Punjab News: ਭਾਰਤ ਪਾਕਿਸਤਾਨ ਤਣਾਅ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਦੇ ਕਈ ਇਲਾਕਿਆਂ ਵਿਚ ਬਲੈਕਆਊਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਾਰ ਸਾਇਰਨ ਚੱਲਣ ਦੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ਵਿੱਚ ਹੀ ਬਲੈਕਆਊਟ ਹੋ ਗਿਆ ਹੈ।
ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਸ਼ਾਮ ਪੈਂਦਿਆਂ ਹੀ ਹੂਟਰ ਵੱਜਣ ਲੱਗ ਪਏ, ਜਿਸ ਤੋਂ ਬਾਅਦ ਲੋਕ ਦੁਕਾਨਾਂ ਬੰਦ ਕਰਕੇ ਆਪਣੇ ਘਰਾਂ ਨੂੰ ਭੱਜਣ ਲੱਗ ਪਏ। ਇਸ ਤੋਂ ਇਲਾਵਾ ਮੁਹਾਲੀ ਵਿੱਚ ਵੀ ਲੋਕ ਹੂਟਰ ਵੱਜਦਿਆਂ ਹੀ ਘਰਾਂ ਨੂੰ ਰਵਾਨਾ ਹੋ ਗਏ।