਜ਼ਿਲ੍ਹੇ ‘ਚ ਵੱਜੇ ਸਾਇਰਨ, ਬਜ਼ਾਰ ਕੀਤੇ ਬੰਦ
ਅੱਜ ਸ਼ਾਮ ਹੁੰਦਿਆਂ ਹੀ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਾਇਰਨ ਵੱਜਣੇ ਸ਼ੁਰੂ ਹੋ ਗਏ, ਜਿਸ ਤੋਂ ਬਾਅਦ ਲੋਕਾਂ ਨੇ ਦੁਕਾਨਾਂ ਬੰਦ ਕਰਕੇ ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕਰ ਦਿੱਤਾ।

India Pakistan Tension: ਭਾਰਤ ਅਤੇ ਪਾਕਿਸਤਾਨ ਦੇ ਤਣਾਅ ਵਿਚਾਲੇ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉੱਥੇ ਹੀ ਲੋਕਾਂ ਨੂੰ ਅਲਰਟ ਰਹਿਣ ਲਈ ਵੀ ਕਿਹਾ ਗਿਆ ਹੈ ਅਤੇ ਨਾਲ ਹੀ ਪ੍ਰਸ਼ਾਸਨ ਦੀਆਂ ਹਿਦਾਇਤਾਂ ਮੰਨਣ ਲਈ ਵੀ ਕਿਹਾ ਹੈ। ਉੱਥੇ ਹੀ ਅੱਜ ਸ਼ਾਮ ਹੁੰਦਿਆਂ ਹੀ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਾਇਰਨ ਵੱਜਣੇ ਸ਼ੁਰੂ ਹੋ ਗਏ, ਜਿਸ ਤੋਂ ਬਾਅਦ ਲੋਕਾਂ ਨੇ ਦੁਕਾਨਾਂ ਬੰਦ ਕਰਕੇ ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕਰ ਦਿੱਤਾ।
ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਤੋਂ ਇੱਕ ਵਾਰ ਫਿਰ ਤਣਾਅਪੂਰਨ ਖ਼ਬਰਾਂ ਆ ਰਹੀਆਂ ਹਨ। ਸਰਹੱਦ ਪਾਰ ਤੋਂ ਭਾਰੀ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਤੋਂ ਬਾਅਦ ਉੜੀ ਸੈਕਟਰ ਵਿੱਚ ਸਾਇਰਨ ਵੱਜਣੇ ਸ਼ੁਰੂ ਹੋ ਗਏ ਤੇ ਲੋਕ ਸੁਚੇਤ ਹੋ ਗਏ। ਸਰਹੱਦ 'ਤੇ ਵਧਦੇ ਤਣਾਅ ਕਾਰਨ ਇਲਾਕੇ ਵਿੱਚ ਅਲਰਟ ਹੈ।






















