(Source: Poll of Polls)
Blast In Mohali: ਮੁਹਾਲੀ ਬਲਾਸਟ ਮਗਰੋਂ ਸੀਐਮ ਭਗਵੰਤ ਮਾਨ ਦੀ ਚੇਤਾਵਨੀ, 'ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ'
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Blast In Mohali: ਮੁਹਾਲੀ 'ਚ ਹੋਏ ਬਲਾਸਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲੀਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
— Bhagwant Mann (@BhagwantMann) May 10, 2022
ਦੱਸ ਦਈਏ ਕਿ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ਨੇੜੇ ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ ਸੀ ਪਰ ਇਸ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ।
ਸੀਐਮ ਭਗਵੰਤ ਮਾਨ ਨੇ ਡੀਜੀਪੀ ਸਣੇ ਸੀਨੀਅਰ ਅਫਸਰਾਂ ਦੀ ਮੀਟਿੰਗ ਬੁਲਾਈ
ਮੁਹਾਲੀ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਅੱਜ 10 ਵਜੇ ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਦੀ ਮੀਟਿੰਗ ਬੁਲਾ ਲਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਮੁਹਾਲੀ ਬਲਾਸਟ ਦੀ ਸਾਰੀ ਘਟਨਾ ਬਾਰੇ ਰਿਪੋਰਟ ਲਈ ਜਾਵੇਗੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਹੋ ਰਹੀ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।