ਬਰਨਾਲਾ 'ਚ ਸ਼ਾਮ 7 ਵਜੇ ਤੋਂ ਸ਼ੁਰੂ ਹੋ ਜਾਵੇਗਾ ਬਲੈਕਆਊਟ, ਪ੍ਰਸ਼ਾਸਨ ਨੇ ਲੋਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
Punjab News: ਬਰਨਾਲਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਟੀ ਬੇਨਿਥ ਦੇ ਹੁਕਮਾਂ ਅਨੁਸਾਰ, ਸਾਰੀਆਂ ਦੁਕਾਨਾਂ ਸ਼ਾਮ 7 ਵਜੇ ਤੋਂ ਬੰਦ ਰਹਿਣਗੀਆਂ।

Punjab News: ਬਰਨਾਲਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਟੀ ਬੇਨਿਥ ਦੇ ਹੁਕਮਾਂ ਅਨੁਸਾਰ, ਸਾਰੀਆਂ ਦੁਕਾਨਾਂ ਸ਼ਾਮ 7 ਵਜੇ ਤੋਂ ਬੰਦ ਰਹਿਣਗੀਆਂ। ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬਲੈਕਆਊਟ ਰਹੇਗਾ। ਬਲੈਕਆਊਟ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਈਟ ਨਹੀਂ ਜਗਾਉਣ ਦਿੱਤੀ ਜਾਵੇਗੀ। ਸੀਸੀਟੀਵੀ ਕੈਮਰਿਆਂ ਦੀਆਂ ਲਾਈਟਾਂ ਵੀ ਬੰਦ ਰਹਿਣਗੀਆਂ।
ਸਿਰਫ਼ ਮੈਡੀਕਲ ਸੇਵਾਵਾਂ ਅਤੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ, ਪਰ ਉੱਥੇ ਲਾਈਟਾਂ ਦੀ ਵਰਤੋਂ ਵੀ ਨਹੀਂ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਣ। ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕਿਸੇ ਵੀ ਜਾਣਕਾਰੀ ਦੀ ਪੁਸ਼ਟੀ ਜ਼ਿਲ੍ਹਾ ਪ੍ਰਸ਼ਾਸਨ, ਡੀਪੀਆਰਓ ਜਾਂ ਪੁਲਿਸ ਪ੍ਰਸ਼ਾਸਨ ਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਡੀਸੀ ਨੇ ਭਰੋਸਾ ਦਿੱਤਾ ਹੈ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਸਾਮਾਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਬਿਨਾਂ ਘਬਰਾਏ ਆਪਣੀ ਜ਼ਰੂਰਤ ਅਨੁਸਾਰ ਰਾਸ਼ਨ ਅਤੇ ਖਾਣ-ਪੀਣ ਦੀਆਂ ਚੀਜ਼ਾਂ ਖਰੀਦਣ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਨ ਹਰ ਹਾਲਤ ਵਿੱਚ ਲੋਕਾਂ ਦੀ ਮਦਦ ਕਰਨ ਲਈ ਤਿਆਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















