ਪੜਚੋਲ ਕਰੋ
ਸ੍ਰੀ ਮੁਕਤਸਰ ਸਾਹਿਬ 'ਚ ਤੁਰੰਤ ਪ੍ਰਭਾਵ ਨਾਲ ਬਲੈਕ ਆਊਟ ਲਾਗੂ
Punjab News: ਸ੍ਰੀ ਮੁਕਤਸਰ ਸਾਹਿਬ ਵਿੱਚ ਤੁਰੰਤ ਪ੍ਰਭਾਵ ਨਾਲ ਬਲੈਕ ਆਊਟ ਲਾਗੂ ਹੋ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ ਹੈ।

Blackout
Source : ANI
Punjab News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੋਏ ਡਰੋਨ ਹਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸ੍ਰੀ ਮੁਕਤਸਰ ਸਾਹਿਬ ਵਿੱਚ ਤੁਰੰਤ ਪ੍ਰਭਾਵ ਨਾਲ ਬਲੈਕ ਆਊਟ ਲਾਗੂ ਹੋ ਰਿਹਾ ਹੈ।
ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਬੇਨਤੀ ਹੈ ਕਿ ਕਿਸੇ ਵੀ ਪ੍ਰਕਾਰ ਦੀ ਲਾਈਟ ਨਾ ਜਗਾਈ ਜਾਵੇ। ਘਰ ਦੇ ਅੰਦਰ ਰਹੋ, ਖਿੜਕੀ ਦੇ ਨਜ਼ਦੀਕ ਨਾ ਆਓ। ਘਬਰਾਓ ਦੀ ਜ਼ਰੂਰਤ ਨਹੀਂ ਹੈ। ਸੁਚੇਤ ਰਹੋ।
ਦੱਸ ਦਈਏ ਕਿ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਡਰੋਨ ਅਟੈਕ ਹੋਏ ਹਨ, ਜਿਸ ਤੋਂ ਬਾਅਦ ਹਰ ਥਾਂ 'ਤੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਪੀਲ ਕੀਤੀ ਜਾ ਰਹੀ ਹੈ ਕਿ ਬਲੈਕਆਊਟ ਦੇ ਨਿਯਮਾਂ ਨੂੰ ਲਾਗੂ ਕੀਤਾ ਜਾਵੇ।
ਹੋਰ ਪੜ੍ਹੋ























