ਪੰਜਾਬ ਦੇ ਥਾਣੇ ਦੇ ਬਾਹਰ ਹੋਇਆ ਧਮਾਕਾ, ਲੋਕਾਂ 'ਚ ਮੱਚੀ ਹਫੜਾ-ਦਫੜੀ; ਸਹਿਮ ਦਾ ਮਾਹੌਲ
Punjab News: ਗੁਰਦਾਸਪੁਰ ਦੇ ਥਾਣਾ ਸਿਟੀ ਦੇ ਬਾਹਰ ਜ਼ੋਰਦਾਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਕੰਧਾਂ 'ਤੇ ਦਰਜਨਾਂ ਛੇਦ ਹੋ ਗਏ।

Punjab News: ਗੁਰਦਾਸਪੁਰ ਦੇ ਥਾਣਾ ਸਿਟੀ ਦੇ ਬਾਹਰ ਜ਼ੋਰਦਾਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਕੰਧਾਂ 'ਤੇ ਦਰਜਨਾਂ ਛੇਦ ਹੋ ਗਏ। ਧਮਾਕੇ ਵਿੱਚ ਇੱਕ ਔਰਤ ਸਣੇ ਤਿੰਨ ਲੋਕ ਜ਼ਖਮੀ ਹੋ ਗਏ।
ਧਮਾਕੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਜ਼ਖਮੀ ਔਰਤ ਦਾ ਹਸਪਤਾਲ ਵਿੱਚ ਇਲਾਜ ਕਰਵਾ ਕੇ ਉਸ ਨੂੰ ਘਰ ਛੱਡ ਦਿੱਤਾ ਗਿਆ। ਔਰਤ ਨੇ ਕਿਹਾ ਕਿ ਧਮਾਕੇ ਤੋਂ ਬਾਅਦ ਹਰ ਪਾਸੇ ਧੂੰਆਂ-ਧੂੰਆ ਸੀ ਅਤੇ ਉਹ ਸੜਕ 'ਤੇ ਡਿੱਗ ਪਈ।
ਪੁਲਿਸ ਪਹਿਲਾਂ ਇਸ ਮਾਮਲੇ 'ਤੇ ਚੁੱਪ ਰਹੀ। ਫਿਰ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਆਰਮੀ (KLA) ਨੇ ਦਾਅਵਾ ਕੀਤਾ ਕਿ ਇਹ ਇੱਕ ਗ੍ਰਨੇਡ ਹਮਲਾ ਸੀ। ਅਸੀਂ ਇਹ ਹਮਲਾ ਖਾਲਿਸਤਾਨ ਵਿਰੁੱਧ ਬੋਲਣ ਕਰਕੇ ਕੀਤਾ ਹੈ। ਅੱਤਵਾਦੀ ਸੰਗਠਨ ਨੇ ਇਸਦੇ ਨਾਲ ਗ੍ਰਨੇਡ ਦੀ ਵੀਡੀਓ ਵੀ ਪੋਸਟ ਕੀਤੀ ਹੈ।

ਹਾਲਾਂਕਿ, ਪੁਲਿਸ ਨੇ ਇਸਨੂੰ ਅੱਤਵਾਦੀ ਹਮਲਾ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਧਮਾਕਾ ਟਰੱਕ ਦੇ ਟਾਇਰ ਫਟਣ ਕਾਰਨ ਹੋਇਆ ਹੈ। ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੁਲਿਸ ਨੇ ਅੱਤਵਾਦੀ ਹਮਲੇ ਤੋਂ ਇਨਕਾਰ ਕੀਤਾ ਹੈ। ਅੰਮ੍ਰਿਤਸਰ ਥਾਣੇ ਦੇ ਬਾਹਰ ਹੋਏ ਧਮਾਕੇ ਨੂੰ ਵੀ ਪੁਲਿਸ ਨੇ ਨਕਾਰਦਿਆਂ ਹੋਇਆਂ ਟਾਇਰ ਫਟਣ ਦੀ ਗੱਲ ਕਹਿ ਕੇ ਅੱਤਵਾਦੀ ਹਮਲੇ ਨੂੰ ਨਕਾਰ ਦਿੱਤਾ ਸੀ।






















